jack fruit health benefits: ਗਰਮੀਆਂ ਦੇ ਮੌਸਮ ‘ਚ ਹਰ ਕੋਈ ਕਟਹਲ ਖਾਣਾ ਪਸੰਦ ਕਰਦਾ ਹੈ। ਇਹ ਫਾਈਬਰ ਨਾਲ ਭਰਪੂਰ ਹੁੰਦਾ ਹੈ ਜੋ ਤੁਹਾਡੀ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹੈ। ਪੱਕੇ ਹੋਏ ਕਟਹਲ ‘ਚ ਪ੍ਰੋਟੀਨ ਵੀ ਬਹੁਤ ਜ਼ਿਆਦਾ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ‘ਚ ਪਾਇਆ ਜਾਣ ਵਾਲਾ ਪੋਟਾਸ਼ੀਅਮ ਦਿਲ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਰੱਖਣ ‘ਚ ਮਦਦ ਕਰਦਾ ਹੈ। ਜੈਕਫਰੂਟ ਤੁਹਾਡੇ ਲੀਵਰ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਤਾਂ ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਪੱਕੇ ਹੋਏ ਕਟਹਲ ਨੂੰ ਖਾਣ ਨਾਲ ਤੁਹਾਡੀ ਸਿਹਤ ਨੂੰ ਹੋਰ ਕਿਹੜੇ-ਕਿਹੜੇ ਫਾਇਦੇ ਹੋ ਸਕਦੇ ਹਨ।
ਕਟਹਲ ਦੇ ਪੱਤੇ ਵੀ ਹਨ ਫਾਇਦੇਮੰਦ: ਸਿਰਫ ਕਟਹਲ ਹੀ ਨਹੀਂ ਸਗੋਂ ਇਸ ਦੇ ਪੱਤੇ ਵੀ ਤੁਹਾਡੀ ਚੰਗੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਜਿਨ੍ਹਾਂ ਲੋਕਾਂ ਦੇ ਮੂੰਹ ‘ਚ ਛਾਲਿਆਂ ਦੀ ਸਮੱਸਿਆ ਹੈ ਉਨ੍ਹਾਂ ਨੂੰ ਕਟਹਲ ਦੇ ਪੱਤੇ ਚਬਾਉਣੇ ਚਾਹੀਦੇ ਹਨ। ਇਸ ਨਾਲ ਉਨ੍ਹਾਂ ਦੇ ਮੂੰਹ ਦੇ ਛਾਲਿਆਂ ਤੋਂ ਬਹੁਤ ਰਾਹਤ ਮਿਲੇਗੀ।
ਮਜ਼ਬੂਤ ਪਾਚਨ: ਜੇਕਰ ਗਰਮੀਆਂ ‘ਚ ਤੁਹਾਡਾ ਭੋਜਨ ਹਜ਼ਮ ਨਹੀਂ ਹੋ ਪਾਉਂਦਾ ਤਾਂ ਤੁਸੀਂ ਆਪਣੀ ਡਾਇਟ ‘ਚ ਪੱਕੇ ਹੋਏ ਕਟਹਲ ਨੂੰ ਸ਼ਾਮਲ ਕਰ ਸਕਦੇ ਹੋ। ਇਹ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਕੇ ਤੁਹਾਡਾ ਭਾਰ ਸੁਧਾਰਨ ‘ਚ ਵੀ ਮਦਦ ਕਰਦਾ ਹੈ।
ਲੀਵਰ ਰਹਿੰਦਾ ਹੈ ਤੰਦਰੁਸਤ: ਪੱਕੇ ਹੋਏ ਕਟਹਲ ਦਾ ਸੇਵਨ ਕਰਨ ਨਾਲ ਤੁਹਾਡਾ ਲੀਵਰ ਵੀ ਸਿਹਤਮੰਦ ਰਹਿੰਦਾ ਹੈ। ਇਸ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਤੁਹਾਡੇ ਲੀਵਰ ਨੂੰ ਮਜ਼ਬੂਤ ਬਣਾਉਂਦੇ ਹਨ। ਇਸ ‘ਚ ਰਿਬੋਫਲੇਵਿਨ, ਜ਼ਿੰਕ, ਕਾਪਰ ਅਤੇ ਨਿਆਸੀਨ ਵਰਗੇ ਤੱਤ ਹੁੰਦੇ ਹਨ ਜੋ ਲੀਵਰ ਨੂੰ ਮਜ਼ਬੂਤ ਬਣਾਉਣ ‘ਚ ਮਦਦ ਕਰਦੇ ਹਨ।
ਭਾਰ ਹੋਵੇਗਾ ਘੱਟ: ਪੱਕੇ ਹੋਏ ਜੈਕਫਰੂਟ ‘ਚ ਐਂਟੀ-ਇੰਫਲੇਮੇਟਰੀ ਗੁਣ ਵੀ ਹੁੰਦੇ ਹਨ ਜੋ ਤੁਹਾਡੇ ਸਰੀਰ ‘ਚ ਵੱਧ ਰਹੇ ਮੋਟਾਪੇ ਨੂੰ ਰੋਕਣ ‘ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ ਨੂੰ ਰੈਸਵੇਰਾਟ੍ਰੋਲ ਨਾਮਕ ਐਂਟੀਆਕਸੀਡੈਂਟ ਦਾ ਵੀ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਹ ਤੁਹਾਡੇ ਬਲੱਡ ਸਰਕੂਲੇਸ਼ਨ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ।
ਦਿਲ ਰਹੇਗਾ ਤੰਦਰੁਸਤ: ਪੱਕੇ ਹੋਏ ਕਟਹਲ ਨੂੰ ਤੁਹਾਡੇ ਦਿਲ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ‘ਚ ਪਾਇਆ ਜਾਣ ਵਾਲਾ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।
ਇਮਿਊਨਿਟੀ ਹੋਵੇਗੀ ਮਜ਼ਬੂਤ: ਪੱਕੇ ਹੋਏ ਕਟਹਲ ‘ਚ ਵਿਟਾਮਿਨ ਸੀ ਵੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਵਿਟਾਮਿਨ-ਸੀ ਤੁਹਾਡੇ ਸਰੀਰ ‘ਚ ਐਂਟੀਆਕਸੀਡੈਂਟ ਦਾ ਕੰਮ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਨਾਲ ਹੀ ਇਹ ਤੁਹਾਡੇ ਸਰੀਰ ਲਈ ਇਮਿਊਨਿਟੀ ਬੂਸਟਰ ਦਾ ਕੰਮ ਕਰਦਾ ਹੈ।