Lassi health benefits: ਗਰਮੀਆਂ ‘ਚ ਮੌਸਮ ਦਾ ਤਾਪਮਾਨ ਜ਼ਿਆਦਾ ਹੋਣ ਕਰਕੇ ਠੰਡੀਆਂ ਚੀਜ਼ਾਂ ਖਾਣ ਦਾ ਜ਼ਿਆਦਾ ਮਨ ਕਰਦਾ ਹੈ। ਇਸ ਦੇ ਸੇਵਨ ਨਾਲ ਠੰਡਕ ਦਾ ਅਹਿਸਾਸ ਹੋਣ ਦੇ ਨਾਲ ਮਨ ਅਤੇ ਦਿਮਾਗ ਹੁੰਦਾ ਹੈ। ਅਜਿਹੇ ‘ਚ ਲੋਕ ਖ਼ਾਸਕਰ ਠੰਡੀ-ਠੰਡੀ ਲੱਸੀ ਪੀਣ ਦਾ ਮਜ਼ਾ ਲੈਂਦੇ ਹਨ। ਇਹ ਪੀਣ ‘ਚ ਸਵਾਦ ਹੋਣ ਦੇ ਨਾਲ ਕਈ ਪੌਸ਼ਟਿਕ ਅਤੇ ਆਯੁਰਵੈਦਿਕ ਗੁਣਾਂ ਨਾਲ ਭਰਪੂਰ ਹੈ। ਅਜਿਹੇ ‘ਚ ਇਸ ਨੂੰ ਪੀਣ ਨਾਲ ਸਿਹਤ ਦੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਤਾਂ ਆਓ ਜਾਣਦੇ ਹਾਂ ਲੱਸੀ ਪੀਣ ਦੇ ਫਾਇਦਿਆਂ ਬਾਰੇ…
ਲੱਸੀ ‘ਚ ਮੌਜੂਦ ਪੌਸ਼ਟਿਕ ਤੱਤ: ਲੱਸੀ ਦਹੀਂ ਤੋਂ ਤਿਆਰ ਕੀਤੀ ਜਾਂਦੀ ਹੈ। ਅਜਿਹੇ ‘ਚ ਦਹੀਂ ‘ਚ ਮੌਜੂਦ ਪੌਸ਼ਟਿਕ ਤੱਤ ਵਿਟਾਮਿਨ, ਕੈਲਸ਼ੀਅਮ, ਆਇਰਨ, ਪ੍ਰੋਟੀਨ, ਮੈਗਨੀਸ਼ੀਅਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਆਦਿ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਤੋਂ ਤਿਆਰ ਕੀਤੀ ਗਈ ਲੱਸੀ ਦਾ ਸੇਵਨ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਮਦਦ ਕਰਦਾ ਹੈ ਅਤੇ ਪਾਚਨ ਤੰਤਰ ਨੂੰ ਤੰਦਰੁਸਤ ਰੱਖਦਾ ਹੈ। ਤਾਂ ਆਓ ਜਾਣਦੇ ਹਾਂ ਲੱਸੀ ਦੇ ਵੱਡੇ ਫਾਇਦਿਆਂ ਬਾਰੇ…
ਬਲੱਡ ਪ੍ਰੈਸ਼ਰ ਰਹੇ ਕੰਟਰੋਲ: ਲੱਸੀ ‘ਚ ਮੈਗਨੀਸ਼ੀਅਮ, ਪੋਟਾਸ਼ੀਅਮ, ਪ੍ਰੋਟੀਨ, ਐਂਟੀ-ਵਾਇਰਲ ਅਤੇ ਐਂਟੀ-ਬੈਕਟਰੀਅਲ ਹੋਣ ਕਾਰਨ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਅਜਿਹੇ ‘ਚ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਦਹੀਂ ‘ਚ ਪ੍ਰੋਬੀਓਟਿਕ, ਗੁਡ ਬੈਕਟੀਰੀਆ ਹੋਣ ਨਾਲ ਇਮਿਊਨਿਟੀ ਵਧਾਉਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਮੌਸਮੀ ਅਤੇ ਹੋਰ ਬਿਮਾਰੀਆਂ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ‘ਚ ਮੌਜੂਦ ਜ਼ਿੰਕ ਵਧੀਆ ਸਰੀਰਕ ਅਤੇ ਮਾਨਸਿਕ ਵਿਕਾਸ ‘ਚ ਸਹਾਇਤਾ ਕਰਦਾ ਹੈ। ਲੱਸੀ ‘ਚ ਕੈਲੋਰੀ ਅਤੇ ਫੈਟ ਦੀ ਮਾਤਰਾ ਘੱਟ ਹੁੰਦੀ ਹੈ। ਅਜਿਹੇ ‘ਚ ਰੋਜ਼ਾਨਾ 1 ਗਲਾਸ ਲੱਸੀ ਦਾ ਸੇਵਨ ਕਰਨ ਨਾਲ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਨਾਲ ਹੀ ਦਿਨ ਭਰ ਐਂਰਜੈਟਿਕ ਮਹਿਸੂਸ ਹੁੰਦਾ ਹੈ।
ਐਸਿਡਿਟੀ ਤੋਂ ਛੁਟਕਾਰਾ: ਗਰਮੀਆਂ ‘ਚ ਜ਼ਿਆਦਾ ਮਸਾਲੇਦਾਰ, ਤੇਲ ਵਾਲਾ ਭੋਜਨ ਖਾਣ ਨਾਲ ਪਾਚਨ ਤੰਤਰ ਹੌਲੀ ਹੋ ਜਾਂਦਾ ਹੈ। ਅਜਿਹੇ ‘ਚ ਐਸਿਡਿਟੀ ਦੀ ਸਮੱਸਿਆ ਜ਼ਿਆਦਾ ਹੁੰਦੀ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਠੰਡੀ ਲੱਸੀ ਦਾ ਸੇਵਨ ਕਰਨਾ ਬੈਸਟ ਆਪਸ਼ਨ ਹੈ। ਇਸ ਨਾਲ ਪੇਟ ਨੂੰ ਠੰਡਕ ਮਿਲਣ ਦੇ ਨਾਲ ਜਲਣ, ਬਦਹਜ਼ਮੀ, ਐਸਿਡਿਟੀ ਆਦਿ ਤੋਂ ਰਾਹਤ ਮਿਲਦੀ ਹੈ। ਦਸਤ ਅਤੇ ਕਬਜ਼ ਦੀ ਸਥਿਤੀ ‘ਚ ਲੱਸੀ ਦਾ ਸੇਵਨ ਲਾਭਕਾਰੀ ਹੈ। ਦਰਅਸਲ ਦਹੀਂ ਚੰਗੇ ਬੈਕਟੀਰੀਆ ਦਾ ਮੁੱਖ ਸਰੋਤ ਹੈ। ਅਜਿਹੇ ‘ਚ ਇਸ ਤੋਂ ਤਿਆਰ ਲੱਸੀ ਦਾ ਸੇਵਨ ਇਨ੍ਹਾਂ ਸਮੱਸਿਆਵਾਂ ਤੋਂ ਬਚਣ ‘ਚ ਮਦਦ ਕਰਦਾ ਹੈ। ਲੱਸੀ ਝੁਲਸ ਰਹੀ ਗਰਮੀ ‘ਚ ਸਰੀਰ ਦੇ ਤਾਪਮਾਨ ਨੂੰ ਸਹੀ ਕਰਨ ਅਤੇ ਠੰਡਕ ਦਾ ਅਹਿਸਾਸ ਦਿਵਾਉਂਦੀ ਹੈ। ਇਸ ‘ਚ ਪਾਣੀ ਅਤੇ ਲੈਕਟਿਕ ਐਸਿਡ ਜ਼ਿਆਦਾ ਹੋਣ ਨਾਲ ਸਰੀਰ ਦਾ ਤਾਪਮਾਨ ਸਹੀ ਰਹਿੰਦਾ ਹੈ।
ਮਜ਼ਬੂਤ ਹੱਡੀਆਂ: ਇਸ ‘ਚ ਜ਼ਿਆਦਾ ਕੈਲਸ਼ੀਅਮ ਹੋਣ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਪ੍ਰੈਗਨੈਂਸੀ ਦੌਰਾਨ ਔਰਤਾਂ ਨੂੰ ਆਪਣੀ ਡਾਇਟ ਦਾ ਵਿਸ਼ੇਸ਼ ਧਿਆਨ ਰੱਖਣਾ ਹੁੰਦਾ ਹੈ। ਅਜਿਹੇ ‘ਚ ਉਹ ਇਮਿਊਨ ਬੂਸਟਰ ਲੱਸੀ ਲੈ ਸਕਦੇ ਹਨ। ਪੌਸ਼ਟਿਕ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਲੱਸੀ ਸਰੀਰ ਨੂੰ ਹਾਈਡ੍ਰੇਟ ਰੱਖਦੀ ਹੈ। ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਣ ਦੇ ਨਾਲ ਪਾਚਨ ਤੰਤਰ ਤੰਦਰੁਸਤ ਰਹਿੰਦਾ ਹੈ। ਅਜਿਹੇ ‘ਚ ਮਾਂ ਅਤੇ ਗਰਭ ‘ਚ ਪਲ ਰਹੇ ਬੱਚੇ ਦਾ ਵਧੀਆ ਵਿਕਾਸ ਹੋਣ ‘ਚ ਸਹਾਇਤਾ ਮਿਲਦੀ ਹੈ।
ਵਾਲਾਂ ਲਈ ਫਾਇਦੇਮੰਦ: ਇਸ ਦਾ ਸੇਵਨ ਕਰਨ ਨਾਲ ਵਾਲਾਂ ਨੂੰ ਜੜ੍ਹਾਂ ਤੋਂ ਪੋਸ਼ਣ ਮਿਲਦਾ ਹੈ। ਅਜਿਹੇ ‘ਚ ਚਿੱਟੇ ਵਾਲਾਂ, ਡੈਂਡਰਫ, ਡ੍ਰਾਈ ਸਕੈਲਪ ਆਦਿ ਸਮੱਸਿਆਵਾਂ ਦੂਰ ਹੋ ਕੇ ਵਾਲ ਤੇਜ਼ੀ ਨਾਲ ਵੱਧਦੇ ਹਨ। ਨਾਲ ਹੀ ਵਾਲ ਸੁੰਦਰ, ਸੰਘਣੇ, ਸੌਫਟ ਅਤੇ ਸ਼ਾਇਨੀ ਦਿਖਾਈ ਦਿੰਦੇ ਹਨ। ਲੱਸੀ ਦੇ ਸੇਵਨ ਨਾਲ ਪਾਚਨ ਤੰਤਰ ਸਹੀ ਰਹਿੰਦਾ ਹੈ। ਇਸਦੇ ਇਲਾਵਾ ਇਸ ‘ਚ ਬਲੀਚਿੰਗ ਗੁਣ ਹੋਣ ਨਾਲ ਦਾਗ-ਧੱਬੇ, ਮੁਹਾਸੇ, ਫ੍ਰੀਕਲਜ਼, ਝੁਰੜੀਆਂ ਦੂਰ ਹੋ ਕੇ ਚਿਹਰਾ ਸਾਫ, ਗਲੋਇੰਗ, ਮੁਲਾਇਮ ਅਤੇ ਖਿਲਿਆ-ਖਿਲਿਆ ਨਜ਼ਰ ਆਉਂਦਾ ਹੈ।
ਲੱਸੀ ਪੀਣ ਦੇ ਨੁਕਸਾਨ: ਜਿਵੇਂ ਕਿ ਹਰ ਕੋਈ ਜਾਣਦਾ ਹੈ ਕਿ ਕਿਸੇ ਵੀ ਚੀਜ਼ ਦਾ ਜ਼ਿਆਦਾ ਸੇਵਨ ਕਰਨ ਨਾਲ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹੇ ‘ਚ ਲੱਸੀ ਸਿਹਤ ਲਈ ਲਾਭਕਾਰੀ ਹੈ। ਪਰ ਇਸਦੇ ਜ਼ਿਆਦਾ ਸੇਵਨ ਨਾਲ ਸਮੱਸਿਆਵਾਂ ਹੋ ਸਕਦੀਆਂ ਹਨ ਜਿਵੇਂ ਕਿ…
- ਇਸ ‘ਚ ਖੰਡ ਹੁੰਦੀ ਹੈ। ਅਜਿਹੇ ‘ਚ ਜ਼ਿਆਦਾ ਲੱਸੀ ਪੀਣ ਨਾਲ ਸ਼ੂਗਰ ਲੈਵਲ ਵੱਧ ਸਕਦਾ ਹੈ।
- ਭਾਰ ਵਧਣਾ।
- ਇਸ ਤੋਂ ਇਲਾਵਾ ਲੱਸੀ ਦਾ ਜ਼ਿਆਦਾ ਸੇਵਨ ਕਰਨ ਨਾਲ ਪ੍ਰੋਸਟੇਟ ਕੈਂਸਰ ਹੋਣ ਦਾ ਖ਼ਤਰਾ ਰਹਿੰਦਾ ਹੈ।
- ਇਸ ਨਾਲ ਪੇਟ ‘ਚ ਪੱਥਰੀ ਦੀ ਸਮੱਸਿਆ ਹੋ ਸਕਦੀ ਹੈ।
- ਇਸ ਨਾਲ ਆਲਸੀ ਹੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।