Omicron fight milk benefits: ਦੁੱਧ ਪੌਸ਼ਟਿਕ ਤੱਤ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਆਦਿ ਨਾਲ ਭਰਪੂਰ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਸਰੀਰਕ ਅਤੇ ਮਾਨਸਿਕ ਵਿਕਾਸ ਵਧੀਆ ਹੁੰਦਾ ਹੈ। ਇਸ ਦੇ ਨਾਲ ਹੀ ਇਸ ‘ਚ ਕੁਝ ਚੀਜ਼ਾਂ ਮਿਲਾ ਕੇ ਪੀਣ ਨਾਲ ਇਮਿਊਨਿਟੀ ਤੇਜ਼ੀ ਨਾਲ ਵਧਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਸਰਦੀ, ਜ਼ੁਕਾਮ, ਖੰਘ, ਇਨਫੈਕਸ਼ਨ ਅਤੇ ਹੋਰ ਮੌਸਮੀ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਸਿਹਤ ਮਾਹਰਾਂ ਦੇ ਅਨੁਸਾਰ ਇਹ ਦੁਨੀਆ ਭਰ ‘ਚ ਫੈਲੇ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਤੋਂ ਬਚਣ ‘ਚ ਵੀ ਮਦਦ ਕਰ ਸਕਦਾ ਹੈ। ਆਓ ਜਾਣਦੇ ਹਾਂ ਇਮਿਊਨ ਵਧਾਉਣ ਵਾਲੇ ਹੈਲਥੀ ਡ੍ਰਿੰਕਸ ਬਾਰੇ…
ਹਲਦੀ ਵਾਲਾ ਦੁੱਧ: ਆਯੁਰਵੇਦ ਅਨੁਸਾਰ ਹਲਦੀ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਹ ਦਵਾਈ ਦੇ ਤੌਰ ‘ਤੇ ਵਰਤਿਆ ਜਾ ਸਕਦਾ ਹੈ। ਸਿਹਤ ਮਾਹਿਰਾਂ ਅਨੁਸਾਰ ਸੌਣ ਤੋਂ ਪਹਿਲਾਂ ਹਲਦੀ ਵਾਲਾ ਦੁੱਧ ਪੀਣਾ ਲਾਭਕਾਰੀ ਹੈ। ਇਹ ਇਮਿਊਨਿਟੀ ਅਤੇ ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ। ਇਸ ਤਰ੍ਹਾਂ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ।
ਦੁੱਧ ‘ਚ ਮਿਲਾਓ ਸੌਂਫ: ਤੁਸੀਂ ਸੌਣ ਤੋਂ ਪਹਿਲਾਂ ਦੁੱਧ ‘ਚ ਸੌਂਫ ਮਿਲਾ ਕੇ ਵੀ ਪੀ ਸਕਦੇ ਹੋ। ਸੌਂਫ ਪੌਸ਼ਟਿਕ ਤੱਤ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਸ ਆਦਿ ਨਾਲ ਭਰਪੂਰ ਹੁੰਦੀ ਹੈ। ਇਹ ਸਾਹ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰਦੀ ਹੈ। ਇਸ ਦੇ ਨਾਲ ਹੀ ਇਮਿਊਨਿਟੀ ਵਧਦੀ ਹੈ ਅਤੇ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਤੁਸੀਂ ਸੌਣ ਤੋਂ ਪਹਿਲਾਂ ਦੁੱਧ ‘ਚ ਸੌਂਫ ਮਿਲਾ ਕੇ ਪੀ ਸਕਦੇ ਹੋ।
ਦਾਲਚੀਨੀ ਵਾਲਾ ਦੁੱਧ: ਸੌਣ ਤੋਂ ਪਹਿਲਾਂ ਦੁੱਧ ‘ਚ ਦਾਲਚੀਨੀ ਮਿਲਾ ਕੇ ਪੀਣਾ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ। ਦੁੱਧ ‘ਚ ਮੌਜੂਦ ਕੈਲਸ਼ੀਅਮ ਅਤੇ ਪੋਟਾਸ਼ੀਅਮ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਦੂਜੇ ਪਾਸੇ ਦਾਲਚੀਨੀ ‘ਚ ਮੌਜੂਦ ਪੌਸ਼ਟਿਕ ਤੱਤ ਅਤੇ ਐਂਟੀ-ਬੈਕਟੀਰੀਅਲ ਗੁਣ ਚੰਗੇ ਕੋਲੈਸਟ੍ਰੋਲ ਲੈਵਲ ਨੂੰ ਵਧਾਉਣ ਦੇ ਨਾਲ-ਨਾਲ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਇਨ੍ਹਾਂ ਦਾ ਇਕੱਠੇ ਸੇਵਨ ਕਰਨ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਅਜਿਹੇ ‘ਚ ਦਿਲ ਨਾਲ ਜੁੜੀਆਂ ਬੀਮਾਰੀਆਂ ਹੋਣ ਦਾ ਖਤਰਾ ਘੱਟ ਹੁੰਦਾ ਹੈ।
ਡ੍ਰਾਈ ਫਰੂਟਸ ਵਾਲਾ ਦੁੱਧ: ਸੁੱਕੇ ਮੇਵੇ ਮਿਲਾ ਕੇ ਦੁੱਧ ਪੀਣ ਨਾਲ ਇਮਿਊਨਿਟੀ ਤੇਜ਼ੀ ਨਾਲ ਵਧਦੀ ਹੈ। ਇਸ ਤਰ੍ਹਾਂ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਦਿਲ ਅਤੇ ਦਿਮਾਗ ਤੰਦਰੁਸਤ ਰਹਿੰਦੇ ਹਨ।
ਅਦਰਕ ਵਾਲਾ ਦੁੱਧ: ਅਦਰਕ ‘ਚ ਵਿਟਾਮਿਨ, ਆਇਰਨ, ਕੈਲਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਸਰੀਰ ਅੰਦਰੋਂ ਮਜ਼ਬੂਤ ਹੁੰਦਾ ਹੈ। ਇਹ ਇਮਿਊਨਿਟੀ ਵਧਾ ਕੇ ਬਿਮਾਰੀਆਂ ਤੋਂ ਬਚਾਉਂਦਾ ਹੈ। ਸਿਹਤ ਮਾਹਿਰਾਂ ਮੁਤਾਬਕ ਅਦਰਕ ਨੂੰ ਦੁੱਧ ‘ਚ ਉਬਾਲ ਕੇ ਪੀਣ ਨਾਲ ਦੋਹਰੇ ਫਾਇਦੇ ਹੁੰਦੇ ਹਨ। ਇਹ ਇਮਿਊਨਿਟੀ ਅਤੇ ਪਾਚਨ ਤੰਤਰ ਨੂੰ ਵਧਾਉਂਦਾ ਹੈ। ਇਨਫੈਕਸ਼ਨ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ। ਅਜਿਹੇ ‘ਚ ਤੁਸੀਂ ਆਪਣੇ ਆਪ ਨੂੰ ਓਮੀਕਰੋਨ ਤੋਂ ਸੁਰੱਖਿਅਤ ਰੱਖਣ ਲਈ ਇਨ੍ਹਾਂ ਹੈਲਦੀ ਡਰਿੰਕਸ ਦਾ ਸੇਵਨ ਕਰ ਸਕਦੇ ਹੋ। ਪਰ ਇਸਨੂੰ ਪੀਣ ਤੋਂ ਪਹਿਲਾਂ ਇੱਕ ਵਾਰ ਡਾਕਟਰ ਦੀ ਸਲਾਹ ਲੈਣਾ ਨਾ ਭੁੱਲੋ।