Sehjan plant health benefits: ਡ੍ਰਮਸਟਿੱਕ ਅਜਿਹੀ ਪੌਸ਼ਟਿਕ ਸਬਜ਼ੀ ਹੈ ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਨ੍ਹਾਂ ਦਾ ਸੇਵਨ ਕਰਨ ਨਾਲ ਮੋਟਾਪਾ, ਕੋਲੈਸਟ੍ਰੋਲ ਵਰਗੀਆਂ ਬੀਮਾਰੀਆਂ ਵੀ ਕੰਟਰੋਲ ‘ਚ ਰਹਿੰਦੀਆਂ ਹਨ। ਇਸਨੂੰ ਮੋਰਿੰਗਾ ਵੀ ਕਿਹਾ ਜਾਂਦਾ ਹੈ। ਤੁਸੀਂ ਇਸ ਦੀ ਸਬਜ਼ੀ ਤੋਂ ਇਲਾਵਾ ਫੁੱਲ ਅਤੇ ਪੱਤਿਆਂ ਦਾ ਸੇਵਨ ਵੀ ਕਰ ਸਕਦੇ ਹੋ। ਸਹਿਜਨ ਦੇ ਪੱਤਿਆਂ ‘ਚ ਮਲਟੀਵਿਟਾਮਿਨ, ਐਂਟੀਆਕਸੀਡੈਂਟ ਅਤੇ ਅਮੀਨੋ ਐਸਿਡ ਵਰਗੇ ਗੁਣ ਹੁੰਦੇ ਹਨ ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਆਯੁਰਵੇਦ ਦੇ ਅਨੁਸਾਰ, ਸਹਿਜਨ ਨੂੰ 300 ਤੋਂ ਵੱਧ ਬਿਮਾਰੀਆਂ ਲਈ ਇੱਕ ਦਵਾਈ ਮੰਨਿਆ ਜਾਂਦਾ ਹੈ। ਤਾਂ ਆਓ ਦੱਸਦੇ ਹਾਂ ਕਿ ਇਸ ਦੇ ਪੱਤਿਆਂ ਦੇ ਰਸ ਦਾ ਸੇਵਨ ਕਰਨ ਨਾਲ ਤੁਸੀਂ ਕਿਹੜੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ।
ਕੀ ਹੁੰਦੇ ਹਨ ਫਾਇਦੇ: ਸਹਿਜਨ ਦੇ ਪੱਤਿਆਂ ‘ਚ ਕਾਰਬੋਹਾਈਡਰੇਟ, ਪ੍ਰੋਟੀਨ, ਮੈਗਨੀਸ਼ੀਅਮ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਆਇਰਨ ਨਾਲ ਭਰਪੂਰ ਗੁਣ ਹੁੰਦੇ ਹਨ। ਮਾਹਿਰਾਂ ਅਨੁਸਾਰ ਇਸ ਦੇ ਪੱਤਿਆਂ ਦਾ ਜੂਸ ਪੀਣ ਨਾਲ ਬਲੱਡ ਪ੍ਰੈਸ਼ਰ ਘੱਟ ਹੁੰਦਾ ਹੈ ਅਤੇ ਭਾਰ ਘਟਾਉਣ ‘ਚ ਵੀ ਮਦਦ ਮਿਲਦੀ ਹੈ। ਇਸ ਦੇ ਪੱਤਿਆਂ ਦੇ ਜੂਸ ਦਾ ਸੇਵਨ ਕਰਨ ਨਾਲ ਸਿਹਤ ਨਾਲ ਜੁੜੀਆਂ ਹੋਰ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ।
ਸ਼ੂਗਰ ‘ਚ ਫ਼ਾਇਦੇਮੰਦ: ਇਸ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਸ਼ੂਗਰ ਵਰਗੀਆਂ ਬਿਮਾਰੀਆਂ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਇਹ ਤੁਹਾਡੇ ਸਰੀਰ ‘ਚ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਪਰ ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਇਸ ਜੂਸ ਦਾ ਸੇਵਨ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਕਰੋ।
ਭਾਰ ਘਟਾਉਣ ‘ਚ ਮਦਦਗਾਰ: ਸਹਿਜਨ ਦੇ ਪੱਤਿਆਂ ‘ਚ ਐਂਟੀ-ਓਬੈਸਿਟੀ ਗੁਣ ਵੀ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਮੋਟਾਪੇ ‘ਚ ਵੀ ਤੁਸੀਂ ਇਸ ਦੇ ਪੱਤਿਆਂ ਦਾ ਜੂਸ ਬਣਾ ਕੇ ਪੀ ਸਕਦੇ ਹੋ। ਤੁਸੀਂ ਡ੍ਰਮਸਟਿਕਸ ਦੇ ਪੱਤਿਆਂ ਦਾ ਨਿਯਮਤ ਸੇਵਨ ਵੀ ਕਰ ਸਕਦੇ ਹੋ। ਗਲਤ ਲਾਈਫਸਟਾਈਲ ਅਤੇ ਖਾਣ-ਪੀਣ ਦੀਆਂ ਆਦਤਾਂ ਕਾਰਨ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ ਜਾਂਦੇ ਹਨ। ਜੇਕਰ ਤੁਸੀਂ ਵਜ਼ਨ ਘੱਟ ਕਰਨਾ ਚਾਹੁੰਦੇ ਹੋ ਤਾਂ ਸਹਿਜਨ ਦੇ ਪੱਤਿਆਂ ਦਾ ਜੂਸ ਬਣਾ ਕੇ ਪੀਓ।
ਖੂਨ ਨੂੰ ਸਾਫ਼ ਕਰਨ ਲਈ: ਖੂਨ ਨੂੰ ਸਾਫ਼ ਕਰਨ ਲਈ ਤੁਸੀਂ ਸਹਿਜਨ ਦੇ ਪੱਤਿਆਂ ਦਾ ਜੂਸ ਬਣਾਕੇ ਵੀ ਪੀ ਸਕਦੇ ਹੋ। ਇਸ ‘ਚ ਪਾਏ ਜਾਣ ਵਾਲੇ ਤੱਤ ਤੁਹਾਡੇ ਖੂਨ ਨੂੰ ਸਾਫ਼ ਕਰਨ ‘ਚ ਮਦਦ ਕਰਦੇ ਹਨ। ਪੱਤਿਆਂ ਦਾ ਜੂਸ ਪੀਣ ਨਾਲ ਤੁਹਾਡੇ ਸਰੀਰ ‘ਚ ਪਾਏ ਜਾਣ ਵਾਲੇ ਜ਼ਹਿਰੀਲੇ ਤੱਤ ਯੂਰਿਨ ਰਾਹੀਂ ਬਾਹਰ ਨਿਕਲ ਜਾਂਦੇ ਹਨ। ਪਰ ਇਸ ਦਾ ਸੇਵਨ ਕਰਨ ਤੋਂ ਪਹਿਲਾਂ ਇੱਕ ਵਾਰ ਡਾਕਟਰ ਦੀ ਸਲਾਹ ਜ਼ਰੂਰ ਲਓ।
ਅੱਖਾਂ ਦੀ ਰੋਸ਼ਨੀ ਲਈ ਫਾਇਦੇਮੰਦ: ਸਹਿਜਨ ਦੇ ਪੱਤਿਆਂ ‘ਚ ਪਾਏ ਜਾਣ ਵਾਲੇ ਤੱਤ ਤੁਹਾਡੀ ਅੱਖਾਂ ਦੀ ਰੋਸ਼ਨੀ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਵੀ ਠੀਕ ਰਹਿੰਦੀ ਹੈ। ਇਸ ਦੇ ਨਾਲ ਹੀ ਅੱਖਾਂ ‘ਚ ਜਲਨ, ਰੈਸ਼ੇਜ ਅਤੇ ਸੋਜ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।
ਹੱਡੀਆਂ ਦੀ ਮਜ਼ਬੂਤੀ ਲਈ: ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਸਹਿਜਨ ਦੇ ਪੱਤਿਆਂ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਪਾਏ ਜਾਣ ਵਾਲੇ ਮੈਗਨੀਸ਼ੀਅਮ, ਫਾਸਫੋਰਸ ਅਤੇ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਕਰਨ ਦਾ ਕੰਮ ਕਰਦੇ ਹਨ। ਹੱਡੀਆਂ ਨੂੰ ਮਜ਼ਬੂਤ ਅਤੇ ਸਿਹਤਮੰਦ ਰੱਖਣ ਲਈ ਤੁਸੀਂ ਡ੍ਰਮਸਟਿਕਸ ਦੇ ਪੱਤਿਆਂ ਦਾ ਸੇਵਨ ਕਰ ਸਕਦੇ ਹੋ।
ਪੇਟ ਨਾਲ ਜੁੜੀਆਂ ਸਮੱਸਿਆਵਾਂ ਲਈ ਫਾਇਦੇਮੰਦ: ਸਹਿਜਨ ਦੇ ਪੱਤਿਆਂ ਦਾ ਜੂਸ ਪੇਟ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪੇਟ ਦਰਦ, ਅਲਸਰ ਵਰਗੀਆਂ ਸਮੱਸਿਆਵਾਂ ਲਈ ਤੁਸੀਂ ਇਸ ਨੂੰ ਆਪਣੀ ਡਾਇਟ ‘ਚ ਸ਼ਾਮਲ ਕਰ ਸਕਦੇ ਹੋ। ਇਸ ‘ਚ ਪਾਇਆ ਜਾਣ ਵਾਲਾ ਫਾਈਬਰ ਅੰਤੜੀਆਂ ‘ਚ ਜਮ੍ਹਾ ਕਿਸੇ ਵੀ ਹਾਨੀਕਾਰਕ ਪਦਾਰਥ ਨੂੰ ਬਾਹਰ ਕੱਢਣ ‘ਚ ਮਦਦ ਕਰਦਾ ਹੈ। ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਡ੍ਰਮਸਟਿਕਸ ਦੇ ਪੱਤਿਆਂ ਦਾ ਸੇਵਨ ਵੀ ਕਰ ਸਕਦੇ ਹੋ।