Sugarcane juice benefits: ਗੰਨਾ ਕੁਦਰਤੀ ਮਿੱਠਾਸ ਨਾਲ ਭਰਿਆ ਹੁੰਦਾ ਹੈ। ਗਰਮੀਆਂ ‘ਚ ਇਸ ਦਾ ਜੂਸ ਪੀਣ ਨਾਲ ਸਰੀਰ ਨੂੰ ਠੰਡਕ ਅਤੇ ਐਨਰਜ਼ੀ ਮਹਿਸੂਸ ਹੁੰਦੀ ਹੈ। ਉੱਥੇ ਹੀ ਗੁਣਾਂ ਦੀ ਖਾਨ ਹੋਣ ਨਾਲ ਇਹ ਤੰਦਰੁਸਤ ਰਹਿਣ ‘ਚ ਸਹਾਇਤਾ ਮਿਲਦੀ ਹੈ। ਗੰਨੇ ‘ਚ ਕੈਲਸ਼ੀਅਮ, ਪੋਟਾਸ਼ੀਅਮ, ਆਇਰਨ, ਮੈਗਨੀਸ਼ੀਅਮ, ਫਾਸਫੋਰਸ ਆਦਿ ਪੌਸ਼ਟਿਕ ਤੱਤ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਸਦੇ ਸੇਵਨ ਨਾਲ ਸਰੀਰ ਨੂੰ ਨੈਚੂਰਲ ਸ਼ੂਗਰ ਮਿਲਣ ਦੇ ਨਾਲ ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਭਾਰ ਕੰਟਰੋਲ ‘ਚ ਸਹਾਇਤਾ ਮਿਲਦੀ ਹੈ। ਇਸ ਦੇ ਨਾਲ ਹੀ ਕੈਂਸਰ ਵਰਗੀ ਗੰਭੀਰ ਬਿਮਾਰੀ ਦੀ ਲਪੇਟ ‘ਚ ਆਉਣ ਤੋਂ ਬਚਾਅ ਰਹਿੰਦਾ ਹੈ। ਤਾਂ ਆਓ ਜਾਣਦੇ ਹਾਂ ਗੰਨੇ ਦਾ ਜੂਸ ਪੀਣ ਦੇ ਫ਼ਾਇਦਿਆਂ ਬਾਰੇ…
ਕੈਂਸਰ ਤੋਂ ਬਚਾਅ: ਗੰਨੇ ‘ਚ ਐਲਕਲਾਈਨ ਤੱਤ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਹ ਕੈਂਸਰ ਸੈੱਲਾਂ ਨੂੰ ਸਰੀਰ ‘ਚ ਵੱਧਣ ਤੋਂ ਰੋਕਦਾ ਹੈ। ਅਜਿਹੇ ‘ਚ ਗੰਨੇ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਕੈਂਸਰ ਤੋਂ ਬਚਾਅ ਕਰਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਇਸ ਨਾਲ ਪੇਟ, ਛਾਤੀ ਅਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਗੰਨਾ ਕੁਦਰਤੀ ਮਿਠਾਸ ਨਾਲ ਭਰਿਆ ਹੁੰਦਾ ਹੈ। ਇਹ ਸਰੀਰ ‘ਚ ਗਲੂਕੋਜ਼ ਦੀ ਮਾਤਰਾ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ। ਅਜਿਹੇ ‘ਚ ਇਹ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਮੰਨਿਆ ਜਾਂਦਾ ਹੈ।
ਭਾਰ ਘਟਾਉਣ ‘ਚ ਅਸਰਦਾਰ: ਗੰਨਾ ਹੋਰ ਪੌਸ਼ਟਿਕ ਤੱਤ ਦੇ ਨਾਲ-ਨਾਲ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਸ ਦਾ ਸੇਵਨ ਭਾਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਤੁਸੀਂ ਬਿਨਾਂ ਮਿੱਠੇ ਛੱਡੇ ਆਪਣੇ ਭਾਰ ਨੂੰ ਕੰਟਰੋਲ ਕਰ ਸਕਦੇ ਹੋ। ਗੰਨਾ ਸਰੀਰ ‘ਚ ਬੈਡ ਕੋਲੈਸਟ੍ਰੋਲ ਨੂੰ ਘਟਾਉਣ ‘ਚ ਮਦਦ ਕਰਦਾ ਹੈ। ਬਲੱਡ ਪ੍ਰੈਸ਼ਰ ਕੰਟਰੋਲ ਵੀ ਰਹਿੰਦਾ ਹੈ। ਅਜਿਹੇ ‘ਚ ਦਿਲ ਨੂੰ ਸਿਹਤਮੰਦ ਰਹਿਣ ਦੇ ਨਾਲ ਹਾਰਟ ਅਟੈਕ ਆਉਣ ਅਤੇ ਦਿਲ ਨਾਲ ਸਬੰਧਤ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ। ਵਧਦੀ ਗਰਮੀ ‘ਚ ਗੰਨੇ ਦਾ ਜੂਸ ਪੀਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ। ਨਾਲ ਹੀ ਥਕਾਵਟ, ਕਮਜ਼ੋਰੀ ਦੂਰ ਹੁੰਦੀ ਹੈ ਅਤੇ ਤਾਜ਼ਗੀ ਮਹਿਸੂਸ ਹੁੰਦੀ ਹੈ।
ਪਾਚਨ ਨੂੰ ਕਰੇ ਤੰਦਰੁਸਤ: ਕਬਜ਼ ਤੋਂ ਪੀੜਤ ਲੋਕ ਇਸ ਨੂੰ ਆਪਣੀ ਡੇਲੀ ਡਾਇਟ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨਾਲ ਵਧੀਆ ਪਾਚਣ ‘ਚ ਸਹਾਇਤਾ ਕਰਦਾ ਹੈ ਅਤੇ ਪੇਟ ਦੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ। ਇਸ ਦਾ ਸੇਵਨ ਖੂਨ ਨੂੰ ਸਾਫ਼ ਅਤੇ ਵਧਣ ‘ਚ ਮਦਦ ਕਰਦਾ ਹੈ। ਉੱਥੇ ਹੀ ਬਹੁਤ ਸਾਰੀਆਂ ਔਰਤਾਂ ਨੂੰ ਅਨੀਮੀਆ ਦੀ ਸਮੱਸਿਆ ਹੁੰਦੀ ਹੈ। ਇਸ ਲਈ ਉਨ੍ਹਾਂ ਨੂੰ ਡਾਇਟ ‘ਚ ਗੰਨੇ ਦਾ ਜੂਸ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਗੰਨੇ ਦੇ ਜੂਸ ‘ਚ ਕੈਲਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ, ਆਇਰਨ, ਪੋਟਾਸ਼ੀਅਮ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ। ਇਸ ਦੇ ਸੇਵਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਅਜਿਹੇ ‘ਚ ਹਰ ਉਮਰ ਦੇ ਲੋਕਾਂ ਨੂੰ ਇਸਦਾ ਸੇਵਨ ਕਰਨਾ ਚਾਹੀਦਾ ਹੈ।
ਯੂਰਿਨ ‘ਚ ਹੋਣ ਵਾਲੀ ਜਲਣ ਨੂੰ ਰੋਕੇ: ਜਿਨ੍ਹਾਂ ਲੋਕਾਂ ਨੂੰ ਯੂਰਿਨ ‘ਚ ਜਲਣ ਹੁੰਦੀ ਹੈ। ਉਨ੍ਹਾਂ ਨੂੰ ਆਪਣੀ ਡੇਲੀ ਡਾਇਟ ‘ਚ ਗੰਨੇ ਦਾ ਜੂਸ ਸ਼ਾਮਲ ਕਰਨਾ ਚਾਹੀਦਾ ਹੈ। ਗਰਮੀ ਦੇ ਮੌਸਮ ‘ਚ ਤੇਜ਼ ਧੁੱਪ ਅਤੇ ਪਸੀਨੇ ਦੀ ਸਮੱਸਿਆ ਹੋਣ ਕਾਰਨ ਸਕਿਨ ਦੀ ਰੰਗਤ ਗਹਿਰੀ ਹੋਣ ਲੱਗਦੀ ਹੈ। ਉੱਥੇ ਹੀ ਗੰਨੇ ਦਾ ਜੂਸ ਪੀਣ ਨਾਲ ਸਕਿਨ ਨੂੰ ਡੂੰਘਾਈ ਨਾਲ ਪੋਸ਼ਣ ਮਿਲਦਾ ਹੈ। ਅਜਿਹੇ ‘ਚ ਚਿਹਰੇ ਦਾ ਗੁੰਮਿਆ ਹੋਇਆ ਨਿਖ਼ਾਰ ਵਾਪਿਸ ਮਿਲ ਜਾਂਦਾ ਹੈ। ਇਸ ਤੋਂ ਇਲਾਵਾ ਇਸ ਨਾਲ ਚਿਹਰੇ ‘ਤੇ ਪਏ ਦਾਗ-ਧੱਬੇ, ਕਿੱਲ-ਮੁਹਾਸੇ ਆਦਿ ਸਾਫ ਹੋਣ ‘ਚ ਮਦਦ ਮਿਲਦੀ ਹੈ। ਧਿਆਨ ਦਿਓ ਕਿ ਇਸ ਨੂੰ ਪੀਣ ਤੋਂ ਪਹਿਲਾਂ ਧਿਆਨ ਦਿਓ ਕਿ ਇਹ ਬਹੁਤ ਸਾਫ਼ ਹੈ। ਅਜਿਹੇ ‘ਚ ਤੁਸੀਂ ਇਸ ਨੂੰ ਘਰ ‘ਚ ਬਣਾ ਕੇ ਪੀ ਸਕਦੇ ਹੋ।