Turmeric side effects: ਹਲਦੀ ਚਿਕਿਤਸਕ ਗੁਣਾਂ ਨਾਲ ਭਰਪੂਰ ਹੁੰਦੀ ਹੈ। ਸਾਡੇ ਸਰੀਰ ਨੂੰ ਇਸਦੇ ਸੇਵਨ ਨਾਲ ਬਹੁਤ ਸਾਰੇ ਲਾਭ ਮਿਲਦੇ ਹਨ। ਵਾਲਾਂ ਤੋਂ ਸਕਿਨ ਤੱਕ ਹਲਦੀ ਸਭ ਸਮੱਸਿਆਵਾਂ ਦਾ ਹੱਲ ਕਰ ਦਿੰਦੀ ਹੈ ਪਰ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਹਲਦੀ ਦਾ ਸੇਵਨ ਕਿੰਨਾ ਮਰੀਜ਼ਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਇਹ ਬਹੁਤ ਵਾਰ ਦੇਖਿਆ ਜਾਂਦਾ ਹੈ ਕਿ ਲੋਕ ਸਵੇਰੇ ਉੱਠ ਕੇ ਗੁਣਗੁਣੇ ਪਾਣੀ ਵਿਚ ਹਲਦੀ ਮਿਲਾ ਕੇ ਪੀਂਦੇ ਹਨ ਜਾਂ ਰਾਤ ਨੂੰ ਸੌਣ ਤੋਂ ਪਹਿਲਾਂ ਹਲਦੀ ਵਾਲਾ ਦੁੱਧ ਪੀਂਦੇ ਹਨ ਪਰ ਹਲਦੀ ਉਨ੍ਹਾਂ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ ਜਿਨ੍ਹਾਂ ਨੂੰ ਇਹ ਬਿਮਾਰੀਆਂ ਹੁੰਦੀਆਂ ਹਨ। ਤਾਂ ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ ਮਰੀਜ਼ਾਂ ਨੂੰ ਹਲਦੀ ਦਾ ਸੇਵਨ ਸੋਚ ਸਮਝ ਕੇ ਕਰਨਾ ਚਾਹੀਦਾ ਹੈ।
- ਤੁਹਾਨੂੰ ਦੱਸ ਦੇਈਏ ਕਿ ਜਿਨ੍ਹਾਂ ਲੋਕਾਂ ਨੂੰ ਪੱਥਰੀ ਦੀ ਸਮੱਸਿਆ ਹੈ ਉਨ੍ਹਾਂ ਨੂੰ ਹਲਦੀ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਮਰੀਜ਼ਾਂ ਨੂੰ ਹਲਦੀ ਦਾ ਸੇਵਨ ਡਾਕਟਰ ਤੋਂ ਪੁੱਛ ਕੇ ਕਰਨੀ ਚਾਹੀਦੀ ਹੈ ਖ਼ਾਸਕਰ ਜਿਨ੍ਹਾਂ ਲੋਕਾਂ ਦੇ ਪਿੱਤੇ ‘ਚ ਪੱਥਰੀ ਹੁੰਦੀ ਹੈ। ਨਹੀਂ ਤਾਂ ਇਸ ਹਲਦੀ ਦਾ ਸੇਵਨ ਕਰਨ ਨਾਲ ਬਹੁਤ ਜ਼ਿਆਦਾ ਨੁਕਸਾਨ ਹੋ ਸਕਦਾ ਹੈ।
- ਜੇ ਤੁਹਾਨੂੰ ਪੀਲੀਆ ਯਾਨਿ ਜੋਇਡਿਸ ਹੋ ਗਿਆ ਹੈ ਤਾਂ ਤੁਹਾਨੂੰ ਇਸ ਸਮੇਂ ਦੌਰਾਨ ਹਲਦੀ ਲੈਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਤੁਹਾਨੂੰ ਇਸ ਸਮੇਂ ਹਲਦੀ ਤੋਂ ਬਣੀ ਕੋਈ ਵੀ ਚੀਜ਼ ਨਹੀਂ ਖਾਣੀ ਚਾਹੀਦੀ।
- ਅਕਸਰ ਹਲਦੀ ਦਾ ਸੇਵਨ ਨਾਲ ਬਲੱਡ ਸ਼ੂਗਰ ਲੈਵਲ ਘੱਟ ਜਾਂਦਾ ਹੈ। ਅਜਿਹੇ ‘ਚ ਸ਼ੂਗਰ ਦੇ ਮਰੀਜ਼ਾਂ ਨੂੰ ਹਲਦੀ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਹਲਦੀ ਦਾ ਸੇਵਨ ਕਰਨਾ ਹੀ ਚਾਹੁੰਦੇ ਹੋ ਤਾਂ ਤੁਹਾਨੂੰ ਇਸ ਦਾ ਸੇਵਨ ਬਹੁਤ ਘੱਟ ਮਾਤਰਾ ਵਿਚ ਕਰਨਾ ਚਾਹੀਦਾ ਹੈ।
- ਹਲਦੀ ਗਰਮ ਹੁੰਦੀ ਹੈ ਅਜਿਹੇ ‘ਚ ਜਿਨ੍ਹਾਂ ਲੋਕਾਂ ਦੀ ਨਕਸੀਰ ਫੁੱਟਦੀ ਹੈ ਜਾਂ ਅਚਾਨਕ ਉਨ੍ਹਾਂ ਦੇ ਨੱਕ ਵਿੱਚੋਂ ਬਹੁਤ ਸਾਰਾ ਖੂਨ ਆ ਜਾਂਦਾ ਹੈ ਉਨ੍ਹਾਂ ਨੂੰ ਵੀ ਹਲਦੀ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ।
- ਹਲਦੀ ਦੀ ਤਾਸੀਰ ਬਹੁਤ ਗਰਮ ਹੁੰਦੀ ਹੈ ਅਤੇ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਇਸਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ ਅਤੇ ਜੇ ਤੁਸੀਂ ਇਸਦਾ ਸੇਵਨ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।
- ਜਿਨ੍ਹਾਂ ਲੋਕਾਂ ਨੂੰ ਖੂਨ ਦੀ ਕਮੋ ਹੁੰਦੀ ਹੈ ਜਾਂ ਜਿਨ੍ਹਾਂ ਨੂੰ ਅਨੀਮੀਆ ਹੁੰਦਾ ਹੈ ਉਨ੍ਹਾਂ ਨੂੰ ਜ਼ਿਆਦਾ ਹਲਦੀ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਨਾਲ ਬਲੱਡ ਫਲੋ ‘ਤੇ ਬਹੁਤ ਬੁਰਾ ਅਸਰ ਪੈਂਦਾ ਹੈ।