turnip health care benefits: ਸਰਦੀਆਂ ਦੇ ਮੌਸਮ ‘ਚ ਕਈ ਤਰ੍ਹਾਂ ਦੀਆਂ ਸਬਜ਼ੀਆਂ ਬਾਜ਼ਾਰ ‘ਚ ਆਉਂਦੀਆਂ ਹਨ। ਜਿਨ੍ਹਾਂ ‘ਚੋਂ ਇੱਕ ਹੈ ਸ਼ਲਗਮ। ਇਸ ਦਾ ਸੇਵਨ ਕਰਨ ਨਾਲ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਇਸ ਮੌਸਮ ‘ਚ ਸ਼ਲਗਮ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨੂੰ ਪੌਸ਼ਟਿਕ ਤੱਤਾਂ ਦਾ ਪਾਵਰ ਹਾਊਸ ਵੀ ਕਿਹਾ ਜਾਂਦਾ ਹੈ ਕਿਉਂਕਿ ਇਸ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ‘ਚ ਵਿਟਾਮਿਨ-ਕੇ, ਵਿਟਾਮਿਨ-ਸੀ, ਕੈਲਸ਼ੀਅਮ, ਪੋਟਾਸ਼ੀਅਮ, ਐਂਟੀਆਕਸੀਡੈਂਟਸ, ਵਿਟਾਮਿਨ-ਏ ਪਾਏ ਜਾਂਦੇ ਹਨ। ਸ਼ਲਗਮ ਦਾ ਸੇਵਨ ਇਮਿਊਨ ਪਾਵਰ ਨੂੰ ਮਜ਼ਬੂਤ ਕਰਦਾ ਹੈ ਅਤੇ ਤੁਹਾਡੇ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਤਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ…
ਪਾਚਨ ਕਿਰਿਆ ਮਜ਼ਬੂਤ: ਸ਼ਲਗਮ ਦਾ ਨਿਯਮਤ ਸੇਵਨ ਤੁਹਾਡੇ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ‘ਚ ਪਾਇਆ ਜਾਣ ਵਾਲਾ ਫਾਈਬਰ ਅੰਤੜੀਆਂ ਨੂੰ ਸਾਫ਼ ਕਰਨ ‘ਚ ਮਦਦ ਕਰਦਾ ਹੈ। ਇਸ ਨਾਲ ਤੁਹਾਡੀ ਪਾਚਨ ਕਿਰਿਆ ‘ਚ ਸੁਧਾਰ ਹੁੰਦਾ ਹੈ। ਇਸ ਤੋਂ ਇਲਾਵਾ ਸ਼ਲਗਮ ਖਾਣ ਨਾਲ ਪੇਟ ਦਰਦ, ਕਬਜ਼, ਗੈਸ, ਐਸੀਡਿਟੀ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।
ਬਲੱਡ ਸ਼ੂਗਰ ਕੰਟਰੋਲ: ਸ਼ਲਗਮ ਦਾ ਸੇਵਨ ਤੁਹਾਡੀ ਬਲੱਡ ਸ਼ੂਗਰ ਨੂੰ ਵੀ ਕੰਟਰੋਲ ਕਰਦਾ ਹੈ। ਸ਼ੂਗਰ ਦੇ ਮਰੀਜ਼ਾਂ ਲਈ ਸ਼ਲਗਮ ਬਹੁਤ ਹੀ ਫਾਇਦੇਮੰਦ ਸਾਬਤ ਹੁੰਦਾ ਹੈ ਕਿਉਂਕਿ ਇਸ ‘ਚ ਸ਼ੂਗਰ ਬਹੁਤ ਚੰਗੀ ਮਾਤਰਾ ‘ਚ ਪਾਈ ਜਾਂਦੀ ਹੈ। ਇਸ ‘ਚ ਪਾਏ ਜਾਣ ਵਾਲੇ ਫਾਈਬਰ ਕਾਰਨ ਇਸ ਨੂੰ ਪਚਣ ‘ਚ ਜ਼ਿਆਦਾ ਸਮਾਂ ਨਹੀਂ ਲੱਗਦਾ ਜਿਸ ਕਾਰਨ ਤੁਹਾਡਾ ਬਲੱਡ ਸ਼ੂਗਰ ਲੈਵਲ ਨਹੀਂ ਵਧਦਾ। ਇਸੇ ਲਈ ਸ਼ਲਗਮ ਨੂੰ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਅੱਖਾਂ ਦੀ ਰੋਸ਼ਨੀ ਤੇਜ਼: ਸ਼ਲਗਮ ‘ਚ ਵਿਟਾਮਿਨ-ਏ ਪਾਇਆ ਜਾਂਦਾ ਹੈ। ਇਹ ਤੁਹਾਡੀਆਂ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ। ਸ਼ਲਗਮ ਦਾ ਸੇਵਨ ਕਰਨ ਨਾਲ ਅੱਖਾਂ ‘ਚ ਖਾਰਸ਼ ਅਤੇ ਜਲਣ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੀਆਂ ਅੱਖਾਂ ਸਿਹਤਮੰਦ ਰਹਿਣ ਤਾਂ ਤੁਹਾਨੂੰ ਸ਼ਲਗਮ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
ਇਮਿਊਨਿਟੀ ਮਜ਼ਬੂਤ: ਸਰਦੀਆਂ ਦੇ ਮੌਸਮ ‘ਚ ਇਮਿਊਨਿਟੀ ਵੀ ਬਹੁਤ ਕਮਜ਼ੋਰ ਹੋ ਜਾਂਦੀ ਹੈ ਜਿਸ ਕਾਰਨ ਇੰਫੈਕਸ਼ਨ ਅਤੇ ਬੀਮਾਰੀਆਂ ਦਾ ਖਤਰਾ ਵੀ ਵਧ ਜਾਂਦਾ ਹੈ। ਜੇਕਰ ਤੁਸੀਂ ਸਰਦੀਆਂ ‘ਚ ਹੈਲਥੀ ਰਹਿਣਾ ਚਾਹੁੰਦੇ ਹੋ ਤਾਂ ਸ਼ਲਗਮ ਦਾ ਸੇਵਨ ਜ਼ਰੂਰ ਕਰੋ। ਇਸ ਨੂੰ ਆਪਣੀ ਡਾਇਟ ਦਾ ਹਿੱਸਾ ਬਣਾਓ। ਸ਼ਲਗਮ ‘ਚ ਐਂਟੀਆਕਸੀਡੈਂਟ, ਐਂਟੀਬੈਕਟੀਰੀਅਲ ਅਤੇ ਐਂਟੀਮਾਈਕ੍ਰੋਬਾਇਲ ਗੁਣ ਪਾਏ ਜਾਂਦੇ ਹਨ। ਇਹ ਗੁਣ ਇਮਿਊਨਿਟੀ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਸੀਂ ਸਰਦੀਆਂ ‘ਚ ਜ਼ੁਕਾਮ-ਖੰਘ ਅਤੇ ਵਾਇਰਲ ਇੰਫੈਕਸ਼ਨ ਤੋਂ ਵੀ ਬਚ ਸਕਦੇ ਹੋ।
ਹੱਡੀਆਂ ਹੋਣਗੀਆਂ ਮਜ਼ਬੂਤ: ਸਰਦੀਆਂ ‘ਚ ਸ਼ਲਗਮ ਖਾਣ ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ। ਜੇਕਰ ਤੁਹਾਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਹੈ ਤਾਂ ਉਹ ਵੀ ਦੂਰ ਹੋ ਜਾਵੇਗੀ। ਸ਼ਲਗਮ ‘ਚ ਪਾਇਆ ਜਾਣ ਵਾਲਾ ਕੈਲਸ਼ੀਅਮ ਅਤੇ ਆਇਰਨ ਤੁਹਾਨੂੰ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰੇਗਾ। ਇਸ ਨਾਲ ਤੁਹਾਡੀਆਂ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਹੋਣਗੀਆਂ।
ਅਨੀਮੀਆ ਹੋਵੇਗਾ ਦੂਰ: ਸ਼ਲਗਮ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ‘ਚ ਖੂਨ ਦੀ ਕਮੀ ਵੀ ਪੂਰੀ ਹੋ ਜਾਂਦੀ ਹੈ। ਇਸ ‘ਚ ਪਾਏ ਜਾਣ ਵਾਲੇ ਆਇਰਨ ਦੀ ਮਾਤਰਾ ਬਹੁਤ ਵਧੀਆ ਹੁੰਦੀ ਹੈ ਇਹ ਤੁਹਾਡੇ ਸਰੀਰ ‘ਚ ਹੀਮੋਗਲੋਬਿਨ ਵਧਾਉਣ ‘ਚ ਮਦਦ ਕਰਦੀ ਹੈ। ਸ਼ਲਗਮ ਦੇ ਸੇਵਨ ਨਾਲ ਖੂਨ ਵਧਦਾ ਹੈ। ਇਸ ਤੋਂ ਇਲਾਵਾ ਥਕਾਵਟ ਅਤੇ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ। ਜੇਕਰ ਤੁਹਾਨੂੰ ਅਨੀਮੀਆ ਦੀ ਸਮੱਸਿਆ ਹੈ ਤਾਂ ਤੁਹਾਨੂੰ ਸ਼ਲਗਮ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।