Vitamin D healthy foods: ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਤੱਤਾਂ ਦੀ ਲੋੜ ਹੁੰਦੀ ਹੈ। ਵਿਟਾਮਿਨ, ਖਣਿਜ ਸਰੀਰ ਨੂੰ ਬਹੁਤ ਸਾਰੀਆਂ ਜ਼ਰੂਰੀ ਚੀਜ਼ਾਂ ਦੀ ਸਪਲਾਈ ਕਰਦੇ ਹਨ। ਖਾਸ ਕਰਕੇ ਵਿਟਾਮਿਨ-ਡੀ ਸਿਹਤ ਲਈ ਬਹੁਤ ਜ਼ਰੂਰੀ ਹੈ। ਵਿਟਾਮਿਨ-ਡੀ ਦੀ ਕਮੀ ਨੂੰ ਪੂਰਾ ਕਰਨ ਲਈ ਕਈ ਲੋਕ ਧੁੱਪ ਦਾ ਸਹਾਰਾ ਲੈਂਦੇ ਹਨ। ਪਰ ਜਿਨ੍ਹਾਂ ਲੋਕਾਂ ਨੂੰ ਜ਼ਿਆਦਾ ਧੁੱਪ ਨਹੀਂ ਮਿਲਦੀ ਉਹ ਆਪਣੀ ਡਾਇਟ ਦਾ ਧਿਆਨ ਰੱਖ ਕੇ ਇਸ ਵਿਟਾਮਿਨ ਦੀ ਕਮੀ ਨੂੰ ਪੂਰਾ ਕਰ ਸਕਦੇ ਹਨ। ਵਿਟਾਮਿਨ-ਡੀ ਦੀ ਕਮੀ ਨਾਲ ਮਾਸਪੇਸ਼ੀਆਂ ‘ਚ ਦਰਦ, ਵਾਲਾਂ ਦਾ ਝੜਨਾ, ਕਮਜ਼ੋਰ ਇਮਿਊਨਿਟੀ ਅਤੇ ਕੈਲਸ਼ੀਅਮ ਦੀ ਕਮੀ ਵੀ ਹੋ ਸਕਦੀ ਹੈ। ਅੱਜ ਅਸੀਂ ਤੁਹਾਨੂੰ ਅਜਿਹੀਆਂ ਚੀਜ਼ਾਂ ਬਾਰੇ ਦੱਸਦੇ ਹਾਂ, ਜਿਨ੍ਹਾਂ ਦਾ ਸੇਵਨ ਕਰਨ ਨਾਲ ਵਿਟਾਮਿਨ-ਡੀ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ…
ਦੁੱਧ: ਗਾਂ ਦੇ ਦੁੱਧ ‘ਚ ਵੀ ਵਿਟਾਮਿਨ-ਡੀ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ‘ਚ ਕੈਲਸ਼ੀਅਮ ਵੀ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ। ਪੂਰੇ ਫੈਟ ਵਾਲੇ ਦੁੱਧ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਨੂੰ ਵਿਟਾਮਿਨ-ਡੀ ਦੀ ਮਾਤਰਾ ਮਿਲੇਗੀ। ਇਸ ਤੋਂ ਇਲਾਵਾ ਦੁੱਧ ਨੂੰ ਪ੍ਰੋਟੀਨ, ਵਿਟਾਮਿਨ-ਏ, ਵਿਟਾਮਿਨ-ਈ ਅਤੇ ਕੇ ਦਾ ਵੀ ਚੰਗਾ ਸਰੋਤ ਮੰਨਿਆ ਜਾਂਦਾ ਹੈ।
ਮੱਛੀ: ਮੱਛੀ ਦਾ ਸੇਵਨ ਕਰਨ ਨਾਲ ਤੁਸੀਂ ਵਿਟਾਮਿਨ-ਡੀ ਦੀ ਕਮੀ ਨੂੰ ਪੂਰਾ ਕਰ ਸਕਦੇ ਹੋ। ਸਾਲਮਨ, ਟੂਨਾ, ਫੈਟੀ ਮੱਛੀ ‘ਚ ਵੀ ਵਿਟਾਮਿਨ-ਡੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ ਵੀ ਵੱਡੀ ਮਾਤਰਾ ‘ਚ ਪਾਇਆ ਜਾਂਦਾ ਹੈ। ਜੇਕਰ ਤੁਸੀਂ ਨਾਨ-ਵੈਜ ਦਾ ਸੇਵਨ ਕਰਦੇ ਹੋ ਤਾਂ ਇਸ ਨੂੰ ਆਪਣੀ ਡਾਈਟ ਦਾ ਹਿੱਸਾ ਬਣਾ ਸਕਦੇ ਹੋ।
ਓਟਮੀਲ: ਵਿਟਾਮਿਨ-ਡੀ ਦੀ ਕਮੀ ਨੂੰ ਪੂਰਾ ਕਰਨ ਲਈ ਤੁਸੀਂ ਓਟਮੀਲ ਦਾ ਸੇਵਨ ਕਰ ਸਕਦੇ ਹੋ। ਵਿਟਾਮਿਨ-ਡੀ ਖਾਸ ਕਰਕੇ ਹੋਲ ਗ੍ਰੇਨ ਓਟਮੀਲ ‘ਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਓਟਮੀਲ ਨੂੰ ਡਾਈਟ ਦਾ ਹਿੱਸਾ ਬਣਾ ਸਕਦੇ ਹੋ। ਤੁਸੀਂ ਸਵੇਰ ਦੇ ਨਾਸ਼ਤੇ ‘ਚ ਜਾਂ ਦਿਨ ਭਰ ਓਟਮੀਲ ਨੂੰ ਪੀਸ ਕੇ ਰੋਟੀਆਂ ਬਣਾ ਸਕਦੇ ਹੋ।
ਮਸ਼ਰੂਮ: ਵਿਟਾਮਿਨ-ਡੀ ਦੀ ਕਮੀ ਨੂੰ ਪੂਰਾ ਕਰਨ ਲਈ ਤੁਸੀਂ ਮਸ਼ਰੂਮ ਦਾ ਸੇਵਨ ਕਰ ਸਕਦੇ ਹੋ। ਜਿਸ ਤਰ੍ਹਾਂ ਸੂਰਜ ਦੀ ਰੌਸ਼ਨੀ ਤੋਂ ਵਿਟਾਮਿਨ ਡੀ ਪ੍ਰਾਪਤ ਹੁੰਦਾ ਹੈ, ਉਸੇ ਤਰ੍ਹਾਂ ਮਸ਼ਰੂਮ ਵੀ ਸੂਰਜ ਦੀ ਰੌਸ਼ਨੀ ਲੈ ਕੇ ਵਿਟਾਮਿਨ-ਡੀ ਬਣਾਉਂਦੇ ਹਨ। ਵਿਟਾਮਿਨ-ਡੀ ਦੇ ਨਾਲ-ਨਾਲ ਇਨ੍ਹਾਂ ‘ਚ ਕਈ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।