Warm Water drinks: ਠੰਡ ਤੋਂ ਬਚਣ ਲਈ ਗਰਮ ਪਾਣੀ ਦਾ ਸੇਵਨ ਲਾਭਕਾਰੀ ਮੰਨਿਆ ਜਾਂਦਾ ਹੈ। ਇਸ ਨਾਲ ਸਰੀਰ ਦਾ ਤਾਪਮਾਨ ਸਹੀ ਰਹਿਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਪਰ ਇਸ ਵਿਚ ਕੁਝ ਚੀਜ਼ਾਂ ਨੂੰ ਮਿਲਾ ਕੇ ਪੀਣ ਨਾਲ ਇਸਦਾ ਫਾਇਦਾ ਦੁੱਗਣਾ ਹੋ ਜਾਵੇਗਾ। ਤਾਂ ਆਓ ਜਾਣਦੇ ਹਾਂ ਉਨ੍ਹਾਂ ਚੀਜ਼ਾਂ ਬਾਰੇ…
ਗਰਮ ਪਾਣੀ ਅਤੇ ਹਲਦੀ: ਹਲਦੀ ਵਿਚ ਐਂਟੀ-ਬੈਕਟਰੀਅਲ, ਐਂਟੀ-ਇਨਫਲੇਮੇਟਰੀ, ਐਂਟੀ-ਵਾਇਰਲ, ਐਂਟੀ-ਕੈਂਸਰ ਗੁਣ ਹੁੰਦੇ ਹਨ। ਇਸ ਨੂੰ ਗਰਮ ਪਾਣੀ ਨਾਲ ਮਿਲਾ ਕੇ ਪੀਣ ਨਾਲ ਇਮਿਊਨਿਟੀ ਵੱਧਦੀ ਹੈ। ਅਜਿਹੇ ‘ਚ ਪਾਚਨ ਤੰਤਰ ਮਜ਼ਬੂਤ ਹੋਣ ਦੇ ਨਾਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ਦੇ ਨਾਲ ਹੀ ਸਰਦੀ-ਜ਼ੁਕਾਮ, ਖ਼ੰਘ ਤੋਂ ਬਚਾਅ ਰਹਿੰਦਾ ਹੈ। ਇਸ ਦੇ ਨਾਲ ਹੀ ਗੁੜ ਵਿਚ ਵਿਟਾਮਿਨ, ਖਣਿਜ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਨੂੰ ਗਰਮ ਪਾਣੀ ਨਾਲ ਖਾਣ ਨਾਲ ਦੁੱਗਣਾ ਫਾਇਦਾ ਮਿਲਦਾ ਹੈ। ਇਸ ਨਾਲ ਇਮਿਊਨਿਟੀ ਮਜ਼ਬੂਤ ਹੋਣ ਦੇ ਨਾਲ ਪਾਚਨ ਤੰਤਰ ‘ਚ ਸੁਧਾਰ ਹੁੰਦਾ ਹੈ। ਇਸ ਤਰ੍ਹਾਂ ਪੇਟ ਦੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ। ਨਾਲ ਹੀ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।
ਗਰਮ ਪਾਣੀ ਅਤੇ ਲਸਣ: ਦਿਲ ਨੂੰ ਸਿਹਤਮੰਦ ਰੱਖਣ ਲਈ ਲਸਣ ਦਾ ਸੇਵਨ ਕਰਨਾ ਲਾਭਦਾਇਕ ਹੁੰਦਾ ਹੈ। ਪਰ ਗਰਮ ਪਾਣੀ ਅਤੇ ਕੱਚੇ ਲਸਣ ਦੀ 1-2 ਕਲੀਆਂ ਦਾ ਸੇਵਨ ਕਰਨ ਨਾਲ ਦੋਹਰਾ ਲਾਭ ਮਿਲਦਾ ਹੈ। ਇਸ ਨਾਲ ਕੋਲੇਸਟ੍ਰੋਲ ਲੈਵਲ ਕੰਟਰੋਲ ਵਿਚ ਰਹਿੰਦਾ ਹੈ। ਅਜਿਹੇ ‘ਚ ਦਿਲ ਅਤੇ ਇਸ ਨਾਲ ਸਬੰਧਤ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ। ਪਾਚਨ ਤੰਤਰ ਦੇ ਮਜ਼ਬੂਤ ਹੋਣ ਦੇ ਨਾਲ ਕਬਜ਼, ਪੇਟ ਦਰਦ, ਐਸਿਡਿਟੀ ਆਦਿ ਤੋਂ ਆਰਾਮ ਮਿਲਦਾ ਹੈ।
ਗਰਮ ਪਾਣੀ ‘ਚ ਨਿੰਬੂ ਅਤੇ ਸ਼ਹਿਦ: ਭਾਰ ਘਟਾਉਣ ਲਈ ਗਰਮ ਪਾਣੀ ਵਿਚ ਸ਼ਹਿਦ ਅਤੇ ਨਿੰਬੂ ਦਾ ਰਸ ਪੀਣਾ ਸਭ ਤੋਂ ਚੰਗਾ ਮੰਨਿਆ ਜਾਂਦਾ ਹੈ। ਇਸ ਨਾਲ ਸਰੀਰ ਡੀਟੌਕਸ ਹੋਣ ਦੇ ਨਾਲ ਭਾਰ ਘਟਾਉਣ ਵਿੱਚ ਸਹਾਇਤਾ ਮਿਲਦੀ ਹੈ। ਐਂਟੀ-ਬੈਕਟੀਰੀਅਲ, ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੈਟਰੀ ਗੁਣਾਂ ਨਾਲ ਭਰਪੂਰ ਸ਼ਹਿਦ ਅਤੇ ਨਿੰਬੂ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਅਜਿਹੇ ‘ਚ ਇਹ ਸਰਦੀ, ਖਾਂਸੀ, ਜ਼ੁਕਾਮ ਅਤੇ ਬੁਖਾਰ ਵਰਗੀਆਂ ਮੁਸੀਬਤਾਂ ਤੋਂ ਬਚਾਅ ਰਹਿੰਦਾ ਹੈ।