Weight Loose Fruits: ਭਾਰ ਵਧਣਾ ਇੱਕ ਆਮ ਸਮੱਸਿਆ ਹੋ ਗਈ ਹੈ। ਮੋਟਾਪਾ ਵਧਣ ਕਾਰਨ ਸਰੀਰ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ੁਰੂਆਤ ‘ਚ ਹੀ ਜੇ ਡਾਇਟ ਵੱਲ ਧਿਆਨ ਦਿੱਤਾ ਜਾਵੇ ਤਾਂ ਬਿਮਾਰੀਆਂ ਨਾਲ ਮੁਕਾਬਲਾ ਕੀਤਾ ਜਾ ਸਕਦਾ ਹੈ। ਪਰ ਭਾਰ ਘਟਾਉਣਾ ਕੋਈ ਆਸਾਨ ਕੰਮ ਨਹੀਂ ਹੈ। ਇਸ ਦੇ ਲਈ ਤੁਹਾਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤਿਆਰ ਹੋਣਾ ਪੈਂਦਾ ਹੈ। ਪਰ ਖਾਸ ਡਾਇਟ ਅਤੇ ਲਾਈਫਸਟਾਈਲ ਨੂੰ ਫੋਲੋ ਕਰਕੇ ਤੁਸੀਂ ਆਪਣਾ ਭਾਰ ਘਟਾ ਸਕਦੇ ਹੋ। ਤਾਂ ਆਓ ਜਾਣਦੇ ਹਾਂ ਕਿ ਤੁਸੀਂ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਕੇ ਆਪਣਾ ਭਾਰ ਘੱਟ ਕਰ ਸਕਦੇ ਹੋ।
ਸੰਤਰਾ: ਤੁਸੀਂ ਸੰਤਰੇ ਨੂੰ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਇਹ ਤੁਹਾਡਾ ਭਾਰ ਘੱਟ ਕਰਨ ‘ਚ ਮਦਦ ਕਰੇਗਾ। ਵਿਟਾਮਿਨ-ਏ, ਵਿਟਾਮਿਨ-ਬੀ ਅਤੇ ਵਿਟਾਮਿਨ-ਸੀ ਦੇ ਗੁਣਾਂ ਨਾਲ ਭਰਪੂਰ ਸੰਤਰਾ ਭਾਰ ਘਟਾਉਣ ‘ਚ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ‘ਚ ਬਹੁਤ ਘੱਟ ਮਾਤਰਾ ‘ਚ ਕੈਲੋਰੀ ਪਾਈ ਜਾਂਦੀ ਹੈ। ਇਹ ਪਾਚਨ ਤੰਤਰ ਲਈ ਟੌਨਿਕ ਦੀ ਤਰ੍ਹਾਂ ਕੰਮ ਕਰਦਾ ਹੈ।
ਕੀਵੀ ਫਲ: ਇਸ ‘ਚ ਐਂਟੀਆਕਸੀਡੈਂਟ, ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ ਜੋ ਤੁਹਾਡੇ ਸਰੀਰ ਦੇ ਮੈਟਾਬੋਲਿਜ਼ਮ ਨੂੰ ਵਧੀਆ ਬਣਾਉਣ ‘ਚ ਮਦਦ ਕਰਦੇ ਹਨ। ਇਸ ਨਾਲ ਤੁਸੀਂ ਆਸਾਨੀ ਨਾਲ ਭਾਰ ਘਟਾ ਸਕਦੇ ਹੋ। ਇਸ ਨੂੰ ਡਾਈਟ ‘ਚ ਸ਼ਾਮਲ ਕਰਨ ਨਾਲ ਤੁਸੀਂ ਆਸਾਨੀ ਨਾਲ ਭਾਰ ਘੱਟ ਕਰ ਸਕੋਗੇ।
ਅਨਾਨਾਸ: ਜ਼ਿੰਕ, ਆਇਰਨ, ਕੈਲਸ਼ੀਅਮ ਅਤੇ ਪੋਟਾਸ਼ੀਅਮ ਦੇ ਗੁਣਾਂ ਨਾਲ ਭਰਪੂਰ ਅਨਾਨਾਸ ਵੀ ਘੱਟ ਕੈਲੋਰੀ ਵਾਲਾ ਫਲ ਹੈ। ਇਸ ‘ਚ ਫਾਈਬਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਖੋਜ ਦੇ ਅਨੁਸਾਰ ਅਨਾਨਾਸ ਦੇ ਜੂਸ ਦਾ ਸੇਵਨ ਤੁਹਾਡੇ ਸਰੀਰ ਨੂੰ ਦਿਨ ਭਰ ਹਾਈਡ੍ਰੇਟ ਰੱਖਦਾ ਹੈ। ਇਹ ਤੁਹਾਡੇ ਮੈਟਾਬੋਲਿਜ਼ਮ ਨੂੰ ਵਧਾਕੇ ਵਜ਼ਨ ਨੂੰ ਬਹੁਤ ਆਸਾਨੀ ਨਾਲ ਘੱਟ ਕਰਦਾ ਹੈ।
ਚਕੋਤਰਾ: ਚਕੋਤਰੇ ‘ਚ ਵਿਟਾਮਿਨ, ਮਿਨਰਲਜ਼ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ ਜੋ ਤੁਹਾਡੇ ਸਰੀਰ ‘ਚੋਂ ਕੈਲੋਰੀ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਇਸ ‘ਚ ਕੈਲੋਸਟਿਕਿਨ ਨਾਮਕ ਪੌਸ਼ਟਿਕ ਤੱਤ ਹੁੰਦਾ ਹੈ। ਜਿਸ ਨਾਲ ਤੁਹਾਡਾ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਅਤੇ ਭੁੱਖ ਵੀ ਘੱਟ ਲੱਗਦੀ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਸ ਨੂੰ ਡਾਈਟ ‘ਚ ਜ਼ਰੂਰ ਸ਼ਾਮਲ ਕਰੋ।
ਅੰਗੂਰ: ਅੰਗੂਰ ‘ਚ ਐਂਟੀਆਕਸੀਡੈਂਟ, ਐਂਟੀਬੈਕਟੀਰੀਅਲ ਅਤੇ ਮਿਨਰਲਜ਼ ਬਹੁਤ ਜ਼ਿਆਦਾ ਮਾਤਰਾ ‘ਚ ਪਾਏ ਜਾਂਦੇ ਹਨ। ਫਾਈਬਰ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਸ ਨਾਲ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਦੀ। ਭਾਰ ਘੱਟ ਕਰਨ ‘ਚ ਇਹ ਫਲ ਤੁਹਾਡੀ ਬਹੁਤ ਕੰਮ ਆਉਣਗੇ।