Weight loss diet foods: ਵੱਧਦਾ ਭਾਰ ਅੱਜ ਕੱਲ੍ਹ ਇੱਕ ਵੱਡੀ ਸਮੱਸਿਆ ਹੋ ਗਿਆ ਹੈ। ਇਹ ਤੁਹਾਡੇ ਸਰੀਰ ‘ਚ ਕਈ ਬਿਮਾਰੀਆਂ ਨੂੰ ਜਨਮ ਦਿੰਦਾ ਹੈ। ਇਸ ਨਾਲ ਸ਼ੂਗਰ, ਹਾਰਟ ਅਟੈਕ, ਹਾਈ ਬਲੱਡ ਪ੍ਰੈਸ਼ਰ ਅਤੇ ਹਾਈ ਕੋਲੈਸਟ੍ਰੋਲ ਦਾ ਖਤਰਾ ਹੋਰ ਵੀ ਵਧ ਜਾਂਦਾ ਹੈ। ਇਸ ਤੋਂ ਇਲਾਵਾ ਤੁਹਾਡੇ ਪੇਟ ਅਤੇ ਕਮਰ ਦੇ ਆਲੇ ਦੁਆਲੇ ਫੈਟ ਵਧ ਜਾਂਦਾ ਹੈ ਜਿਸ ਕਾਰਨ ਤੁਹਾਡੇ ਸਮੁੱਚੇ ਸਰੀਰ ਦੀ ਸ਼ੇਪ ਖਰਾਬ ਹੋ ਜਾਂਦੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕੁਝ ਅਜਿਹੇ ਭੋਜਨ ਜਿਨ੍ਹਾਂ ਦਾ ਸੇਵਨ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਕਰ ਸਕਦੇ ਹੋ। ਇਹ ਤੁਹਾਡਾ ਭਾਰ ਘਟਾਉਣ ‘ਚ ਵੀ ਤੁਹਾਡੀ ਮਦਦ ਕਰੇਗਾ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ…
ਦਹੀਂ ਖਾਓ: ਤੁਸੀਂ ਆਪਣੀ ਡਾਇਟ ‘ਚ ਦਹੀਂ ਨੂੰ ਸ਼ਾਮਲ ਕਰ ਸਕਦੇ ਹੋ। ਇਸ ‘ਚ ਕੈਲੋਰੀ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ ਇਸ ‘ਚ ਪ੍ਰੋਟੀਨ ਵੀ ਪਾਇਆ ਜਾਂਦਾ ਹੈ ਜੋ ਤੁਹਾਡੀਆਂ ਮਾਸਪੇਸ਼ੀਆਂ ਨੂੰ ਤਾਕਤ ਦਿੰਦਾ ਹੈ। ਦਹੀਂ ‘ਚ ਪਾਇਆ ਜਾਣ ਵਾਲਾ ਮਾਈਕ੍ਰੋਨਿਊਟ੍ਰੀਐਂਟ ਤੁਹਾਡੇ ਪਾਚਨ ਨੂੰ ਠੀਕ ਰੱਖਦਾ ਹੈ ਅਤੇ ਭਾਰ ਘਟਾਉਣ ‘ਚ ਵੀ ਮਦਦ ਕਰਦਾ ਹੈ।
ਬਦਾਮ ਖਾਓ: ਕਈ ਲੋਕਾਂ ਨੂੰ ਰਾਤ ਨੂੰ ਭੁੱਖ ਲੱਗਦੀ ਹੈ। ਅਜਿਹਾ ਉਨ੍ਹਾਂ ਲੋਕਾਂ ਨੂੰ ਹੁੰਦਾ ਹੈ ਜੋ ਕਿਸੇ ਕਾਰਨ ਰਾਤ ਨੂੰ ਦੇਰ ਨਾਲ ਸੌਂਦੇ ਹਨ। ਅਜਿਹੇ ‘ਚ ਤੁਸੀਂ ਬਦਾਮ ਦਾ ਸੇਵਨ ਕਰ ਸਕਦੇ ਹੋ। ਇਹ ਤੁਹਾਡੀ ਭੁੱਖ ਨੂੰ ਪੂਰਾ ਕਰਨ ‘ਚ ਮਦਦ ਕਰੇਗਾ ਅਤੇ ਇਸ ‘ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ ਤੁਹਾਡੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੋਣਗੇ। ਇਸ ‘ਚ ਕੈਲੋਰੀ ਦੀ ਮਾਤਰਾ ਵੀ ਬਹੁਤ ਘੱਟ ਹੁੰਦੀ ਹੈ।
ਹੋਲ ਗ੍ਰੇਨ ਬਰੈੱਡ ਦੇ ਨਾਲ ਖਾਓ ਪੀਨਟ ਬਟਰ: ਜੇਕਰ ਤੁਹਾਨੂੰ ਰਾਤ ਨੂੰ ਭੁੱਖ ਲੱਗਦੀ ਹੈ ਤਾਂ ਤੁਸੀਂ ਪੀਨਟ ਬਟਰ ਦੇ ਨਾਲ ਹੋਲ ਗ੍ਰੇਨ ਬ੍ਰੈੱਡ ਵੀ ਖਾ ਸਕਦੇ ਹੋ। ਇਸ ਨਾਲ ਤੁਹਾਡਾ ਮੈਟਾਬੋਲਿਜ਼ਮ ਵਧੇਗਾ ਅਤੇ ਭਾਰ ਘਟਾਉਣ ‘ਚ ਵੀ ਮਦਦ ਮਿਲੇਗੀ।
ਕੇਲਾ ਖਾਓ: ਭਾਰ ਘਟਾਉਣ ਲਈ ਤੁਸੀਂ ਕੇਲੇ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਭਾਰ ਘਟਾਉਣ ‘ਚ ਮਦਦ ਕਰਦੇ ਹਨ। ਇਸ ‘ਚ ਫਾਈਬਰ ਵੀ ਬਹੁਤ ਜ਼ਿਆਦਾ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗੇਗੀ ਅਤੇ ਤੁਸੀਂ ਆਸਾਨੀ ਨਾਲ ਭਾਰ ਵੀ ਘਟਾ ਸਕੋਗੇ।
ਕੀ ਕਹਿਣਾ ਹੈ ਮਾਹਿਰਾਂ ਦਾ: ਮਾਹਿਰਾਂ ਮੁਤਾਬਕ ਇਨ੍ਹਾਂ ਚਾਰ ਚੀਜ਼ਾਂ ‘ਚ ਜ਼ਰੂਰੀ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜਿਸ ਨਾਲ ਤੁਹਾਡੇ ਸਰੀਰ ‘ਚ ਥਕਾਵਟ ਨਹੀਂ ਹੁੰਦੀ। ਦਹੀਂ ‘ਚ ਪਾਏ ਜਾਣ ਵਾਲੇ ਐਨਜ਼ਾਈਮ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਰੋਜ਼ਾਨਾ ਇੱਕ ਮੁੱਠੀ ਬਦਾਮ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਨੂੰ ਕਈ ਫਾਇਦੇ ਹੋਣਗੇ। ਹੋਲ ਗ੍ਰੇਨ ਬ੍ਰੈੱਡ ਖਰੀਦਦੇ ਸਮੇਂ ਇਸ ‘ਚ ਪਾਏ ਜਾਣ ਵਾਲੇ ingredients ਨੂੰ ਵੀ ਪੜ੍ਹੋ। ਕੇਲਾ ਇੰਸਟੈਂਟ ਐਨਰਜ਼ੀ ਦਾ ਸਰੋਤ ਮੰਨਿਆ ਜਾਂਦਾ ਹੈ ਤੁਸੀਂ ਕਸਰਤ ਕਰਨ ਤੋਂ ਪਹਿਲਾਂ ਇਸਦਾ ਸੇਵਨ ਕਰ ਸਕਦੇ ਹੋ।