White sesame seeds benefit: ਦੇਸ਼ ਭਰ ‘ਚ ਮਕਰ ਸੰਕ੍ਰਾਂਤੀ ਦਾ ਤਿਉਹਾਰ ਵੱਖ-ਵੱਖ ਅਤੇ ਧੂਮਧਾਮ ਨਾਲ ਮਨਾਉਣ ਦੀ ਪਰੰਪਰਾ ਹੈ। ਇਸ ਦਿਨ ਲੋਕ ਇਕ-ਦੂਜੇ ਨੂੰ ਵਧਾਈ ਦਿੰਦੇ ਹਨ ਅਤੇ ਤਿਲ ਦੀਆਂ ਬਣੀਆਂ ਚੀਜ਼ਾਂ ਦਾ ਦਾਨ ਅਤੇ ਸੇਵਨ ਕਰਦੇ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਇਸ ਨਾਲ ਜੀਵਨ ਦੀਆਂ ਸਮੱਸਿਆਵਾਂ ਦਾ ਅੰਤ ਹੋ ਕੇ ਖੁਸ਼ੀਆਂ ਦੀ ਆਮਦ ਹੁੰਦੀ ਹੈ। ਦੂਜੇ ਪਾਸੇ ਸਿਹਤ ਮਾਹਿਰਾਂ ਅਨੁਸਾਰ ਤਿਲਾਂ ਦਾ ਸੇਵਨ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਵੈਸੇ ਤਾਂ ਤਿਲ ਕਾਲੇ ਅਤੇ ਚਿੱਟੇ ਦੋ ਕਿਸਮਾਂ ਦੇ ਹੁੰਦੇ ਹਨ। ਪਰ ਅੱਜ ਅਸੀਂ ਤੁਹਾਨੂੰ ਚਿੱਟੇ ਤਿਲ ਖਾਣ ਦੇ ਫਾਇਦੇ ਦੱਸਦੇ ਹਾਂ।
ਸਰੀਰ ‘ਚ ਗਰਮਾਹਟ ਦਿਵਾਏ: ਮਕਰ ਸੰਕ੍ਰਾਂਤੀ ਦਾ ਤਿਉਹਾਰ ਸਰਦੀਆਂ ‘ਚ ਆਉਂਦਾ ਹੈ। ਠੰਡ ‘ਚ ਗਰਮ ਚੀਜ਼ਾਂ ਖਾਣ ਨਾਲ ਸਰੀਰ ‘ਚ ਗਰਮਾਹਟ ਦਾ ਅਹਿਸਾਸ ਹੁੰਦਾ ਹੈ। ਅਜਿਹੇ ‘ਚ ਜ਼ੁਕਾਮ ਤੋਂ ਬਚਣ ਲਈ ਤੁਸੀਂ ਤਿਲਾਂ ਤੋਂ ਬਣੀਆਂ ਚੀਜ਼ਾਂ ਖਾ ਸਕਦੇ ਹੋ। ਇਸ ਦੀ ਤਾਸੀਰ ਗਰਮ ਹੋਣ ਨਾਲ ਤੁਹਾਨੂੰ ਠੰਡ ਤੋਂ ਬਚਾਉਣ ‘ਚ ਮਦਦ ਕਰੇਗਾ।
ਕੈਂਸਰ ਤੋਂ ਬਚਾਅ: ਤਿਲਾਂ ‘ਚ ਮੌਜੂਦ ਸੇਸਮੀਨ ਨਾਂ ਦਾ ਐਂਟੀ-ਆਕਸੀਡੈਂਟ ਗੁਣ ਸਰੀਰ ‘ਚ ਕੈਂਸਰ ਸੈੱਲਾਂ ਨੂੰ ਵਧਣ ਤੋਂ ਰੋਕਦਾ ਹੈ। ਇਸ ਦਾ ਸੇਵਨ ਕਰਨ ਨਾਲ ਫੇਫੜੇ, ਪੇਟ, ਪ੍ਰੋਸਟੇਟ, ਬ੍ਰੈਸਟ ਕੈਂਸਰ ਹੋਣ ਦਾ ਖਤਰਾ ਘੱਟ ਹੋ ਜਾਂਦਾ ਹੈ।
ਦਿਮਾਗੀ ਵਿਕਾਸ ‘ਚ ਲਾਭਦਾਇਕ: ਤਿਲਾਂ ‘ਚ ਪ੍ਰੋਟੀਨ, ਕੈਲਸ਼ੀਅਮ, ਖਣਿਜ, ਮੈਗਨੀਸ਼ੀਅਮ, ਆਇਰਨ, ਕਾਪਰ ਆਦਿ ਪੋਸ਼ਕ ਤੱਤ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਦਿਮਾਗ ਦਾ ਵਿਕਾਸ ਵਧੀਆ ਤਰੀਕੇ ਨਾਲ ਹੁੰਦਾ ਹੈ।
ਹੱਡੀਆਂ ਮਜ਼ਬੂਤ ਹੋਣਗੀਆਂ: ਸਰਦੀਆਂ ‘ਚ ਜੋੜਾਂ ਦਾ ਦਰਦ ਇੱਕ ਆਮ ਸਮੱਸਿਆ ਹੈ। ਇਸ ਤੋਂ ਬਚਣ ਲਈ ਤੁਸੀਂ ਤਿਲਾਂ ਦਾ ਸੇਵਨ ਕਰ ਸਕਦੇ ਹੋ। ਸਿਹਤ ਮਾਹਿਰਾਂ ਅਨੁਸਾਰ ਤਿਲਾਂ ‘ਚ ਕੈਲਸ਼ੀਅਮ, ਜ਼ਿੰਕ, ਫਾਸਫੋਰਸ ਵਰਗੇ ਜ਼ਰੂਰੀ ਤੱਤ ਹੁੰਦੇ ਹਨ। ਅਜਿਹੇ ‘ਚ ਇਸ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
ਤਣਾਅ ਨੂੰ ਘਟਾਏ: ਅੱਜ ਦੇ ਸਮੇਂ ‘ਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਤਣਾਅ ਮਹਿਸੂਸ ਕਰ ਰਿਹਾ ਹੈ। ਅਜਿਹੇ ‘ਚ ਤੁਸੀਂ ਇਸ ਨੂੰ ਘੱਟ ਕਰਨ ਲਈ ਤਿਲਾਂ ਦਾ ਸੇਵਨ ਕਰ ਸਕਦੇ ਹੋ। ਤਿਲ ਖਾਣ ਨਾਲ ਸਰੀਰ ਨੂੰ 25 ਫੀਸਦੀ ਤੱਕ ਮੈਗਨੀਸ਼ੀਅਮ ਮਿਲਦਾ ਹੈ ਜੋ ਹਾਈਪਰਟੈਨਸ਼ਨ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਸ ‘ਚ ਮੌਜੂਦ ਹੋਰ ਤੱਤ ਅਤੇ ਵਿਟਾਮਿਨ ਇਨਸੌਮਨੀਆ ਦੀ ਸਮੱਸਿਆ ਨੂੰ ਦੂਰ ਕਰਨ ‘ਚ ਕਾਰਗਰ ਸਾਬਤ ਹੁੰਦੇ ਹਨ। ਅਜਿਹੇ ‘ਚ ਤਿਲਾਂ ਦਾ ਸੇਵਨ ਕਰਨ ਨਾਲ ਚੰਗੀ ਨੀਂਦ ਆਉਂਦੀ ਹੈ ਅਤੇ ਤਣਾਅ ਘੱਟ ਹੁੰਦਾ ਹੈ।