Winter healthy food: ਸਰਦੀਆਂ ਵਿੱਚ ਬਿਮਾਰੀਆਂ ਦੀ ਚਪੇਟ ‘ਚ ਆਉਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਅਜਿਹੇ ‘ਚ ਠੰਡੀਆਂ ਹਵਾਵਾਂ ਤੋਂ ਬਚਣ ਲਈ ਗਰਮ ਕੱਪੜਿਆਂ ਦੇ ਨਾਲ ਡਾਇਟ ‘ਚ ਗਰਮ ਚੀਜ਼ਾਂ ਨੂੰ ਸ਼ਾਮਲ ਕਰਨ ਦੀ ਜ਼ਰੂਰਤ ਹੁੰਦੀ ਹੈ। ਇਸ ਨਾਲ ਸਰਦੀ, ਜ਼ੁਕਾਮ ਅਤੇ ਖੰਘ ਤੋਂ ਰਾਹਤ ਮਿਲਣ ਦੇ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਮਿਲਦੀ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਅਜਿਹੀਆਂ ਚੀਜ਼ਾਂ ਬਾਰੇ ਦੱਸਦੇ ਹਾਂ ਜਿਸ ਦੀ ਸਹਾਇਤਾ ਨਾਲ ਤੁਹਾਡੇ ਸਰੀਰ ਨੂੰ ਗਰਮਾਹਟ ਮਿਲਣ ਦੇ ਨਾਲ ਸਹੀ ਮਾਤਰਾ ਵਿਚ ਪੋਸ਼ਣ ਮਿਲੇਗਾ…
- ਮੌਸਮ ਚਾਹੇ ਕੋਈ ਵੀ ਹੋਵੇ ਉਸ ‘ਚ ਪੌਸ਼ਟਿਕ ਗੁਣਾਂ ਨਾਲ ਭਰਪੂਰ ਆਂਡਾ ਖਾਣਾ ਫ਼ਾਇਦੇਮੰਦ ਹੁੰਦਾ ਹੈ। ਖ਼ਾਸ ਤੌਰ ‘ਤੇ ਸਰਦੀਆਂ ‘ਚ ਰੋਜ਼ਾਨਾ ਸਵੇਰੇ 2 ਆਂਡੇ ਖਾਣ ਨਾਲ ਠੰਡ ਤੋਂ ਬਚਾਅ ਰਹਿੰਦਾ ਹੈ। ਨਾਲ ਹੀ ਇਮਿਊਨਿਟੀ ਮਜ਼ਬੂਤ ਹੋ ਕੇ ਬਿਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ।
- ਗੁੜ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਸਰੀਰ ਨੂੰ ਗਰਮਾਹਟ ਮਿਲਣ ਦੇ ਨਾਲ ਖੰਘ, ਜ਼ੁਕਾਮ, ਬੁਖਾਰ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।
- ਹਲਦੀ ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ, ਐਂਟੀ-ਬੈਕਟਰੀਅਲ ਗੁਣਾਂ ਨਾਲ ਭਰਪੂਰ ਹੁੰਦੀ ਹੈ। ਨਾਲ ਹੀ ਔਸ਼ਧੀ ਗੁਣਾਂ ਨਾਲ ਭਰਪੂਰ ਹਲਦੀ ਨੂੰ ਸਬਜ਼ੀ ਜਾਂ ਦੁੱਧ ‘ਚ ਮਿਲਾਕੇ ਪੀਣ ਨਾਲ ਸਰੀਰ ‘ਚ ਗਰਮਾਹਟ ਪੈਦਾ ਹੁੰਦੀ ਹੈ। ਇਸਦੇ ਨਾਲ ਹੀ ਮੌਸਮੀ ਸਰਦੀ-ਜ਼ੁਕਾਮ ਅਤੇ ਹੋਰ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।
- ਠੰਡ ‘ਚ ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ, ਐਂਟੀ-ਬੈਕਟਰੀਆ ਅਤੇ ਚਿਕਿਤਸਕ ਗੁਣਾਂ ਨਾਲ ਭਰਪੂਰ ਲਸਣ ਦਾ ਸੇਵਨ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ ਨੂੰ ਗਰਮਾਹਟ ਮਿਲਣ ਦੇ ਨਾਲ ਬਿਮਾਰੀਆਂ ਦਾ ਖਤਰਾ ਘੱਟ ਰਹਿੰਦਾ ਹੈ। ਤੁਸੀਂ ਇਸ ਨੂੰ ਸਬਜ਼ੀ, ਦਾਲ ਜਾਂ ਇਸ ਦੀ ਚਟਨੀ ਬਣਾ ਕੇ ਖਾ ਸਕਦੇ ਹੋ।
- ਮੇਥੀ ਵਿਚ ਆਇਰਨ, ਕੈਲਸ਼ੀਅਮ, ਐਂਟੀ-ਆਕਸੀਡੈਂਟ ਆਦਿ ਗੁਣ ਹੁੰਦੇ ਹਨ। ਇਸ ਦਾ ਸੇਵਨ ਨਾਲ ਠੰਡ ਤੋਂ ਬਚਾਅ ਹੋਣ ਦੇ ਨਾਲ ਖੂਨ ਨੂੰ ਵਧਾਉਣ ਵਿਚ ਮਦਦ ਮਿਲਦੀ ਹੈ। ਤੁਸੀਂ ਇਸਨੂੰ ਸਬਜ਼ੀ, ਪਰਾਂਠੇ ਅਤੇ ਜੂਸ ਦੇ ਰੂਪ ਵਿੱਚ ਆਪਣੀ ਡਾਇਟ ‘ਚ ਸ਼ਾਮਲ ਕਰ ਸਕਦੇ ਹੋ। ਨਾਲ ਹੀ ਮੇਥੀ ਦੇ ਬੀਜਾਂ ਤੋਂ ਤਿਆਰ ਲੱਡੂ ਖਾਣਾ ਵੀ ਸਭ ਤੋਂ ਵਧੀਆ ਆਪਸ਼ਨ ਹੈ। ਸਰਦੀਆਂ ਵਿਚ ਬੀਮਾਰੀਆਂ ਦੇ ਨਾਲ ਲੜਨ ਅਤੇ ਠੰਡ ਤੋਂ ਬਚਣ ਲਈ ਸ਼ਹਿਦ ਦਾ ਸੇਵਨ ਕਰਨਾ ਫ਼ਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਗੁਣਗੁਣੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਵਜ਼ਨ ਘੱਟ ਹੋ ਕੇ ਸਰੀਰ ਵਿਚ ਚੁਸਤੀ-ਫੁਰਤੀ ਆਉਂਦੀ ਹੈ।
- ਸੁੱਕੇ ਮੇਵੇਆਂ ‘ਚ ਮੌਜੂਦ ਪੌਸ਼ਟਿਕ ਤੱਤ ਸਰੀਰ ਵਿਚ ਗਰਮਾਹਟ ਪੈਦਾ ਕਰਨ ਦੇ ਨਾਲ ਇਮਿਊਨਿਟੀ ਲੈਵਲ ਬੂਸਟ ਕਰਨ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਤੁਸੀਂ ਇਸ ਨੂੰ ਭਿਓਂ ਕੇ, ਦੁੱਧ, ਕੇਕ, ਹਲਵੇ ਵਿਚ ਮਿਲਾ ਕੇ ਜਾਂ ਗੁੜ ਅਤੇ ਦੇਸੀ ਘਿਓ ਨਾਲ ਲੱਡੂ ਬਣਾ ਕੇ ਖਾ ਸਕਦੇ ਹੋ।