Winter healthy Superfoods: ਸਿਹਤ ਮਾਹਿਰਾਂ ਅਨੁਸਾਰ ਸਰਦੀਆਂ ‘ਚ ਬਿਮਾਰੀਆਂ ਲੱਗਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ। ਅਜਿਹੇ ‘ਚ ਇਸ ਸਮੇਂ ਦੌਰਾਨ ਸਿਹਤ ਦਾ ਖਾਸ ਖਿਆਲ ਰੱਖਣ ਦੀ ਲੋੜ ਹੈ। ਇਸ ਦੇ ਨਾਲ ਹੀ ਠੰਡ ਕਾਰਨ ਸਰੀਰ ‘ਚ ਸੁਸਤੀ ਵੀ ਵਧ ਜਾਂਦੀ ਹੈ। ਅਜਿਹੇ ‘ਚ ਤੁਸੀਂ ਰੋਜ਼ਾਨਾ ਡਾਈਟ ‘ਚ ਕੁਝ ਸੁਪਰ ਫੂਡਸ ਨੂੰ ਸ਼ਾਮਲ ਕਰਕੇ ਇਨ੍ਹਾਂ ਤੋਂ ਬਚ ਸਕਦੇ ਹੋ। ਆਓ ਅਸੀਂ ਤੁਹਾਨੂੰ ਕੁਝ ਹੈਲਥੀ ਫੂਡਜ਼ ਬਾਰੇ ਦੱਸਦੇ ਹਾਂ ਜਿਨ੍ਹਾਂ ਨੂੰ ਤੁਸੀਂ ਆਪਣੀ ਡੇਲੀ ਡਾਇਟ ‘ਚ ਸ਼ਾਮਲ ਕਰ ਸਕਦੇ ਹੋ।
ਸ਼ਕਰਕੰਦੀ: ਸਰਦੀਆਂ ‘ਚ ਸ਼ਕਰਕੰਦੀ ਖਾਣ ਦਾ ਇੱਕ ਵੱਖਰਾ ਹੀ ਆਨੰਦ ਹੁੰਦਾ ਹੈ। ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਇਹ ਸਿਹਤ ਲਈ ਵੀ ਫਾਇਦੇਮੰਦ ਹੁੰਦੀ ਹੈ। ਸ਼ਕਰਕੰਦੀ ‘ਚ ਵਿਟਾਮਿਨ ਏ, ਆਇਰਨ, ਫਾਈਬਰ, ਪੋਟਾਸ਼ੀਅਮ, ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਸਰੀਰ ‘ਚ ਗਰਮਾਹਟ ਆਉਣ ‘ਚ ਮਦਦ ਮਿਲਦੀ ਹੈ। ਇਸ ਦੇ ਨਾਲ ਹੀ ਇਮਿਊਨਿਟੀ ਤੇਜ਼ੀ ਨਾਲ ਵਧਦੀ ਹੈ। ਅਜਿਹੇ ‘ਚ ਸ਼ਕਰਕੰਦੀ ਦਾ ਸੇਵਨ ਕਰਨ ਨਾਲ ਬੀਮਾਰੀਆਂ ਲੱਗਣ ਦਾ ਖਤਰਾ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਥਕਾਵਟ, ਕਮਜ਼ੋਰੀ ਤੋਂ ਛੁਟਕਾਰਾ ਪਾਉਣ ਨਾਲ ਦਿਨ ਭਰ ਸਰੀਰ ‘ਚ ਐਨਰਜ਼ੀ ਬਣੀ ਰਹਿੰਦੀ ਹੈ।
ਸਿੰਘਾੜਾ: ਸਰਦੀਆਂ ਦੇ ਮੌਸਮ ‘ਚ ਸ਼ਕਰਕੰਦੀ ਦੇ ਨਾਲ ਸਿੰਘਾੜਾ ਵੀ ਬਹੁਤ ਖਾਧਾ ਜਾਂਦਾ ਹੈ। ਇਸ ਦੇ ਸੇਵਨ ਨਾਲ ਇਮਿਊਨਿਟੀ ਵਧਦੀ ਹੈ। ਸਾਹ ਦੀਆਂ ਸਮੱਸਿਆਵਾਂ ਤੋਂ ਬਚਣ ਲਈ ਇਸ ਦਾ ਸੇਵਨ ਕਰਨਾ ਬੈਸਟ ਆਪਸ਼ਨ ਹੈ। ਕੈਲਸ਼ੀਅਮ ਦਾ ਉਚਿਤ ਸਰੋਤ ਹੋਣ ਕਾਰਨ ਇਸ ਦਾ ਸੇਵਨ ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਉੱਥੇ ਹੀ ਪ੍ਰੈਗਨੈਂਸੀ ‘ਚ ਸਿੰਘਾੜਾ ਖਾਣ ਨਾਲ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਠੀਕ ਰਹਿੰਦੀ ਹੈ।
ਖਜੂਰ: ਸਰਦੀਆਂ ‘ਚ ਖਜੂਰ ਵੱਡੀ ਮਾਤਰਾ ‘ਚ ਉਪਲਬਧ ਹੁੰਦੇ ਹਨ ਅਤੇ ਲੋਕ ਇਸਨੂੰ ਖਾਣਾ ਪਸੰਦ ਕਰਦੇ ਹਨ। ਇਸ ਦੀ ਤਾਸੀਰ ਗਰਮ ਹੋਣ ਕਾਰਨ ਇਹ ਸਰੀਰ ‘ਚ ਗਰਮਾਹਟ ਲਿਆਉਣ ਦਾ ਕੰਮ ਕਰਦਾ ਹੈ। ਖਜੂਰ ‘ਚ ਫੈਟ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ ਤਰ੍ਹਾਂ ਤੁਸੀਂ ਬਿਨਾਂ ਕਿਸੇ ਸਮੱਸਿਆ ਦੇ ਇਸ ਦਾ ਸੇਵਨ ਕਰ ਸਕਦੇ ਹੋ। ਮਾਹਿਰਾਂ ਦੇ ਮੁਤਾਬਕ ਜਿੰਮ ਜਾਣ ਵਾਲੇ ਲੋਕਾਂ ਲਈ ਖਜੂਰ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਇਸ ਦੇ ਸੇਵਨ ਨਾਲ ਇਮਿਊਨਿਟੀ ਤੇਜ਼ੀ ਨਾਲ ਵਧਦੀ ਹੈ। ਇਸ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ ਅਤੇ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।
ਅਖਰੋਟ: ਸੁੱਕੇ ਮੇਵਿਆਂ ‘ਚ ਅਖਰੋਟ ਪੋਸ਼ਕ ਤੱਤਾਂ, ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ‘ਚ ਵਧੀਆ ਕੋਲੈਸਟ੍ਰੋਲ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਦਿਲ ਅਤੇ ਦਿਮਾਗ ਤੰਦਰੁਸਤ ਰਹਿੰਦੇ ਹਨ। ਅਜਿਹੇ ‘ਚ ਰੋਜ਼ਾਨਾ ਅਖਰੋਟ ਖਾਣ ਨਾਲ ਦਿਲ ਅਤੇ ਦਿਮਾਗ ਸਿਹਤਮੰਦ ਰਹਿੰਦਾ ਹੈ। ਇਸ ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ਵਧੀਆ ਹੁੰਦਾ ਹੈ।
ਆਂਡਾ: ਸਰਦੀਆਂ ‘ਚ ਆਂਡਾ ਖਾਣਾ ਫਾਇਦੇਮੰਦ ਮੰਨਿਆ ਜਾਂਦਾ ਹੈ। ਪ੍ਰੋਟੀਨ ਦਾ ਚੰਗਾ ਸਰੋਤ ਹੋਣ ਨਾਲ ਇਸ ਦਾ ਸੇਵਨ ਕਰਨ ਨਾਲ ਸਰੀਰ ਦਿਨ ਭਰ ਐਂਰਜੈਟਿਕ ਰਹਿੰਦਾ ਹੈ। ਇਸ ਦੇ ਨਾਲ ਹੀ ਆਂਡੇ ‘ਚ ਓਮੇਗਾ-3 ਫੈਟੀ ਐਸਿਡ ਅਤੇ ਐਂਟੀ-ਆਕਸੀਡੈਂਟ ਵਰਗੇ ਕਈ ਪੋਸ਼ਕ ਤੱਤ ਹੁੰਦੇ ਹਨ। ਅਜਿਹੇ ‘ਚ ਰੋਜ਼ਾਨਾ ਆਂਡੇ ਖਾਣ ਨਾਲ ਥਕਾਵਟ, ਸੁਸਤੀ ਦੂਰ ਹੁੰਦੀ ਹੈ ਅਤੇ ਵਿਅਕਤੀ ਤਰੋਤਾਜ਼ਾ ਮਹਿਸੂਸ ਕਰਦਾ ਹੈ।