Women healthy food tips: ਔਰਤਾਂ ਨੂੰ ਹਰ ਮਹੀਨੇ ਪੀਰੀਅਡਜ਼ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਾਰਨ ਉਨ੍ਹਾਂ ਦੇ ਸਰੀਰ ‘ਚ ਕਮਜ਼ੋਰੀ ਆ ਸਕਦੀ ਹੈ। ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਔਰਤਾਂ ਕਈ ਤਰ੍ਹਾਂ ਦੀਆਂ ਦਵਾਈਆਂ ਦਾ ਵੀ ਸਹਾਰਾ ਲੈਂਦੀਆਂ ਹਨ। ਪਰ ਬਹੁਤ ਸਾਰੀਆਂ ਦਵਾਈਆਂ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦੀਆਂ ਹਨ। ਵਧਦੀ ਉਮਰ ਦੇ ਨਾਲ ਔਰਤਾਂ ਦਾ ਸਰੀਰ ਵੀ ਕਮਜ਼ੋਰ ਹੋਣ ਲੱਗਦਾ ਹੈ। ਸਰੀਰਕ ਕਮਜ਼ੋਰੀ ਨੂੰ ਦੂਰ ਕਰਨ ਲਈ ਤੁਸੀਂ ਡਾਈਟ ‘ਚ ਕੁਝ ਚੀਜ਼ਾਂ ਨੂੰ ਸ਼ਾਮਲ ਕਰ ਸਕਦੇ ਹੋ। ਤੁਸੀਂ ਆਪਣੀ ਰੋਜ਼ਾਨਾ ਦੀ ਰੁਟੀਨ ‘ਚ ਇਨ੍ਹਾਂ ਚੀਜ਼ਾਂ ਦਾ ਸੇਵਨ ਕਰ ਸਕਦੇ ਹੋ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ…
ਦੁੱਧ: ਔਰਤਾਂ ਨੂੰ ਦੁੱਧ ਨੂੰ ਆਪਣੀ ਰੁਟੀਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ‘ਚ ਕੈਲਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ। ਕੈਲਸ਼ੀਅਮ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦਾ ਹੈ। ਦੁੱਧ ਦਾ ਸੇਵਨ ਕਰਨ ਨਾਲ ਮਾਸਪੇਸ਼ੀਆਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਤੁਹਾਡੀ ਥਕਾਵਟ ਅਤੇ ਮਾਸਪੇਸ਼ੀਆਂ ਨੂੰ ਵੀ ਰਾਹਤ ਮਿਲੇਗੀ।
ਆਇਰਨ: ਤੁਸੀਂ ਆਇਰਨ ਨਾਲ ਭਰਪੂਰ ਡਾਈਟ ਨੂੰ ਆਪਣੀ ਰੁਟੀਨ ਦਾ ਹਿੱਸਾ ਬਣਾ ਸਕਦੇ ਹੋ। ਇਹ ਸਰੀਰ ਨੂੰ ਸੈੱਲਾਂ ਤੱਕ ਆਕਸੀਜਨ ਪਹੁੰਚਾਉਣ ‘ਚ ਮਦਦ ਕਰਦਾ ਹੈ। ਤੁਸੀਂ ਪਾਲਕ, ਬੀਨਜ਼, ਮਟਰ, ਬ੍ਰੋਕਲੀ, ਸ਼ਕਰਕੰਦੀ ਵਰਗੀਆਂ ਚੀਜ਼ਾਂ ਨੂੰ ਆਪਣੀ ਰੁਟੀਨ ਦਾ ਹਿੱਸਾ ਬਣਾ ਸਕਦੇ ਹੋ। ਆਇਰਨ ਨਾਲ ਭਰਪੂਰ ਚੀਜ਼ਾਂ ਤੁਹਾਨੂੰ ਸਰੀਰਕ ਕਮਜ਼ੋਰੀ ਤੋਂ ਵੀ ਦੂਰ ਰੱਖਦੀਆਂ ਹਨ।
ਭਰਪੂਰ ਪਾਣੀ ਪੀਓ: ਪਾਣੀ ਦੀ ਕਮੀ ਵੀ ਤੁਹਾਡੇ ਸਰੀਰ ‘ਚ ਥਕਾਵਟ ਦਾ ਕਾਰਨ ਬਣ ਸਕਦੀ ਹੈ। ਡੀਹਾਈਡ੍ਰੇਸ਼ਨ ਕਾਰਨ ਸਰੀਰ ਨੂੰ ਕਈ ਬੀਮਾਰੀਆਂ ਘੇਰ ਸਕਦੀਆਂ ਹਨ। ਅਜਿਹੇ ‘ਚ ਤੁਹਾਨੂੰ ਦਿਨ ਭਰ ‘ਚ 2-3 ਲੀਟਰ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਪਾਣੀ ਪੀਣ ਨਾਲ ਥਕਾਵਟ ਅਤੇ ਕਮਜ਼ੋਰੀ ਦੂਰ ਹੁੰਦੀ ਹੈ। ਭਰਪੂਰ ਪਾਣੀ ਪੀਣ ਨਾਲ ਪਾਚਨ ਤੰਤਰ ਵੀ ਮਜ਼ਬੂਤ ਹੁੰਦਾ ਹੈ।
ਕੇਲਾ: ਕੇਲੇ ਫਾਈਬਰ ਅਤੇ ਕਾਰਬੋਹਾਈਡ੍ਰੇਟਸ ਨਾਲ ਭਰਪੂਰ ਹੁੰਦੇ ਹਨ। ਇਸ ਦਾ ਨੇਮੀ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਹ ਸਰੀਰ ਨੂੰ ਇੰਸਟੈਂਟ ਐਨਰਜ਼ੀ ਦੇਣ ‘ਚ ਵੀ ਮਦਦ ਕਰਦਾ ਹੈ। ਇਹ ਸਰੀਰ ਦੀ ਥਕਾਵਟ ਨੂੰ ਦੂਰ ਕਰਨ ‘ਚ ਵੀ ਮਦਦ ਕਰਦਾ ਹੈ।
ਡ੍ਰਾਈ ਫਰੂਟ: ਡ੍ਰਾਈ ਫਰੂਟ ਤੁਹਾਡੇ ਸਰੀਰ ਦੀ ਥਕਾਵਟ ਅਤੇ ਕਮਜ਼ੋਰੀ ਨੂੰ ਵੀ ਦੂਰ ਕਰਦੇ ਹਨ। ਇਹ ਤੁਹਾਡੇ ਸਰੀਰ ਨੂੰ ਐਂਰਜੈਟਿਕ ਰੱਖਣ ‘ਚ ਮਦਦ ਕਰਦਾ ਹੈ। ਇਨ੍ਹਾਂ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਫੈਟ ਵੀ ਨਹੀਂ ਵਧਦਾ। ਤੁਸੀਂ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਣ ਲਈ ਇਨ੍ਹਾਂ ਦਾ ਸੇਵਨ ਵੀ ਕਰ ਸਕਦੇ ਹੋ। ਤੁਸੀਂ ਕਾਜੂ, ਬਦਾਮ, ਪਿਸਤਾ ਵਰਗੀਆਂ ਚੀਜ਼ਾਂ ਦਾ ਸੇਵਨ ਕਰ ਸਕਦੇ ਹੋ।