Jaljira benefits: ਗਰਮੀ ਤੋਂ ਰਾਹਤ ਪਾਉਣ ਲਈ ਲੋਕ ਠੰਢੀਆਂ ਚੀਜਾਂ ਪੀਣਾ ਪਸੰਦ ਕਰਦੇ ਹਨ ਜਿਵੇਂ ਸ਼ਕੰਜਵੀ, ਕੋਲਡ ਡਰਿੰਕ, ਸ਼ਰਬਤ ਆਦਿ। ਲੋਕ ਗਰਮੀਆਂ ‘ਚ ਜਲਜੀਰਾ ਪੀਣਾ ਪਸੰਦ ਕਰਦੇ ਹਨ ਕਿਉਂਕਿ ਇਹ ਸਿਹਤ ਲਈ ਲਾਭਕਾਰੀ ਹੁੰਦਾ ਹੈ। ਇਸ ਨੂੰ ਪੀਣ ਨਾਲ ਗਰਮੀ ਘੱਟ ਮਹਿਸੂਸ ਹੁੰਦੀ ਹੈ। ਇਸ ‘ਚ ਮੌਜੂਦ ਤੱਤ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਂਦੇ ਹਨ। ਜਲਜੀਰਾ ਪਾਣੀ ਸਰੀਰ ਦੇ ਇਮਿਊਨ ਸਿਸਟਮ ਨੂੰ ਠੀਕ ਰੱਖਦਾ ਹੈ। ਇਸ ਨਾਲ ਸਰਦੀ-ਖੰਘ ਤੋਂ ਬਚਾਅ ਰਹਿੰਦਾ ਹੈ। ਜਲਜੀਰਾ ਪਾਣੀ ਭਾਰ ਘਟਾਉਣ ਲਈ ਮਦਦਗਾਰ ਹੈ। ਅੱਜ ਅਸੀਂ ਤੁਹਾਨੂੰ ਜਲਜੀਰਾ ਬਣਾਉਣ ਦਾ ਤਰੀਕਾ ਇਸ ਦੇ ਫਾਇਦਿਆਂ ਬਾਰੇ ਤੁਹਾਨੂੰ ਦਸਾਂਗੇ।
ਜਲਜੀਰਾ ਪੀਣ ਦਾ ਰੋਜ਼ਾਨਾ ਸੇਵਨ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ ‘ਚ ਫਾਇਦੇਮੰਦ ਹੋਵੇਗਾ ਨਾਲ ਹੀ ਖੂਨ ਦੀ ਕਮੀ ਦੂਰ ਹੋਵੇਗੀ। ਜਲਜੀਰਾ ਪੀਣ ਨਾਲ ਸਰੀਰ ਦੀ ਇਮਨਿਊਟੀ ਵਧਦੀ ਹੈ। ਇਸ ‘ਚ ਵਿਟਾਮਿਨ ਸੀ ਵਧੇਰੇ ਮਾਤਰਾ ‘ਚ ਹੁੰਦਾ ਹੈ, ਜਿਸ ਨਾਲ ਤੁਰੰਤ ਊਰਜਾ ਮਿਲਦੀ ਹੈ।
ਜਲਜੀਰਾ ਪੀਣ ਭਾਰ ਘਟਾਉਣ ਲਈ ਮਦਦਗਾਰ ਹੈ। ਜਲਜੀਰੇ ‘ਚ ਕੈਲੋਰੀ ਨਹੀਂ ਹੁੰਦੀ ਅਤੇ ਇਹ ਸਰੀਰ ਦੇ ਟਾਕਸਿੰਸ ਪਦਾਰਥਾਂ ਨੂੰ ਬਾਹਰ ਕੱਢਦਾ ਹੈ। ਇਸ ਨਾਲ ਸਾਡੇ ਸਰੀਰ ਦਾ ਭਾਰ ਘੱਟ ਹੁੰਦਾ ਹੈ।
ਇਸ ਨੂੰ ਪੀਣ ਨਾਲ ਸਰੀਰ ‘ਚ ਨਮੀ ਬਣੀ ਰਹਿੰਦੀ ਹੈ, ਜਿਸ ਨਾਲ ਗਰਮੀ ਦਾ ਅਸਰ ਘੱਟ ਜਾਂਦਾ ਹੈ। ਜਲਜੀਰੇ ‘ਚ ਥਾਇਮਾਲ ਹੁੰਦਾ ਹੈ। ਇਸ ਨੂੰ ਪੀਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਜਲਜੀਰੇ ‘ਚ ਆਇਰਨ ਅਤੇ ਕੈਲਸ਼ੀਅਮ ਦੀ ਮਾਤਰਾ ਵਧੇਰੇ ਪਾਈ ਜਾਂਦੀ ਹੈ।
ਇਸ ਨੂੰ ਪੀਣ ਨਾਲ ਦਿਮਾਗ ਤੇਜ਼ ਹੁੰਦਾ ਹੈ। ਗਰਮੀ ‘ਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਵੀ ਹੁੰਦੀ ਹੈ। ਜਲਜੀਰਾ ਇਸ ‘ਚ ਵੀ ਫਾਇਦੇਮੰਦ ਹੁੰਦਾ ਹੈ। ਇਹ ਆਂਤੜੀਆਂ ਨੂੰ ਠੀਕ ਰੱਖਦਾ ਹੈ।