Heartbreaking incident in Dhanola : ਬਰਨਾਲਾ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ ਕਿਸਾਨ ਨੂੰ ਜਿਊਂਦੇ ਸਾੜ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ 45 ਸਾਲਾ ਕਿਸਾਨ ਰਣਜੀਤ ਸਿੰਘ, ਜੋਕਿ ਪਿੰਡ ਬਦਰਾ ਦਾ ਰਹਿਣ ਵਾਲਾ ਹੈ, ਨੂੰ ਪਿੰਡ ਕਾਲੇਕੇ ਦੇ ਕ੍ਰਿਮੀਨਲ ਵਿਅਕਤੀ ਨੇ ਜਿਊਂਦਾ ਸਾੜ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਅਪਰਾਧਿਕ ਪਿਛੋਕੜ ਵਾਲਾ ਹੈ। ਦੋਸ਼ੀ ਵਿਅਕਤੀ ’ਤੇ ਪਹਿਲਾਂ ਵੀ ਹਨ ਬਲਾਤਕਾਰ, ਲੁੱਟਖੋਹ ਅਤੇ ਚੋਰੀ ਵਰਗੇ ਗੰਭੀਰ ਅਪਰਾਧ ਦਰਜ ਹਨ।
ਪਿੰਡ ਵਾਸੀ ਕਿਸਾਨ ਜਥੇਬੰਦੀਆਂ ਸਮੇਤ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਨਹੀਂ ਕਰਨ ਦੇਣਗੇ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਥੇ ਹੀ ਧਨੌਲਾ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਲੱਗ ਗਈ ਹੈ।