ਤਪਦੀ ਗਰਮੀ ਨੇ ਪੰਜਾਬ ਦੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਘਰੋਂ ਬਾਹਰ ਨਿਕਲਣਾ ਬਹੁਤ ਹੀ ਔਖਾ ਗਿਆ ਹੈ। ਤਾਪਮਾਨ 46 ਡਿਗਰੀ ਪਹੁੰਚ ਚੁੱਕਾ ਹੈ ਤੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅਗਲੇ 2 ਦਿਨਾਂ ਤੱਕ ਕੋਈ ਰਾਹਤ ਮਿਲਣ ਦੀ ਖਬਰ ਨਹੀਂ ਹੈ।
ਗਰਮ ਹਵਾਵਾਂ ਨੇ ਲੋਕਾਂ ਦਾ ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਮੀਂਹ ਨਾ ਪੈਣ ਕਾਰਨ ਕਿਸਾਨਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਜ਼ਿਲ੍ਹਿਆਂ ਦਾ ਪਾਰਾ 45 ਡਿਗਰੀ ਪਾਰ ਕਰ ਚੁੱਕਾ ਹੈ। ਬਠਿੰਡਾ ਦਾ ਤਾਪਮਾਨ 45.4 ਤਕ ਪਹੁੰਚ ਗਿਆ ਹੈ। ਹੋਰ ਜ਼ਿਲ੍ਹਿਆਂ ਵਿਚ ਵੀ ਪਾਰਾ 40 ਦੇ ਪਾਰ ਰਿਹਾ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਦੋ ਦਿਨਾਂ ਤੱਕ ਗਰਮੀ ਨਾਲ ਲੋਕਾਂ ਨੂੰ ਰਾਹਤ ਨਹੀਂ ਮਿਲੇਗੀ ਤੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਗਰਮ ਹਵਾਵਾਂ ਚੱਲਣਗੀਆਂ।
16 ਮਈ ਤੋਂ ਸੂਬੇ ਦੇ ਮਾਝਾ, ਦੁਆਬਾ ਤੇ ਪੂਰਬੀ ਮਾਲਵਾ ਦੇ ਖੇਤਰ ਵਿਚ ਹਲਕੇ ਮੀਂਹ ਦੀ ਮੌਸਮ ਵਿਭਾਗ ਨੇ ਸੰਭਾਵਨਾ ਪ੍ਰਗਟਾਈ ਹੈ। ਵੀਰਵਾਰ ਨੂੰ ਮੁਕਤਸਰ ਦਾ ਤਾਪਮਾਨ 45.7 ਰਿਕਾਰਡ ਕੀਤਾ ਗਿਆ ਸੀ। ਮਾਝਾ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ ਵਿਚ 15 ਮਈ ਤੋਂ 17 ਮਈ ਤੱਕ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਗਰਮ ਹਵਾਵਾਂ ਦੇ ਚੱਲਣ ਦੀ ਚੇਤਾਵਨੀ ਮੌਸਮ ਵਿਭਾਗ ਨੇ ਜਾਰੀ ਕੀਤੀ ਹੈ।
ਚੰਡੀਗੜ੍ਹ ਸਣੇ ਟ੍ਰਾਈਸਿਟੀ ਵਿਚ ਵੀ ਤਪਦੀ ਗਰਮੀ ਤੇ ਗਰਮ ਹਵਾਵਾਂ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਚੰਡੀਗੜ੍ਹ ਵਿਚ 41 ਡਿਗਰੀ ਤੱਕ ਪਾਰਾ ਦਰਜ ਕੀਤਾ ਗਿਆ। ਮੋਹਾਲੀ ਵਿਚ ਸ਼ੁੱਕਰਵਾਰ ਨੂੰ ਤਾਪਮਾਨ 40.8 ਤੇ ਪੰਚਕੂਲਾ ਵਿਚ 41 ਡਿਗਰੀ ਸੈਲਸੀਅਸ ਰਿਹਾ।
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੱਛਮੀ ਗੜਬੜੀ ਦੀ ਵਜ੍ਹਾ ਨਾਲ 17 ਮਈ ਨੂੰ ਦਿਨ ਵਿਚ ਕੁਝ ਸਮੇਂ ਲਈ ਹਲਕੇ ਬੱਦਲ ਛਾ ਸਕਦੇ ਹਨ ਜਿਸ ਨਾਲ ਤਾਪਮਾਨ ਵਿਚ ਹਲਕੀ ਗਿਰਾਵਟ ਦੇਖੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: