ਪੰਜਾਬ ਵਿੱਚ ਗਰਮੀ ਦੀ ਲਹਿਰ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿੱਚ ਇੱਕ ਵਾਰ ਫਿਰ ਸੂਬੇ ਦਾ ਸਭ ਤੋਂ ਵੱਧ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਦੇਸ਼ ‘ਚ 25 ਮਈ ਤੋਂ ਮੌਤਪਾ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲੇ ਦਿਨ ਤੋਂ ਹੀ ਤਾਪਮਾਨ ਖਤਰਨਾਕ ਪੱਧਰ ਤੱਕ ਵਧ ਜਾਵੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸ਼ਹਿਰਾਂ ਵਿੱਚ 25 ਮਈ ਨੂੰ ਤਾਪਮਾਨ 48 ਡਿਗਰੀ ਤੱਕ ਪਹੁੰਚ ਜਾਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਪਿਛਲੇ 46 ਸਾਲਾਂ ਦਾ ਰਿਕਾਰਡ ਟੁੱਟ ਜਾਵੇਗਾ।
ਪਰ, ਤਾਪਮਾਨ ਵਿੱਚ ਵਾਧਾ ਇੱਥੇ ਰੁਕਣ ਵਾਲਾ ਨਹੀਂ ਹੈ। 26 ਮਈ ਅਤੇ 27 ਮਈ ਨੂੰ ਤਾਪਮਾਨ 49 ਡਿਗਰੀ ਤੱਕ ਪਹੁੰਚ ਜਾਵੇਗਾ, ਜੋ ਕਿ 46 ਸਾਲ ਪਹਿਲਾਂ 21 ਮਈ 1978 ਨੂੰ ਵੱਧ ਤੋਂ ਵੱਧ 47.7 ਡਿਗਰੀ ਤਾਪਮਾਨ ਨਾਲੋਂ ਲਗਭਗ 1 ਡਿਗਰੀ ਵੱਧ ਹੋਵੇਗਾ।
ਜਿਥੇ ਮੌਸਮ ਵਿਭਾਗ ਨੇ 4 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਦਾ ਐਲਾਨ ਕੀਤਾ ਹੈ, ਉੱਥੇ ਹੀ 7 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ‘ਤੇ ਰੱਖਿਆ ਗਿਆ ਹੈ। ਇਹ ਅਲਰਟ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਜਾਰੀ ਕੀਤਾ ਗਿਆ ਹੈ, ਜਿੱਥੇ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਬਾਕੀ ਸਾਰੇ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 12 ਸਾਲਾ ਬੱਚੀ ਦੀ ਸਮੋਕ ਪਾਨ ਖਾਣ ਨਾਲ ਵਿਗੜੀ ਸਿਹਤ, ਆਪ੍ਰੇਸ਼ਨ ਕਰਕੇ ਕਢਵਾਉਣਾ ਪਿਆ ਪੇਟ ਦਾ ਇਕ ਹਿੱਸਾ
ਦੱਸ ਦੇਈਏ ਕਿ ਭਾਰਤ ਵਿੱਚ ਨੌਤਪਾ ਇਸ ਸਾਲ 25 ਮਈ ਤੋਂ ਸ਼ੁਰੂ ਹੋਵੇਗਾ ਅਤੇ ਇਸ ਦਾ ਅਸਰ 2 ਜੂਨ ਤੱਕ ਰਹੇਗਾ। ਇਹ 9 ਦਿਨ ਸਭ ਤੋਂ ਗਰਮ ਰਹਿਣਗੇ। ਇਹ ਉਹ ਦਿਨ ਹਨ ਜਦੋਂ ਸੂਰਜ ਧਰਤੀ ਦੇ ਸਭ ਤੋਂ ਨੇੜੇ ਹੋਵੇਗਾ ਅਤੇ ਅੱਗ ਉਗਲਣਾ ਸ਼ੁਰੂ ਕਰ ਦੇਵੇਗਾ. ਇਨ੍ਹਾਂ ਦਿਨਾਂ ‘ਚ ਤਾਪਮਾਨ ‘ਚ ਲਗਾਤਾਰ ਵਾਧਾ ਹੋਵੇਗਾ।
ਦੱਸ ਦਈਏ ਕਿ ਨੌਤਪਾ ਜੇਠ ਮਹੀਨੇ ਦੀ ਸ਼ੁਰੂਆਤ ‘ਚ ਸ਼ੁਰੂ ਹੁੰਦਾ ਹੈ। ਹਾਲਾਂਕਿ ਨੌਪਤਾ 15 ਦਿਨਾਂ ਤੱਕ ਰਹਿੰਦਾ ਹੈ, ਪਰ ਪਹਿਲੇ 9 ਦਿਨ ਸਭ ਤੋਂ ਗਰਮ ਹੁੰਦੇ ਹਨ। ਇਸ ਕਾਰਨ ਇਸਨੂੰ ਨੌਤਪਾ ਕਿਹਾ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: