ਹਰਿਆਣਾ ਤੇ ਪੰਜਾਬ ‘ਚ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਹਰਿਆਣਾ ਵਿੱਚ 4 ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। 19 ਫਰਵਰੀ ਯਾਨੀ ਕੱਲ ਤੋਂ 20 ਫਰਵਰੀ ਤੱਕ ਕੁਝ ਥਾਵਾਂ ‘ਤੇ ਹਲਕੀ ਅਤੇ ਦਰਮਿਆਨੀ ਬਾਰਿਸ਼ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 19 ਤੋਂ 20 ਫਰਵਰੀ ਨੂੰ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਜਦਕਿ 19 ਨੂੰ ਝੱਜਰ, ਰੋਹਤਕ, ਸੋਨੀਪਤ, ਪਾਣੀਪਤ, ਜੀਂਦ ‘ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਹਰਿਆਣਾ ਵਿੱਚ ਇਨ੍ਹੀਂ ਦਿਨੀਂ ਲਗਾਤਾਰ ਧੁੱਪ ਕਾਰਨ ਮਹਿੰਦਰਗੜ੍ਹ ਦਾ ਨਾਰਨੌਲ 24 ਘੰਟਿਆਂ ਦੌਰਾਨ ਸਭ ਤੋਂ ਗਰਮ ਦਰਜ ਕੀਤਾ ਗਿਆ। ਇੱਥੇ ਦਿਨ ਦਾ ਤਾਪਮਾਨ 29 ਡਿਗਰੀ ਤੱਕ ਪਹੁੰਚ ਗਿਆ।