ਪੰਜਾਬ ਵਿੱਚ ਤੇਜ਼ ਧੁੱਪਾਂ ਨਿਕਲ ਰਹੀਆਂ ਹਨ ਜਿਸ ਕਰਕੇ ਸਵੇਰ-ਸ਼ਾਮ ਵੇਲੇ ਹੀ ਠੰਢ ਦਾ ਅਹਿਸਾਸ ਹੋ ਰਿਹਾ ਹੈ। ਪਰ ਅਜੇ ਇਹ ਨਾ ਸਮਝਿਓ ਕਿ ਗਰਮੀ ਆਉਣ ਵਾਲੀ ਹੈ। ਪੰਜਾਬ ਵਿੱਚ ਮੌਸਮ ਵਿੱਚ ਅਜੇ ਵੱਡਾ ਬਦਲਾਅ ਹੋਣ ਵਾਲਾ ਹੈ। ਦਰਅਸਲ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ 17 ਫਰਵਰੀ ਨੂੰ ਸਰਗਰਮ ਹੋ ਰਹੀ ਹੈ। ਇਸ ਦੇ ਮੱਦੇਨਜ਼ਰ 18 ਅਤੇ 19 ਫਰਵਰੀ ਨੂੰ ਬਸੰਤ ਰੁੱਤ ਦੀ ਪਹਿਲੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਇਸ ਕਾਰਨ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲਵਾਈ ਰਹਿ ਸਕਦੀ ਹੈ ਅਤੇ ਫਿਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 14 ਫਰਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਮੌਸਮ ਸਾਫ ਰਹੇਗਾ ਅਤੇ 15 ਫਰਵਰੀ ਨੂੰ ਕਈ ਜ਼ਿਲਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਤੋਂ ਬਾਅਦ 18 ਅਤੇ 19 ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਅਜੇ ਠੰਡ ਦਾ ਮੌਸਮ ਖਤਮ ਨਹੀਂ ਹੋਇਆ ਹੈ। ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ ਕਿਉਂਕਿ ਪਹਿਲਾਂ ਮੈਦਾਨੀ ਇਲਾਕਿਆਂ ‘ਚ ਮੀਂਹ ਅਤੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਹੋਵੇਗੀ, ਜਿਸ ਨਾਲ ਠੰਡ ‘ਚ ਹੋਰ ਵਾਧਾ ਹੋਵੇਗਾ।

ਇਸ ਸਮੇਂ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਉੱਤਰੀ ਰਾਜਸਥਾਨ ਵਿੱਚ ਘੱਟੋ-ਘੱਟ ਤਾਪਮਾਨ 8-12 ਡਿਗਰੀ ਸੈਲਸੀਅਸ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ ਸਭ ਤੋਂ ਘੱਟ ਤਾਪਮਾਨ 5.8 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ ਅਤੇ ਮਾਹੇ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
ਇਹ ਵੀ ਪੜ੍ਹੋ : ਦੋਹਾ ‘ਚ PM ਮੋਦੀ ਦਾ ਕੀਤਾ ਗਿਆ ਸ਼ਾਨਦਾਰ ਸਵਾਗਤ, ਭਾਰਤ ਦੇ ਰੰਗ ‘ਚ ਰੰਗਿਆ ਮੁਸਲਿਮ ਦੇਸ਼
ਮੌਸਮ ਵਿਭਾਗ ਮੁਤਾਬਕ 15 ਫਰਵਰੀ ਨੂੰ ਵਿਦਰਭ, ਉੱਤਰੀ ਛੱਤੀਸਗੜ੍ਹ, ਗੰਗਾ ਪੱਛਮੀ ਬੰਗਾਲ, ਸਿੱਕਮ, ਝਾਰਖੰਡ, ਉੱਤਰੀ ਉੜੀਸਾ ਵਿੱਚ ਮੀਂਹ ਪਵੇਗਾ ਅਤੇ ਉਸ ਤੋਂ ਬਾਅਦ ਮੌਸਮ ਖੁਸ਼ਕ ਰਹੇਗਾ।
ਇਸ ਤੋਂ ਇਲਾਵਾ 15 ਫਰਵਰੀ ਨੂੰ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ ‘ਚ ਮੀਂਹ, ਤੂਫਾਨ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪੱਛਮੀ ਹਿਮਾਲੀਅਨ ਖੇਤਰ ‘ਚ ਇਕ ਨਵਾਂ ਪੱਛਮੀ ਗੜਬੜੀ ਆਉਣ ਵਾਲੀ ਹੈ, ਜਿਸ ਕਾਰਨ ਮੌਸਮ ‘ਚ ਬਦਲਾਅ ਹੋਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ 17-20 ਫਰਵਰੀ ਦਰਮਿਆਨ ਮੀਂਹ ਅਤੇ ਬਰਫ਼ਬਾਰੀ ਹੋਵੇਗੀ।
























