ਮੌਸਮ ਵਿਭਾਗ ਦੀ ਚੇਤਾਵਨੀ ਤੋਂ ਬਾਅਦ ਐਸਡੀਐਮ ਕੁੱਲੂ ਨੇ ਕੱਲ੍ਹ ਸ਼ਾਮ ਕੁੱਲੂ ਸਬ ਡਿਵੀਜ਼ਨ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸ਼ਿਮਲਾ ਦੇ ਕੁਝ ਨਿੱਜੀ ਸਕੂਲ ਪ੍ਰਬੰਧਕਾਂ ਨੇ ਵੀ ਅੱਜ ਸਵੇਰੇ ਸੁਨੇਹੇ ਭੇਜ ਕੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਬੀਤੀ ਰਾਤ ਚੰਬਾ, ਕੁੱਲੂ, ਕਿਨੌਰ ਅਤੇ ਲਾਹੌਲ ਸਪਿਤੀ ਦੀਆਂ ਉੱਚੀਆਂ ਚੋਟੀਆਂ ‘ਤੇ ਤਾਜ਼ਾ ਬਰਫਬਾਰੀ ਹੋਈ, ਜਦਕਿ ਬਿਲਾਸਪੁਰ, ਸ਼ਿਮਲਾ, ਸੋਲਨ, ਸਿਰਮੌਰ, ਊਨਾ, ਹਮੀਰਪੁਰ, ਮੰਡੀ ‘ਚ ਕਈ ਥਾਵਾਂ ‘ਤੇ ਮੀਂਹ ਪਿਆ। ਸ਼ਿਮਲਾ ਵਿੱਚ ਵੀ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਲਾਹੌਲ-ਸਪੀਤੀ, ਕਿਨੌਰ, ਚੰਬਾ, ਊਨਾ, ਕਾਂਗੜਾ, ਕੁੱਲੂ, ਮੰਡੀ ਅਤੇ ਸ਼ਿਮਲਾ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਹੇਠਲੇ ਅਤੇ ਮੱਧ ਉਚਾਈ ਵਾਲੇ ਖੇਤਰਾਂ ਵਿੱਚ ਮੀਂਹ ਅਤੇ ਗੜੇਮਾਰੀ ਦੇ ਨਾਲ-ਨਾਲ ਤੂਫਾਨ ਦੀ ਚੇਤਾਵਨੀ ਦਿੱਤੀ ਗਈ ਹੈ। ਸੂਬੇ ਵਿੱਚ ਭਲਕੇ ਵੀ ਮੀਂਹ ਅਤੇ ਬਰਫ਼ਬਾਰੀ ਜਾਰੀ ਰਹੇਗੀ। ਕੱਲ੍ਹ ਲਈ ਯੈਲੋ ਅਲਰਟ ਦਿੱਤਾ ਗਿਆ ਹੈ। 4 ਅਤੇ 5 ਮਾਰਚ ਨੂੰ ਮੀਂਹ ਅਤੇ ਬਰਫਬਾਰੀ ਤੋਂ ਕੁਝ ਰਾਹਤ ਮਿਲੇਗੀ।
4 ਅਤੇ 5 ਮਾਰਚ ਨੂੰ ਪੱਛਮੀ ਗੜਬੜੀ (WD) ਥੋੜੀ ਕਮਜ਼ੋਰ ਹੋ ਜਾਵੇਗੀ। ਹਾਲਾਂਕਿ ਇਨ੍ਹਾਂ ਦੋਹਾਂ ਦਿਨਾਂ ਦੌਰਾਨ ਉੱਚੇ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। WD 6 ਮਾਰਚ ਨੂੰ ਦੁਬਾਰਾ ਸਰਗਰਮ ਹੋਵੇਗਾ। ਇਸ ਕਾਰਨ ਪਹਾੜਾਂ ‘ਤੇ ਫਿਰ ਤੋਂ ਬਾਰਿਸ਼ ਅਤੇ ਬਰਫਬਾਰੀ ਹੋਵੇਗੀ। ਮੌਸਮ ਵਿਭਾਗ ਦੇ ਅਲਰਟ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਅਤੇ ਸੈਲਾਨੀਆਂ ਨੂੰ ਉੱਚੇ ਇਲਾਕਿਆਂ ਵਿੱਚ ਨਾ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ। ਬਰਫ ਖਿਸਕਣ ਦੀਆਂ ਘਟਨਾਵਾਂ ਖਾਸ ਤੌਰ ‘ਤੇ ਕੁੱਲੂ, ਕਿਨੌਰ ਅਤੇ ਲਾਹੌਲ ਸਪਿਤੀ ਵਿੱਚ ਹੋ ਸਕਦੀਆਂ ਹਨ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .