ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸਾਲ 2022 ਵਿਚ ਸਕੂਲ ’ਚ ਰੁੱਖ ਡਿੱਗਣ ਕਾਰਨ ਬੱਚੀ ਦੀ ਹੋਈ ਮੌਤ ਦੇ ਮਾਮਲੇ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਨੇ ਚੰਡੀਗੜ੍ਹ ਪ੍ਰਸਾਸ਼ਨ ਨੂੰ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ।
ਕੋਰਟ ਨੇ ਕਿਹਾ ਕਿ ਮ੍ਰਿਤਕ ਬੱਚੀ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇ ਤੇ ਜ਼ਖਮੀ ਬੱਚੀ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜਾ ਦੇਣ ਦਾ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਜਿਸ ਵਿਚ ਕਿਹਾ ਗਿਆ ਸੀ ਕਿ ਇਹ ਕੁਦਰਤੀ ਘਟਨਾ ਹੈ। ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਲਾਪਰਵਾਹੀ ਦੇ ਕਾਰਨ ਵਾਪਰਿਆ ਹਾਦਸਾ, ਇਸ ਲਈ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ : ਏਸ਼ੀਆ ਕੱਪ ਦੀ ਹਾਰ ਨੇ ਹਿਲਾ ਦਿੱਤੀ PCB ਚੀਫ ਦੀ ਕੁਰਸੀ, ਮੋਹਸਿਨ ਨਕਵੀ ਦੇ ਅਸਤੀਫ਼ੇ ਦੀ ਉੱਠੀ ਮੰਗ
ਦੱਸ ਦੇਈਏ ਕਿ ਸਾਲ 2022 ਵਿਚ ਚੰਡੀਗੜ੍ਹ ਦੇ ਸੈਕਟਰ-9 ਦੇ ਕਾਰਮਲ ਕਾਨਵੈਂਟ ਸਕੂਲ ਵਿਚ ਇਕ ਵੱਡਾ ਦਰੱਖਤ ਡਿੱਗਣ ਕਰ ਕੇ ਵੱਡਾ ਹਾਦਸਾ ਵਾਪਰਿਆ ਸੀ। ਦਰੱਖਤ ਡਿੱਗਣ ਨਾਲ ਇਕ ਵਿਦਿਆਰਥਣ ਦੀ ਮੌਤ ਵੀ ਹੋ ਗਈ ਸੀ ਜਦੋਂ ਕਿ ਇਕ ਬੱਚੀ ਦੀ ਬਾਂਹ ਹਾਦਸੇ ਵਿਚ ਟੁੱਟੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
























