ਮੱਧ ਪ੍ਰਦੇਸ਼ ਵਿਚ ਸੜਕ ਦੁਰਘਟਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਖਰਗੋਨ ਜ਼ਿਲ੍ਹੇ ਦੇ ਬੜਵਾਹ ਵਿਚ ਐਤਵਾਰ ਨੂੰ ਯਾਤਰੀ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਦੋ ਪੁਰਸ਼ ਤੇ ਇਕ ਮਹਿਲਾ ਹੈ। ਹਾਦਸੇ ਵਿਚ ਲਗਭਗ 43 ਲੋਕ ਜ਼ਖਮੀ ਹੋ ਗਏ ਹਨ ਜਿਨ੍ਹਾਂ ਵਿਚੋਂ 7 ਗੰਭੀਰ ਜ਼ਖਮੀਆਂ ਨੂੰ ਇੰਦੌਰ ਰੈਫਰ ਕੀਤਾ ਗਿਆ ਹੈ। ਯਾਤਰੀਆਂ ਦਾ ਕਹਿਣਾ ਹੈ ਕਿ ਡਰਾਈਵਰ ਤੇਜ਼ ਰਫਤਾਰ ਨਾਲ ਬੱਸ ਚਲਾ ਰਿਹਾ ਸੀ।
ਘਟਨਾ ਬੜਵਾਹ ਤੋਂ ਲਗਭਗ 7 ਕਿਲੋਮੀਟਰ ਦੂਰ ਬਾਗਫਲ ਤੇ ਮਨਿਹਾਰ ਵਿਚ ਵਾਪਰੀ। ਯਾਤਰੀਆਂ ਦਾ ਕਹਿਣਾ ਹੈ ਕਿ ਬੜਵਾਲ ਵੱਲ ਜਾਂਦੇ ਸਮੇਂ ਡਰਾਈਵਰ ਤੇਜ਼ ਰਫਤਾਰ ਨਾਲ ਬੱਸ ਚਲਾ ਰਿਹਾ ਸੀ। ਇਸੇ ਦੌਰਾਨ ਇਕ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਬੱਸ ਬੇਕਾਬੂ ਹੋ ਗਈ ਤੇ ਪਲਟ ਗਈ। ਬੱਸ ਵਿਚ 46 ਯਾਤਰੀ ਸਵਾਰ ਸਨ ਜਿਨ੍ਹਾਂ ਵਿਚੋਂ 3 ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਸ਼੍ਰੀ ਦੇਵੀ ਤਾਲਾਬ ਮੰਦਿਰ ‘ਚ ਟੇਕਿਆ ਮੱਥਾ, ਜਲੰਧਰ ਤੋਂ ਮੁੜ ਸ਼ੁਰੂ ਹੋਵੇਗੀ ਭਾਰਤ ਜੋੜੋ ਯਾਤਰਾ
43 ਹੋਰ ਯਾਤਰੀ ਜ਼ਖਮੀ ਹਨ ਜਿਨ੍ਹਾਂ ਵਿਚੋਂ 7 ਇੰਦੌਰ ਦੇ ਹਸਪਤਾਲ ਵਿਚ ਭਰਤੀ ਹਨ। ਯਾਤਰੀਆਂ ਦਾ ਕਹਿਣਾ ਹੈ ਕਿ ਡਰਾਈਵਰ ਤੇਜ਼ ਰਫਤਾਰ ਨਾਲ ਬੱਸ ਚਲਾ ਰਿਹਾ ਸੀ। ਓਵਰਟੇਕ ਕਰਦਿਆਂ ਬੱਸ ਬੇਕਾਬੂ ਹੋ ਕੇ ਪਲਟ ਗਈ। ਕੁਝ ਯਾਤਰੀਆਂ ਦਾ ਦੋਸ਼ ਹੈ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।
ਜ਼ਖਮੀਆਂ ਨੂੰ ਬੜਵਾਹ ਦੇ ਸ਼ਾਸਕੀਯ ਹਸਪਤਾਲ ਵਿਚ ਲਿਜਾਇਆ ਗਿਆ ਹੈ। ਛੁੱਟੀ ਦਾ ਦਿਨ ਹੋਣ ਕਾਰਨ ਇਥੇ ਸਟਾਫ ਦੀ ਕਮੀ ਹੈ। ਕਈ ਸਵੈ-ਸੇਵੀ ਸੰਸਥਾਵਾਂ ਦੇ ਮੈਂਬਰ ਵੀ ਹਸਪਤਾਲ ਪਹੁੰਚੇ ਹਨ ਜੋ ਜ਼ਖਮੀਆਂ ਦੀ ਮਦਦ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: