ਫਗਵਾੜਾ ਵਿਚ ਸਵੇਰੇ ਹੁਸ਼ਿਆਰਪੁਰ ਰੋਡ ‘ਤੇ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 2 ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਧਰਮਿੰਦਰ ਵਾਸੀ ਪੱਟੀ ਰਾਮਦਾਸੀਆਂ (ਬੱਲੋ) ਬਠਿੰਡਾ ਵਜੋਂ ਹੋਈ ਹੈ ਜਦੋਂ ਕਿ ਅਜੇ ਤੱਕ ਇਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਜ਼ਖਮੀਆਂ ਦੀ ਪਛਾਣ ਗਗਨ ਤੇ ਗੁਰਸੇਵਕ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਰੋਡ ‘ਤੇ ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਕਾਰ ਵਿਚ 4 ਨੌਜਵਾਨ ਸਵਾਰ ਸਨ। ਹਾਦਸੇ ਵਿਚ ਚਾਰੋਂ ਕਾਰ ਵਿਚ ਬੁਰੀ ਤਰ੍ਹਾਂ ਫਸ ਗਏ। ਲੜਕਿਆਂ ਨੂੰ ਬਹੁਤ ਮੁਸ਼ਕਲ ਨਾਲ ਕਾਰ ਵਿਚੋਂ ਬਾਹਰ ਕੱਢਿਆ ਗਿਆ। ਇਸ ਦੌਰਾਨ 2 ਦੀ ਮੌਤ ਹੋ ਗਈ ਜਦੋਂ ਕਿ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੀਤ ਹੇਅਰ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਅਚਨਚੇਤ ਚੈਕਿੰਗ, ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ
ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਇਲਾਜ ਲਈ ਭਰਤੀ ਕਰਾਇਆ ਹੈ। ਮ੍ਰਿਤਕ ਦੇਹਾਂ ਫਗਵਾੜਾ ਦੇ ਹਸਪਤਾਲ ਵਿਚ ਰੱਖੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਚਾਰੋਂ ਨੌਜਵਾਨ ਫੋਟੋਗ੍ਰਾਫੀ ਦਾ ਕੰਮ ਕਰਦੇ ਹਨ। ਇਸ ਤੋਂ ਇਲਾਵਾ ਉਹ ਬਠਿੰਡਾ ਤੇ ਬਰਨਾਲਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਕਾਰ ਨੂੰ ਚਲਾ ਰਹੇ ਨੌਜਵਾਨ ਦੀ ਗੱਡੀ ਚਲਾਉਂਦੇ ਸਮੇਂ ਅਚਾਨਕ ਝਪਕੀ ਲੱਗ ਗਈ ਸੀ ਜਿਸ ਵਜ੍ਹਾ ਨਾਲ ਹਾਦਸਾ ਵਾਪਰਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਤੇਜ਼ ਰਫਤਾਰ ਵਿਚ ਸੀ ਜਿਸ ਕਾਰਨ ਉਹ ਦਰੱਖਤ ਨਾਲ ਜਾ ਟਕਰਾਈ।
ਵੀਡੀਓ ਲਈ ਕਲਿੱਕ ਕਰੋ -: