ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਬਦਲ ਗਿਆ ਹੈ। ਸੂਬੇ ‘ਚ ਭਾਰੀ ਬਰਫਬਾਰੀ ਅਤੇ ਮੀਂਹ ਨੂੰ ਲੈ ਕੇ ਜਾਰੀ ਕੀਤਾ ਗਿਆ ਔਰੇਂਜ ਅਲਰਟ ਸਹੀ ਸਾਬਤ ਹੋਇਆ ਹੈ। ਬੀਤੀ ਰਾਤ ਤੋਂ ਸੂਬੇ ਦੇ ਉੱਚੇ ਇਲਾਕਿਆਂ ‘ਚ ਬਰਫਬਾਰੀ ਹੋ ਰਹੀ ਹੈ। ਲਾਹੌਲ-ਸਪੀਤੀ, ਕਿਨੌਰ, ਕੁੱਲੂ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ। ਇਸ ਦੇ ਨਾਲ ਹੀ ਰਾਜਧਾਨੀ ਸ਼ਿਮਲਾ ਸਮੇਤ ਮੈਦਾਨੀ ਇਲਾਕਿਆਂ ‘ਚ ਤੂਫਾਨ ਅਤੇ ਬਿਜਲੀ ਡਿੱਗਣ ਦੇ ਨਾਲ ਭਾਰੀ ਮੀਂਹ ਜਾਰੀ ਹੈ। ਕਈ ਥਾਵਾਂ ‘ਤੇ ਗੜੇ ਵੀ ਪਏ।
himachal snowfall rainfall alert
ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਪਹਾੜੀ ਇਲਾਕਿਆਂ ਵਿੱਚ ਠੰਢ ਵਧ ਗਈ ਹੈ ਜਦੋਂਕਿ ਮੈਦਾਨੀ ਇਲਾਕਿਆਂ ਵਿੱਚ ਨਮੀ ਦਾ ਪ੍ਰਭਾਵ ਘਟਿਆ ਹੈ। ਪਿਛਲੇ ਦੋ-ਤਿੰਨ ਦਿਨਾਂ ਤੋਂ ਸੂਬੇ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਤੇਜ਼ੀ ਨਾਲ ਵੱਧ ਰਿਹਾ ਹੈ। ਊਨਾ, ਕਾਂਗੜਾ, ਮੰਡੀ, ਬਿਲਾਸਪੁਰ ਅਤੇ ਹਮੀਰਪੁਰ ਜ਼ਿਲ੍ਹਿਆਂ ਵਿੱਚ ਗਰਮੀ ਸ਼ੁਰੂ ਹੋ ਗਈ ਸੀ ਕਿਉਂਕਿ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਨੂੰ ਪਾਰ ਕਰ ਗਿਆ ਸੀ। ਊਨਾ ਵਿੱਚ ਤਾਪਮਾਨ 35 ਡਿਗਰੀ ਤੱਕ ਪਹੁੰਚ ਗਿਆ ਸੀ। ਹੁਣ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਨੇ 4 ਅਪ੍ਰੈਲ ਤੱਕ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਕਈ ਜ਼ਿਲਿਆਂ ‘ਚ ਬਰਫਬਾਰੀ, ਮੀਂਹ ਅਤੇ ਗਰਜ ਨਾਲ ਤੂਫਾਨ ਦਾ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਆਮ ਨਾਲੋਂ ਖਰਾਬ ਹੋਣ ‘ਤੇ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਇਸ ਸਥਿਤੀ ਵਿੱਚ, ਲੋਕਾਂ ਨੂੰ ਆਪਣੇ ਘਰਾਂ ਤੋਂ ਘੱਟ ਤੋਂ ਘੱਟ ਬਾਹਰ ਨਿਕਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਸੈਲਾਨੀਆਂ ਨੂੰ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਵਾਲੇ ਖੇਤਰਾਂ ਵਿੱਚ ਯਾਤਰਾ ਨਾ ਕਰਨ ਲਈ ਵੀ ਸਾਵਧਾਨ ਕੀਤਾ ਗਿਆ ਹੈ। ਇਸ ਦੌਰਾਨ
ਲਾਹੌਲ ਸਪਿਤੀ ਵਿੱਚ ਭਾਰੀ ਬਰਫ਼ਬਾਰੀ ਨੇ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਬਰਫਬਾਰੀ ਕਾਰਨ ਕਈ ਸੜਕਾਂ ਬੰਦ ਹੋਣ ਕਾਰਨ ਆਵਾਜਾਈ ਠੱਪ ਹੋ ਗਈ ਹੈ।
ਰਿਪੋਰਟ ਅਨੁਸਾਰ ਮੀਂਹ ਅਤੇ ਬਰਫ਼ਬਾਰੀ ਕਾਰਨ ਸੂਬੇ ਭਰ ਵਿੱਚ 168 ਸੜਕਾਂ ਬੰਦ ਹੋ ਗਈਆਂ ਹਨ। ਇਨ੍ਹਾਂ ਵਿੱਚੋਂ 159 ਸੜਕਾਂ ਇਕੱਲੇ ਲਾਹੌਲ-ਸਪੀਤੀ ਜ਼ਿਲ੍ਹੇ ਵਿੱਚ ਬੰਦ ਹਨ। ਇਸ ਤੋਂ ਇਲਾਵਾ ਕੁੱਲੂ ਵਿੱਚ ਤਿੰਨ, ਚੰਬਾ ਵਿੱਚ ਦੋ, ਕਾਂਗੜਾ, ਕਿਨੌਰ, ਮੰਡੀ ਅਤੇ ਸ਼ਿਮਲਾ ਵਿੱਚ ਇੱਕ-ਇੱਕ ਸੜਕਾਂ ਬੰਦ ਹਨ। ਬਰਫਬਾਰੀ ਕਾਰਨ ਲਾਹੌਲ-ਸਪੀਤੀ ਅਤੇ ਕੁੱਲੂ ਦੇ ਇਕ ਰਾਸ਼ਟਰੀ ਰਾਜਮਾਰਗ ‘ਤੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ ਹੈ। ਮੀਂਹ ਅਤੇ ਬਰਫ਼ਬਾਰੀ ਦੇ ਨਾਲ ਤੂਫ਼ਾਨ ਕਾਰਨ 22 ਟਰਾਂਸਫ਼ਾਰਮਰ ਵੀ ਠੱਪ ਹੋ ਗਏ ਹਨ। ਲਾਹੌਲ-ਸਪੀਤੀ ਵਿੱਚ 12, ਚੰਬਾ ਵਿੱਚ 8 ਅਤੇ ਕਿਨੌਰ ਵਿੱਚ ਦੋ ਟਰਾਂਸਫਾਰਮਰ ਨੁਕਸਾਨੇ ਗਏ ਹਨ। ਇਸ ਬੇਮੌਸਮੀ ਬਰਸਾਤ, ਗੜੇਮਾਰੀ ਅਤੇ ਝੱਖੜ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਜਿੱਥੇ ਮੈਦਾਨੀ ਇਲਾਕਿਆਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਨੂੰ ਨੁਕਸਾਨ ਹੋਇਆ ਹੈ, ਉੱਥੇ ਹੀ ਲਾਹੌਲ ਸਪਿਤੀ ਵਿੱਚ ਮਟਰ ਦੀ ਬਿਜਾਈ ਪ੍ਰਭਾਵਿਤ ਹੋਈ ਹੈ। ਸ਼ੁੱਕਰਵਾਰ ਰਾਤ ਨੂੰ ਪਏ ਮੀਂਹ ਅਤੇ ਗੜੇਮਾਰੀ ਕਾਰਨ ਸੇਬ, ਮਟਰ, ਆੜੂ, ਕਣਕ, ਟਮਾਟਰ, ਸ਼ਿਮਲਾ ਮਿਰਚ, ਫਲੀਆਂ, ਮਟਰ, ਸਰ੍ਹੋਂ ਅਤੇ ਗੋਭੀ ਦੀਆਂ ਫਸਲਾਂ ਨੂੰ ਵੀ ਨੁਕਸਾਨ ਪੁੱਜਾ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .