ਹਿਮਾਚਲ ਪ੍ਰਦੇਸ਼ ਦੀ ਜੁਬਲ ਕੋਟਖਾਈ ਸੀਟ ਤੋਂ ਭਾਜਪਾ ਵਿਧਾਇਕ ਨਰਿੰਦਰ ਬ੍ਰਾਗਟਾ ਦਾ ਸ਼ਨੀਵਾਰ ਸਵੇਰੇ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 69 ਸਾਲ ਸੀ। ਕੁੱਝ ਦਿਨ ਪਹਿਲਾਂ ਹੀ ਉਹ ਕੋਰੋਨਾ ਤੋਂ ਠੀਕ ਹੋ ਕੇ ਘਰ ਪਰਤੇ ਸੀ।
ਉਹ ਇਨਫੈਕਸ਼ਨ ਤੋਂ ਠੀਕ ਹੋਣ ਤੋਂ ਬਾਅਦ ਕੋਵਿਡ ਤੋਂ ਬਾਅਦ ਦੀਆਂ ਮੁਸ਼ਕਿਲਾਂ ਨਾਲ ਜੂਝ ਰਹੇ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਉਨ੍ਹਾਂ ਦੇ ਬੇਟੇ ਚੇਤਨ ਸਿੰਘ ਬ੍ਰਾਗਟਾ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਨੇ ਸਰਕਾਰੀ ਨੌਕਰੀ ‘ਚ ਵਾਪਸੀ ਲਈ ਦਿੱਤੀ ਅਰਜ਼ੀ
ਨਰਿੰਦਰ ਸਿੰਘ ਬ੍ਰਾਗਟਾ ਹਿਮਾਚਲ ਸਰਕਾਰ ਵਿੱਚ ਮੁੱਖ ਵ੍ਹਿਪ ਵੀ ਸੀ ਅਤੇ ਪਿਛਲੀਆਂ ਸਰਕਾਰਾਂ ਵਿੱਚ ਮੰਤਰੀ ਵੀ ਰਹਿ ਚੁੱਕੇ ਸੀ। ਉਨ੍ਹਾਂ ਦੇ ਬੇਟੇ ਚੇਤਨ ਨੇ ਫੇਸਬੁੱਕ ‘ਤੇ ਪੋਸਟ ਕੀਤਾ ਕਿ ਉਨ੍ਹਾਂ ਦੇ ਪਿਤਾ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਕੋਰੋਨਾ ਕਾਰਨ ਭੀੜ ਇਕੱਠੀ ਨਾ ਕਰਨ ਦੀ ਵੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਨਾ ਕਿਸਾਨ, ਨਾ ਦੁਕਾਨਦਾਰ, ਨਾ ਮੁਲਾਜ਼ਮ, 5 ਧੀਆਂ ਦੇ ਪਿਓ ਨੇ ਕਿਸਾਨੀ ਸੰਘਰਸ਼ ਦੇ ਲੇਖੇ ਲਾ ਦਿੱਤੀ ਜ਼ਿੰਦਗੀ