ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਮੀਂਹ ਦੀ ਅਸਮਾਨਤਾ ਦੇਖਣ ਨੂੰ ਮਿਲ ਰਹੀ ਹੈ। ਕੁਝ ਖੇਤਰਾਂ ਵਿਚ ਸਾਧਾਰਨ ਤੋਂ ਘੱਟ ਮੀਂਹ ਕਾਰਨ ਸੁੱਕੇ ਵਰਗੀ ਸਥਿਤੀ ਹੈ ਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਨਾਲ ਹੜ੍ਹ ਦੀ ਸਮੱਸਿਆ ਪੈਦਾ ਕਰ ਦਿੱਤੀ ਹੈ। ਦੂਜੇ ਪਾਸੇ ਹਿਮਾਚਲ ਵਿਚ ਪੈ ਰਹੇ ਮੀਂਹ ਕਾਰਨ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
ਜਾਣਕਾਰੀ ਮੁਤਾਬਕ ਸ਼ਾਹ ਬੈਰਾਜ ਨਹਿਰ ਦੇ 2 ਫਲੱਡ ਗੇਟ ਖੋਲ੍ਹੇ ਗਏ ਹਨ ਤੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ 1321.90 ਫੁੱਟ ਤੱਕ ਪਹੁੰਚ ਗਿਆ ਹੈ। ਲਗਾਤਾਰ ਵਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਦਰਿਆ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।
ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੇ ਮੀਂਹ ਨੇ ਤਬਾਹੀ ਮਚਾਈ ਹੋਈ ਹੈ ਜਿਸ ਨਾਲ ਮੰਡੀ, ਕੁੱਲੂ, ਸ਼ਿਮਲਾ ਤੇ ਕਾਂਗੜਾ ਸਣੇ ਕਈ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਬੱਦਲ ਫਟਣ ਤੇ ਲੈਂਡਸਲਾਈਡ ਦੀਆਂ ਘਟਨਾਵਾਂ ਕਾਰਨ ਨਦੀਆਂ ਉਫਾਨ ‘ਤੇ ਹਨ ਤੇ ਅਚਾਨਕ ਆਏ ਹੜ੍ਹ ਨੇ ਪੁਲਾਂ ਤੇ ਸੜਕਾਂ ਨੂੰ ਵਹਾ ਦਿੱਤਾ ਹੈ। ਸੜਕਾਂ ‘ਤੇ ਲੈਂਡਸਲਾਈਡ ਤੇ ਮਲਬਾ ਡਿਗਣ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਬਿਜਲੀ ਤੇ ਪਾਣੀ ਦੀ ਸਪਲਾਈ ਵੀ ਰੁਕੀ ਹੈ ਜਿਸ ਨਾਲ ਹਜ਼ਾਰਾਂ ਲੋਕ ਪ੍ਰਭਾਵਿਤ ਹਨ। ਇਸ ਸਮੇਂ ਹਿਮਾਚਲ ਤੋਂ ਝੀਲ ਵਿਚ 22968 ਕਿਊਸਿਕ ਪਾਣੀ ਆ ਰਿਹਾ ਹੈ ਤੇ ਝੀਲ ਤੋਂ 14217 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਤੇ ਮੌਸਮ ਬੱਦਲ ਛਾਏ ਰਹਿਣਗੇ, ਦੱਸਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























