ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੀ ਪੁਲਿਸ ਨੇ ATM ਚੋਰਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗਰੋਹ ਦੇ ਮੈਂਬਰ ATM ਕਾਰਡ ਬਦਲ ਕੇ ਲੋਕਾਂ ਦੇ ਖਾਤਿਆਂ ਵਿੱਚੋਂ ਪੈਸੇ ਕਢਵਾ ਲੈਂਦੇ ਸਨ। ਪੁਲਿਸ ਨੇ ਇਕ ਮਾਮਲੇ ਦੀ ਜਾਂਚ ਕਰਦੇ ਹੋਏ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦੇ ਆਧਾਰ ‘ਤੇ ਬਾਕੀ 2 ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
SP ਕਾਂਗੜਾ ਸ਼ਾਲਿਨੀ ਅਗਨੀਹੋਤਰੀ ਨੇ ਦੱਸਿਆ ਕਿ ਗਰੋਹ ਦੇ ਮੈਂਬਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਹਾਲ ਹੀ ਵਿੱਚ ਗਿਰੋਹ ਦੇ ਮੈਂਬਰਾਂ ਨੇ ਪਾਲਮਪੁਰ ਦਾਦ ਵਿੱਚ ਇੱਕ ਬਜ਼ੁਰਗ ਨੂੰ ਨਿਸ਼ਾਨਾ ਬਣਾ ਕੇ ਉਸਦਾ ATM ਬਦਲ ਕੇ 66 ਹਜ਼ਾਰ ਰੁਪਏ ਕਢਵਾ ਲਏ। ਪਾਲਮਪੁਰ ਪੁਲਿਸ ਨੇ IPC ਦੀ ਧਾਰਾ 379 ਅਤੇ 420 ਤਹਿਤ ਕੇਸ ਦਰਜ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ASP ਮਯੰਕ ਚੌਧਰੀ ਨੇ DCRB ਕਾਂਗੜਾ ਅਤੇ SIU ਕਾਂਗੜਾ ਨੂੰ ਮਿਲਾ ਕੇ ਸਬ-ਇੰਸਪੈਕਟਰ ਹੇਮ ਚੰਦ ਦੀ ਅਗਵਾਈ ਵਿੱਚ ਇੱਕ ਟੀਮ ਬਣਾਈ ਟੀਮ ਨੇ ਜਗਮੋਹਨ ਸਿੰਘ ਜ਼ਿਲ੍ਹਾ ਮੁਜ਼ੱਫਰਨਗਰ ਅਤੇ ਦੀਪਕ ਸ਼ਰਮਾ ITI ਦਿੱਲੀ ਰੋਡ ਨੂੰ ਗ੍ਰਿਫਤਾਰ ਕੀਤਾ.ਪੁੱਛਗਿੱਛ ਦੌਰਾਨ ਦੋਵਾਂ ਨੇ ਗਰੋਹ ਦੇ ਹੋਰ 2 ਮੈਂਬਰਾਂ ਦੇ ਨਾਂ ਅਤੇ ਪਤੇ ਵੀ ਦੱਸੇ ਅਤੇ ਦੱਸਿਆ ਕਿ ਉਹ ਅੰਤਰਰਾਜੀ ਗਰੋਹ ਬਣਾ ਕੇ ਕਾਫੀ ਸਮੇਂ ਤੋਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਗਿਰੋਹ ਦੇ ਹੋਰ ਮੈਂਬਰਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਨ੍ਹਾਂ ਨੂੰ ਰਿਮਾਂਡ ‘ਤੇ ਲੈ ਕੇ ਹੋਰ ਵਾਰਦਾਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।