ਸਾਇਬੇਰੀਆ ਅਤੇ ਰੂਸ ਦੇ ਹੋਰ ਦੇਸ਼ਾਂ ਵਿਚ ਅੱਤ ਦੀ ਠੰਢ ਤੋਂ ਬਾਅਦ ਪਰਵਾਸੀ ਪੰਛੀ ਹਿਮਾਚਲ ਵੱਲ ਰੁਖ ਕਰ ਰਹੇ ਹਨ। ਜਿਸ ਕਾਰਨ ਹਿਮਾਚਲ ਵਿੱਚ ਬਰਡ ਫਲੂ ਫੈਲਣ ਦਾ ਖਦਸ਼ਾ ਹੈ। ਇਸ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਸਿਹਤ ਅਤੇ ਪਸ਼ੂ ਪਾਲਣ ਵਿਭਾਗ ਨੂੰ ਚੌਕਸ ਕਰ ਦਿੱਤਾ ਹੈ।
ਪਸ਼ੂ ਪਾਲਣ ਵਿਭਾਗ ਨੇ ਸਮੂਹ ਪਸ਼ੂ ਚਿਕਿਤਸਾ ਸੰਸਥਾਵਾਂ ਨੂੰ ਇਸ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਨਾਲਾਗੜ੍ਹ ਅਤੇ ਬੱਦੀ ਦੇ ਪੋਲਟਰੀ ਫਾਰਮਾਂ ਵਿੱਚ ਮੁਰਗੀਆਂ ਦੇ ਸੈਂਪਲ ਲਏ ਜਾ ਰਹੇ ਹਨ। ਜਿਨ੍ਹਾਂ ਨੂੰ ਜਾਂਚ ਲਈ ਭੇਜਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸਰਦੀਆਂ ਵਿੱਚ ਸਾਇਬੇਰੀਆ ਤੋਂ ਆਉਣ ਵਾਲੇ ਪਰਵਾਸੀ ਪੰਛੀਆਂ ਦਾ ਰਸਤਾ ਸਰਹੱਦੀ ਖੇਤਰ ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਰਹਿੰਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪਸ਼ੂ ਪਾਲਣ ਵਿਭਾਗ ਨਾਲਾਗੜ੍ਹ ਡਾ.ਬੀ.ਬੀ ਕਰਕਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਪੋਲਟਰੀ ਫਾਰਮਾਂ ਤੋਂ ਸੈਂਪਲ ਭਰੇ ਜਾ ਰਹੇ ਹਨ। ਜਿਨ੍ਹਾਂ ਨੂੰ ਜਾਂਚ ਲਈ ਭੇਜਿਆ ਜਾ ਰਿਹਾ ਹੈ।