ਹਿਮਾਚਲ ਪ੍ਰਦੇਸ਼ ਵਿੱਚ ਤਬਾਹੀ ਮਚਾਉਣ ਵਾਲਾ ਮਾਨਸੂਨ ਮੁੜ ਸਰਗਰਮ ਹੋਵੇਗਾ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਅਗਲੇ 96 ਘੰਟਿਆਂ ਤੱਕ ਪਹਾੜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਖਾਸ ਤੌਰ ‘ਤੇ ਕੱਲ੍ਹ ਅਤੇ ਪਰਸੋਂ ਲਈ ਆਰੇਂਜ ਅਲਰਟ ਦਿੱਤਾ ਗਿਆ ਹੈ।
25 ਅਗਸਤ ਤੱਕ ਸੂਬੇ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਆਈਐਮਡੀ ਨੇ ਚੰਬਾ, ਕਾਂਗੜਾ, ਸ਼ਿਮਲਾ, ਕੁੱਲੂ, ਮੰਡੀ, ਬਿਲਾਲਪੁਰ, ਊਨਾ, ਹਮੀਰਪੁਰ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਨੂੰ ਚੇਤਾਵਨੀ ਜਾਰੀ ਕੀਤੀ ਹੈ। ਭਾਰੀ ਮੀਂਹ ਤੋਂ ਬਾਅਦ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ। ਭਾਰੀ ਬਾਰਸ਼ ਦੀ ਚੇਤਾਵਨੀ ਦੇ ਮੱਦੇਨਜ਼ਰ ਲੋਕਾਂ ਨੂੰ ਨਦੀ-ਨਾਲਿਆਂ ਅਤੇ ਜ਼ਮੀਨ ਖਿਸਕਣ ਵਾਲੇ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। 26 ਅਗਸਤ ਤੋਂ ਮਾਨਸੂਨ ਕਮਜ਼ੋਰ ਹੋ ਜਾਵੇਗਾ। ਸੂਬੇ ਵਿੱਚ ਹੁਣ ਤੱਕ ਪਏ ਮੀਂਹ ਕਾਰਨ 8099 ਕਰੋੜ ਰੁਪਏ ਦੀ ਸਰਕਾਰੀ ਅਤੇ ਨਿੱਜੀ ਜਾਇਦਾਦ ਤਬਾਹ ਹੋ ਚੁੱਕੀ ਹੈ। ਇਸ ਕਾਰਨ ਇਕੱਲੇ PWD ਨੂੰ 2712.19 ਕਰੋੜ ਰੁਪਏ ਦੀ ਜਾਇਦਾਦ ਦਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਜਲ ਸ਼ਕਤੀ ਵਿਭਾਗ ਨੂੰ 1860.52 ਕਰੋੜ, ਬਿਜਲੀ ਬੋਰਡ ਨੂੰ 1707.35 ਕਰੋੜ, ਬਾਗਬਾਨੀ ਵਿਭਾਗ ਨੂੰ 173.30 ਕਰੋੜ, ਰੁਪਏ ਦੀ ਲਾਗਤ ਆਈ ਹੈ। ਸਿਹਤ ਵਿਭਾਗ ਨੂੰ 44.01 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਸੂਬੇ ‘ਚ ਭਾਰੀ ਮੀਂਹ ਕਾਰਨ ਹੁਣ ਤੱਕ 2216 ਘਰ ਤਬਾਹ ਹੋ ਚੁੱਕੇ ਹਨ, ਜਦਕਿ 9819 ਘਰਾਂ ਨੂੰ ਅੰਸ਼ਕ ਤੌਰ ‘ਤੇ ਨੁਕਸਾਨ ਪੁੱਜਾ ਹੈ। ਇਸ ਨਾਲ ਬਹੁਤ ਸਾਰੇ ਪਰਿਵਾਰ ਬੇਘਰ ਹੋ ਗਏ ਹਨ, ਜਦੋਂ ਕਿ ਸੈਂਕੜੇ ਪਰਿਵਾਰ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਘਰਾਂ ਵਿਚ ਰਹਿ ਰਹੇ ਹਨ। ਸੂਬੇ ਵਿੱਚ 346 ਸੜਕਾਂ ਬੰਦ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸੜਕਾਂ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਬੰਦ ਪਈਆਂ ਹਨ। ਇਸ ਕਾਰਨ 560 ਤੋਂ ਵੱਧ ਰੂਟਾਂ ’ਤੇ ਟਰਾਂਸਪੋਰਟ ਸੇਵਾਵਾਂ ਠੱਪ ਹੋ ਗਈਆਂ ਹਨ। ਬੱਸਾਂ ਨਾ ਚੱਲਣ ਕਾਰਨ ਲੋਕਾਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।