ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੀ SIU ਟੀਮ ਨੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 15.13 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ ਹੈ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
DSP ਹੈੱਡ ਕੁਆਟਰ ਰਾਜ ਕੁਮਾਰ ਨੇ ਦੱਸਿਆ ਕਿ ਬਰਮਾਣਾ ਦੇ ਨਾਲ ਲੱਗਦੇ ਕੈਂਚੀ ਮੋਡ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਬਿਲਪਪੁਰ ਵਾਲੇ ਪਾਸੇ ਤੋਂ ਇੱਕ ਆਲਟੋ ਗੱਡੀ ਆਈ, ਜਿਸ ਨੂੰ ਚੈਕਿੰਗ ਲਈ ਰੋਕਿਆ ਗਿਆ। ਜਦੋਂ ਪੁਲੀਸ ਟੀਮ ਨੇ ਕਾਰ ਸਵਾਰਾਂ ਤੋਂ ਕਾਗਜ਼ਾਤ ਮੰਗੇ ਤਾਂ ਤਿੰਨੋਂ ਨੌਜਵਾਨ ਭੜਕ ਗਏ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਮਾਮਲਾ ਸ਼ੱਕੀ ਹੋਣ ‘ਤੇ ਪੁਲਿਸ ਨੇ ਕਾਰ ਦੀ ਤਲਾਸ਼ੀ ਲਈ ਤਾਂ ਨਸ਼ਾ ਮਿਲੀਆ। ਮੁਲਜ਼ਮਾਂ ਦੀ ਪਛਾਣ ਸੁਰਿੰਦਰ ਕੁਮਾਰ, ਮਾਇਆ ਰਾਮ, ਸ਼ੀਸ਼ ਰਾਮ ਵਾਸੀ ਬੰਜਰ, ਜ਼ਿਲ੍ਹਾ ਕੁੱਲੂ ਵਜੋਂ ਹੋਈ ਹੈ। ਇੱਸ ਤੋਂ ਪਿਹਲਾਂ ਵੀ ਐਸਆਈਯੂ ਟੀਮ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਸੀ। ਮੁਲਜ਼ਮ ਕੋਲੋਂ 3.38 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ ਸੀ, ਜਿਸ ਨੂੰ ਕਬਜ਼ੇ ਵਿੱਚ ਲੈ ਕੇ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।