ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਜੋਗਿੰਦਰਨਗਰ ਵਿੱਚ ਇੱਕ ਕਲਿਯੁੱਗੀ ਪੁੱਤ ਨੇ ਗੁੱਸੇ ਵਿੱਚ ਆ ਕੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਘਟਨਾ ਮੰਡੀ ਜ਼ਿਲ੍ਹੇ ਦੇ ਦਰੁੱਬਲ ਪੰਚਾਇਤ ਦੇ ਚੰਡੋਝ ਦੇ ਦ੍ਰੋਬਡੀ ਪਿੰਡ ਦੀ ਹੈ, ਜਿੱਥੇ ਇਹ ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਮ੍ਰਿਤਕ ਦੀ ਪਛਾਣ ਪ੍ਰਤਾਪ ਵਜੋਂ ਹੋਈ ਹੈ, ਜੋਕਿ ਜਲ ਸ਼ਕਤੀ ਵਿਭਾਗ ਤੋਂ ਸੇਵਾਮੁਕਤ ਕਰਮਚਾਰੀ ਸੀ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਤੋਂ ਬਾਅਦ ਦੋਸ਼ੀ ਪੁੱਤ ਫਰਾਰ ਹੋਣ ਦੀ ਫਿਰਾਕ ਵਿਚ ਸੀ ਪਰ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਜਾਣਕਾਰੀ ਮੁਤਾਬਕ ਘਰ ਵਿੱਚ ਕਿਸੇ ਗੱਲ ਨੂੰ ਲੈ ਕੇ ਪੁੱਤਰ ਮੁਕੇਸ਼ ਅਤੇ ਉਸ ਦੀ ਪਤਨੀ ਵਿਚਕਾਰ ਲੜਾਈ ਚੱਲ ਰਹੀ ਸੀ, ਉਸੇ ਸਮੇਂ ਪਿਤਾ ਪ੍ਰਤਾਪ ਨੇ ਲੜਾਈ ਰੋਕਣ ਲਈ ਦਖਲ ਦੇਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁੱਤਰ ਨੇ ਗੁੱਸੇ ਵਿੱਚ ਆ ਕੇ ਆਪਣੇ ਪਿਤਾ ‘ਤੇ ਇੱਕ ਤੇਜ਼ਧਾਰ ਚੀਜ਼ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।

ਪਰਿਵਾਰ ਵੱਲੋਂ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਰਾਹ ਵਿੱਚ ਹੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਜੋਗਿੰਦਰਨਗਰ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਮ੍ਰਿਤਕ ਦੀ ਪਤਨੀ ਨਾਗਨ ਦੇਵੀ ਦੇ ਬਿਆਨ ਦੇ ਆਧਾਰ ‘ਤੇ ਦੋਸ਼ੀ ਪੁੱਤਰ ਮੁਕੇਸ਼ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜੋਗਿੰਦਰਨਗਰ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ ਤਾਂ ਜੋ ਅੰਤਿਮ ਸੰਸਕਾਰ ਕੀਤਾ ਜਾ ਸਕੇ। ਇਲਾਕੇ ਵਿੱਚ ਅਜਿਹੀ ਘਟਨਾ ਤੋਂ ਬਾਅਦ ਪੂਰਾ ਪਿੰਡ ਹੈਰਾਨ ਹੈ ਅਤੇ ਪੁਲਿਸ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ‘ਤੇ ਬਣੀ Documentary ਨੂੰ ਰੁਕਵਾਉਣ ਲਈ ਪਿਤਾ ਬਲਕੌਰ ਸਿੰਘ ਨੇ ਚੁੱਕਿਆ ਵੱਡਾ ਕਦਮ
ਘਟਨਾ ਦੀ ਪੁਸ਼ਟੀ ਕਰਦੇ ਹੋਏ ਐਸਪੀ ਮੰਡੀ ਸਾਕਸ਼ੀ ਵਰਮਾ ਨੇ ਕਿਹਾ ਕਿ ਜੋਗਿੰਦਰਨਗਰ ਥਾਣੇ ਅਧੀਨ ਰਾਤ ਨੂੰ ਇੱਕ ਘਟਨਾ ਵਾਪਰੀ ਜਿਸ ਵਿੱਚ ਪੁੱਤਰ ਨੇ ਆਪਣੇ ਬਜ਼ੁਰਗ ਪਿਤਾ ‘ਤੇ ਤਿੱਖੀ ਚੀਜ਼ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਬਜ਼ੁਰਗ ਪਿਤਾ ਦੀ ਮੌਤ ਹੋ ਗਈ, ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀ ਪੁੱਤਰ ਵਿਰੁੱਧ FIR ਦਰਜ ਕਰ ਲਈ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ, ਮਾਮਲੇ ਦੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























