ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਡਾ. ਵਾਈ.ਐਸ. ਪਰਮਾਰ ਮੈਡੀਕਲ ਕਾਲਜ ਨਾਹਨ ‘ਤੋਂ ਲਾਪਰਵਾਹੀ ਵੇਖਣ ਨੂੰ ਮਿਲ ਰਹੀ ਹੈ ਜਿਸ ਕਰਨ ਇਕ ਵਾਰ ਫਿਰ ਮੈਡੀਕਲ ਕਾਲਜ ਨਾਹਨ ਸੁਰਖੀਆਂ ਵਿਚ ਹੈ। ਮਾਮਲਾ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਦੇ ਖਾਣੇ ਨਾਲ ਸਬੰਧਿਤ ਹੈ। ਹਸਪਤਾਲ ਦੇ ਆਰਥੋ ਵਾਰਡ ਵਿਚ ਦਾਖਲ ਮਰੀਜ਼ਾਂ ਨੂੰ ਪਰੋਸੇ ਜਾਣ ਵਾਲੇ ਖਾਣੇ ‘ਚ ਕੀੜੇ ਪਾਏ ਗਏ ਹਨ। ਹਸਪਤਾਲ ‘ਚ ਦਾਖ਼ਲ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਲਾਪ੍ਰਵਾਹੀ ਦੇ ਦੋਸ਼ ਲਾਏ ਹਨ।
ਡਾ: ਵਾਈ.ਐਸ.ਪਰਮਾਰ ਮੈਡੀਕਲ ਕਾਲਜ ਹਸਪਤਾਲ ਦੇ ਸਹਾਇਕ ਸੁਪਰਡੈਂਟ ਡਾ: ਸੁਨੀਲ ਕੱਕੜ ਨੇ ਦੱਸਿਆ ਕਿ ਹਸਪਤਾਲ ‘ਚ ਦਾਖ਼ਲ ਮਰੀਜ਼ਾਂ ਨੂੰ ਪਰੋਸੇ ਗਏ ਖਾਣੇ ਵਿਚ ਕੀੜੇ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਸਬੰਧੀ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: MBA ਦੀ ਵਿਦਿਆਰਥਣ ਨੇ ਦੋਸਤ ਨਾਲ ਝਗੜੇ ਕਾਰਨ ਤੀਸਰੀ ਮੰਜ਼ਿਲ ਤੋਂ ਮਾਰੀ ਛਾਲ, ਮੌਤ
ਇਸ ਦੇ ਨਾਲ ਹੀ ਸਹਾਇਕ ਸੁਪਰਡੈਂਟ ਡਾ: ਸੁਨੀਲ ਕੱਕੜ ਵੱਲੋਂ ਕਿਹਾ ਗਿਆ ਹੈ ਕਿ ਰਿਪੋਰਟ ਮਿਲਣ ਤੋਂ ਬਾਅਦ ਅਜਿਹੀ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਤੌਰ ’ਤੇ ਪ੍ਰਬੰਧਕਾਂ ਵੱਲੋਂ ਖਾਣੇ ਦੀ ਜਾਂਚ ਕੀਤੀ ਜਾਂਦੀ ਹੈ। ਪਰ ਮਰੀਜ਼ਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਬਰਦਾਸ਼ਤ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: