ਕੁੱਲੂ ਪੁਲਿਸ ਦੀ SIU ਟੀਮ ਨੇ ਚਰਸ ਦੀ ਤਸਕਰੀ ਦੇ ਦੋਸ਼ ਵਿੱਚ ਮਣੀਕਰਨ ਘਾਟੀ ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਦੌਰਾਨ ਨੌਜਵਾਨ ਕੋਲੋਂ 4 ਕਿਲੋ 80 ਗ੍ਰਾਮ ਚਰਸ ਬਰਾਮਦ ਕਰਕੇ ਉਸ ਦੇ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਕੁੱਲੂ ਪੁਲਿਸ ਨੇ ਨਜਾਇਜ਼ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਕਾਰਵਾਈ ਕਰਦੇ ਹੋਏ ਪੁਲਿਸ ਦੀ SIU ਟੀਮ ਨੇ ਮਣੀਕਰਨ ਵੈਲੀ ਦੇ ਜਾਲੁਗਰਾਨ ਵਿਖੇ ਇੱਕ ਨੌਜਵਾਨ ਨੂੰ ਚਰਸ ਸਮੇਤ ਕਾਬੂ ਕੀਤਾ ਹੈ। SIU ਦੀ ਟੀਮ ਜਲਗਰਾਂ ਚੋਂਗ ਵੱਲ ਗਸ਼ਤ ਕਰ ਰਹੀ ਸੀ। ਇਸ ਦੌਰਾਨ ਚੋਂਗ ਬੌਡੀ ਨੇੜੇ ਇਕ ਨੌਜਵਾਨ ਆਇਆ ਪਰ ਪੁਲਿਸ ਨੂੰ ਦੇਖ ਕੇ ਉਹ ਡਰ ਗਿਆ। ਜਿਸ ‘ਤੇ ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ‘ਤੇ ਉਸ ਦੀ ਤਲਾਸ਼ੀ ਲਈ ਤਾਂ ਨੌਜਵਾਨ ਕੋਲੋਂ 4 ਕਿਲੋ 80 ਗ੍ਰਾਮ ਚਰਸ ਬਰਾਮਦ ਹੋਈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਚਰਸ ਸਮੇਤ ਫੜੇ ਗਏ ਨੌਜਵਾਨ ਦੀ ਪਛਾਣ 21 ਸਾਲਾ ਸੁਰੇਸ਼ ਕੁਮਾਰ ਵਾਸੀ ਧਾਰਾ, ਤਹਿਸੀਲ ਭੁੰਤਰ, ਜ਼ਿਲ੍ਹਾ ਕੁੱਲੂ ਵਜੋਂ ਹੋਈ ਹੈ। ਪੁਲੀਸ ਨੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਪੁਲਿਸ ਉਸ ਕੋਲੋਂ ਚਰਸ ਸਬੰਧੀ ਪੁੱਛਗਿੱਛ ਕਰ ਰਹੀ ਹੈ। ਐਸਐਸਪੀ ਕੁੱਲੂ ਗੁਰਦੇਵ ਸ਼ਰਮਾ ਨੇ ਕਿਹਾ ਕਿ ਅਜਿਹੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।