ਹਿਮਾਚਲ ਵਿਧਾਨ ਸਭਾ ਚੋਣਾਂ ‘ਚ ਬਹੁਜਨ ਸਮਾਜ ਪਾਰਟੀ ਵੀ ਮੈਦਾਨ ‘ਚ ਹੈ, ਇਸ ਵਾਰ ਵਿਧਾਨ ਸਭਾ ਦੀਆਂ 68 ‘ਚੋਂ 55 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਅਜਿਹੇ ਵਿੱਚ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਵੀ ਵਰਕਰਾਂ ਅਤੇ ਲੋਕਾਂ ਵਿੱਚ ਜੋਸ਼ ਭਰਨ ਲਈ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨ ਲਈ ਬੱਦੀ ਪਹੁੰਚ ਰਹੀ ਹੈ।
ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ BSP ਦੀ ਕੌਮੀ ਪ੍ਰਧਾਨ ਮਾਇਆਵਤੀ, ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ 6 ਨਵੰਬਰ ਨੂੰ ਬੱਦੀ ਵਿੱਚ ਵਿਸ਼ਾਲ ਚੋਣ ਰੈਲੀ ਕਰਨਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ BSP ਮੁਖੀ ਮਾਇਆਵਤੀ ਦੀ ਰੈਲੀ ਦੀਆਂ ਤਿਆਰੀਆਂ ਦੀ ਸਾਰੀ ਅਹਿਮ ਜ਼ਿੰਮੇਵਾਰੀ ਪੰਜਾਬ ਰਾਜ ਨੂੰ ਦਿੱਤੀ ਗਈ ਹੈ, ਜਿਸ ਤਹਿਤ ਪੰਜਾਬ ਦੀ ਲੀਡਰਸ਼ਿਪ ਨਾਲ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ ਹੈ ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਦੱਸਿਆ ਕਿ ਪੰਜਾਬ ਬਹੁਜਨ ਸਮਾਜ ਪਾਰਟੀ ਦੇ ਕੰਮਾਂ ਦੀ ਨਿਗਰਾਨੀ ਕਰਨ ਵਾਲੇ ਪੰਜਾਬ ਦੀ ਬਸਪਾ ਲੀਡਰਸ਼ਿਪ ਦੇ 30 ਵੱਡੇ ਚਿਹਰਿਆਂ ਨੂੰ ਸਟਾਰ ਪ੍ਰਚਾਰਕ ਚੁਣਿਆ ਗਿਆ ਹੈ। ਜਿਸ ਤਹਿਤ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ, ਵਿਧਾਇਕ ਤੇ ਹਲਕਾ ਇੰਚਾਰਜ ਡਾ: ਨਛੱਤਰ ਪਾਲ, ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਸਮੇਤ ਕਈ ਅਹੁਦੇਦਾਰਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।