ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਿਮਾਚਲ ਪ੍ਰਦੇਸ਼ ਦੌਰੇ ਦੌਰਾਨ, ਮੰਡੀ ਜ਼ਿਲ੍ਹੇ ਦੇ ਨੇਰਚੌਕ ਮੈਡੀਕਲ ਕਾਲਜ ਨੂੰ ਮੰਗਲਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਕਾਲਜ ਪ੍ਰਿੰਸੀਪਲ ਡਾ. ਡੀ.ਕੇ. ਵਰਮਾ ਦੇ ਈਮੇਲ ‘ਤੇ ਭੇਜੀ ਗਈ ਹੈ। ਕਾਲਜ ਪ੍ਰਸ਼ਾਸਨ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਅਤੇ ਬੰਬ ਨਿਰੋਧਕ ਦਸਤਾ ਮੌਕੇ ‘ਤੇ ਜਾਂਚ ਵਿੱਚ ਜੁਟਿਆ ਹੋਇਆ ਹੈ।
ਹਸਪਤਾਲ ਵਿੱਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਪੁਲਿਸ ਨੇ ਹਸਪਤਾਲ ਦੇ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਹੈ ਅਤੇ ਹਸਪਤਾਲ ਦੇ ਅੰਦਰ ਜਾਂਚ ਚੱਲ ਰਹੀ ਹੈ। ਇਸ ਤੋਂ ਬਾਅਦ, ਹਸਪਤਾਲ ਵਿੱਚ ਦਾਖਲ ਲਗਭਗ 300 ਮਰੀਜ਼ਾਂ ਨੂੰ ਸੁਰੱਖਿਅਤ ਜਗ੍ਹਾ ‘ਤੇ ਤਬਦੀਲ ਕਰ ਦਿੱਤਾ ਗਿਆ। ਮਰੀਜ਼ਾਂ ਨੂੰ ਹਸਪਤਾਲ ਦੀ ਇਮਾਰਤ ਤੋਂ ਦੂਰ ਦਰੱਖਤਾਂ ਦੀ ਛਾਂ ਹੇਠ ਸਟ੍ਰੈਚਰ ਅਤੇ ਵ੍ਹੀਲਚੇਅਰਾਂ ‘ਤੇ ਬਿਠਾਇਆ ਗਿਆ। ਹਸਪਤਾਲ ਵਿੱਚ ਹਰ ਵਸਤੂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾ/ਰੀ ਟੱ.ਕ.ਰ, ਗ੍ਰੰਥੀ ਸਿੰਘ ਦੀ ਹੋਈ ਦ.ਰਦਨਾ/ਕ ਮੌ/ਤ
ਚਾਰ ਮੰਜ਼ਿਲਾ ਹਸਪਤਾਲ ਦੀ ਇਮਾਰਤ ਦੀ ਤਲਾਸ਼ੀ ਲਈ ਡਾਗ ਸਕੂਐਡ ਦੀ ਮਦਦ ਵੀ ਲਈ ਜਾ ਰਹੀ ਹੈ। ਹਸਪਤਾਲ ਦੇ ਕੰਪਲੈਕਸ ਅਤੇ ਪਾਰਕਿੰਗ ਵਿੱਚ ਖੜ੍ਹੇ ਸਾਰੇ ਵਾਹਨਾਂ ਨੂੰ ਵੀ ਬਾਹਰ ਕੱਢ ਲਿਆ ਗਿਆ ਹੈ। ਇਸ ਕਾਰਨ ਨਾ ਸਿਰਫ਼ ਮਰੀਜ਼ ਸਗੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰ ਰੋਜ਼ ਇੱਕ ਹਜ਼ਾਰ ਤੋਂ ਵੱਧ ਮਰੀਜ਼ ਇਲਾਜ ਲਈ ਨੇਰਚੌਕ ਮੈਡੀਕਲ ਕਾਲਜ ਪਹੁੰਚਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























