ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੀ ਪੁਲਿਸ ਨੇ ਰਾਜਸਥਾਨ ਦੇ ਇੱਕ ਵਿਅਕਤੀ ਨੂੰ ਚਰਸ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਕੁੱਲੂ ਪੁਲਿਸ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਇਹ ਸਫ਼ਲਤਾ ਹਾਸਲ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੁੱਲੂ ਥਾਣੇ ਦੀ ਮਣੀਕਰਨ ਚੌਕੀ ਦੀ ਪੁਲਿਸ ਟੀਮ ਨੇ ਇਲਾਕੇ ਵਿੱਚ ਗਸ਼ਤ ਦੌਰਾਨ ਇੱਕ ਵਿਅਕਤੀ ਦੇ ਕਬਜ਼ੇ ਵਿੱਚੋਂ 419 ਗ੍ਰਾਮ ਚਰਸ ਬਰਾਮਦ ਕੀਤੀ ਹੈ। ਪੁਲਿਸ ਨੇ ਚਰਸ ਨੂੰ ਕਬਜ਼ੇ ‘ਚ ਲੈ ਕੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। SP ਕੁੱਲੂ ਸਾਕਸ਼ੀ ਵਰਮਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਿਤਿਕ ਗਰਗ ਪੁੱਤਰ ਪਰਮਾਨੰਦ ਗਰਗ ਵਾਸੀ ਮਕਾਨ ਨੰਬਰ 547 ਗੰਗਾ ਨਗਰ, ਰਾਜਸਥਾਨ ਵਜੋਂ ਹੋਈ ਹੈ। ਉਸ ਖ਼ਿਲਾਫ਼ ਕੁੱਲੂ ਸਦਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
SP ਸਾਕਸ਼ੀ ਵਰਮਾ ਨੇ ਜਾਣਕਾਰੀ ਦਿੰਦੇ ਹੋਏ ਇਹ ਵੀ ਦੱਸਿਆ ਕਿ ਕੁੱਲੂ ਪੁਲਿਸ ਨਸ਼ਿਆਂ ਦੇ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਸਾਡਾ ਮਕਸਦ ਕੁੱਲੂ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣਾ ਹੈ। ਪੁਲਿਸ ਵੱਲੋਂ ਫੜੇ ਗਏ ਜ਼ਿਆਦਾਤਰ ਤਸਕਰ ਬਾਹਰਲੇ ਰਾਜਾਂ ਦੇ ਹਨ। ਹਿਮਾਚਲ ਦੀਆਂ ਸ਼ਾਂਤ ਵਾਦੀਆਂ ਵਿੱਚ ਰਾਜਸਥਾਨ, ਪੰਜਾਬ, ਹਰਿਆਣਾ ਆਦਿ ਦੇ ਲੋਕ ਆ ਕੇ ਨਸ਼ੇ ਦਾ ਕਾਰੋਬਾਰ ਕਰਦੇ ਹਨ।