ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਵਿਆਹ ਦੇ ਬਹਾਨੇ ਅਪਾਹਜ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਫਿਲਹਾਲ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਥਾਣਾ ਸਦਰ ਦੀ ਪੁਲੀਸ ਜਾਂਚ ਵਿੱਚ ਲੱਗੀ ਹੋਈ ਹੈ।

ਪੀੜਤਾ ਨੇ ਦੋਸ਼ ਲਾਇਆ ਹੈ ਕਿ ਚੰਨੂ ਰਾਮ ਨਾਮ ਦਾ ਵਿਅਕਤੀ ਉਸ ਨੂੰ ਵਰਗਲਾ ਕੇ ਜੰਗਲ ਵਿੱਚ ਲੈ ਗਿਆ। ਇੱਥੇ ਮੁਲਜ਼ਮ ਨੇ ਉਸ ਨਾਲ ਬਲਾਤਕਾਰ ਕੀਤਾ। ਉਕਤ ਦੋਸ਼ੀ ਨੇ ਉਸ ਨੂੰ ਉਸ ਨਾਲ ਵਿਆਹ ਕਰਵਾਉਣ ਦਾ ਵਾਅਦਾ ਕੀਤਾ ਸੀ ਪਰ ਹੁਣ ਉਹ ਮੁੱਕਰ ਰਿਹਾ ਹੈ। ਅਦਾਲਤ ਵਿੱਚ ਪੀੜਤਾ ਦੇ ਬਿਆਨ ਵੀ ਦਰਜ ਕਰਵਾਏ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਮਾਮਲਾ ਦਰਜ ਕਰ ਲਿਆ ਹੈ ਸ਼ਿਮਲਾ ਦੇ ਸਦਰ ਥਾਣਾ ਪੁਲਿਸ ਨੇ ਆਈਪੀਸੀ ਦੀ ਧਾਰਾ 376 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਸੂਤਰਾਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।






















