ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲੇ ਦੇ ਧਰਮਪੁਰ ‘ਚ ਮੰਗਲਵਾਰ ਨੂੰ ਤੇਜ਼ ਰਫਤਾਰ ਇਨੋਵਾ ਨੇ 9 ਮਜ਼ਦੂਰਾਂ ਨੂੰ ਕੁਚਲ ਦਿੱਤਾ, ਜਿਨ੍ਹਾਂ ‘ਚੋਂ 5 ਦੀ ਮੌਤ ਹੋ ਗਈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਡਰਾਈਵਰ ਕੋਲ ਚਾਰ ਪਹੀਆ ਵਾਹਨ ਚਲਾਉਣ ਦਾ ਲਾਇਸੈਂਸ ਨਹੀਂ ਸੀ। ਉਸ ਕੋਲ ਸਿਰਫ਼ ਦੋਪਹੀਆ ਵਾਹਨ ਚਲਾਉਣ ਦਾ ਲਾਇਸੈਂਸ ਹੈ। ਇਨੋਵਾ ਗੱਡੀ ਦੇ ਕਾਗਜ਼ਾਤ ਵੀ ਮੌਕੇ ‘ਤੇ ਨਹੀਂ ਮਿਲੇ। ਅਜਿਹੇ ‘ਚ ਪੁਲਸ ਹੁਣ ਅਗਲੀ ਕਾਰਵਾਈ ਕਰਨ ‘ਚ ਲੱਗੀ ਹੋਈ ਹੈ।
ਧਰਮਪੁਰ ਦੇ ਪੈਟਰੋਲ ਪੰਪ ਨੇੜੇ ਵਾਪਰੇ ਹਾਦਸੇ ‘ਚ 5 ਘਰਾਂ ਦੇ ਚਿਰਾਗ ਬੁੱਝ ਗਏ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਇਨੋਵਾ ਕਾਰ ਦੀ ਰਫਤਾਰ ਤੇਜ਼ ਸੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਇਹੀ ਕਾਰਨ ਹੈ ਕਿ ਡਰਾਈਵਰ ਕਾਰ ‘ਤੇ ਕਾਬੂ ਨਹੀਂ ਰੱਖ ਸਕਿਆ ਅਤੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੈਰੀਅਰ ਦੇ ਬਾਹਰ 2 ਮਜ਼ਦੂਰਾਂ ਦੀਆਂ ਲਾਸ਼ਾਂ ਮਿਲ ਗਈਆਂ। ਨਾਲ ਹੀ ਮੋਟਾ ਕਰੈਸ਼ ਬੈਰੀਅਰ ਪੂਰੀ ਤਰ੍ਹਾਂ ਝੁਕਿਆ ਹੋਇਆ ਸੀ। ਪੁਲਿਸ ਨੂੰ ਅਜੇ ਤੱਕ ਸੀਸੀਟੀਵੀ ਫੁਟੇਜ ਨਹੀਂ ਮਿਲੀ ਹੈ।