ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੀ ਕੰਡਾਘਾਟ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਵਾਹਨ ਦੀ ਚੈਕਿੰਗ ਦੌਰਾਨ 3.04 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ। ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ ‘ਚ ਕਾਬੂ ਕਰਕੇ ਤਿੰਨਾਂ ਨੌਜਵਾਨਾਂ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
SP ਸੋਲਨ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਕੰਡਾਘਾਟ ਪੁਲਿਸ ਦੀ ਇੱਕ ਟੀਮ ASI ਸੀਤਾ ਦੇਵੀ ਦੇ ਨਾਲ ਰਾਤ ਸਮੇਂ ਚੌਂਕ ਕੰਡਾਘਾਟ ਵਿਖੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਇਕ ਗੱਡੀ ਸੋਲਨ ਤੋਂ ਸ਼ਿਮਲਾ ਜਾ ਰਹੀ ਹੈ। ਇਸ ਵਿੱਚ ਨਸ਼ੀਲੇ ਪਦਾਰਥ ਹੋ ਸਕਦੇ ਹਨ। ਇਸ ਸੂਚਨਾ ਦੇ ਆਧਾਰ ’ਤੇ ਜਦੋਂ ਡਰਾਈਵਰ ਨੂੰ ਗੱਡੀ ਰੋਕ ਕੇ ਕਾਗਜ਼ਾਤ ਦਿਖਾਉਣ ਲਈ ਕਿਹਾ ਗਿਆ ਤਾਂ ਉਹ ਘਬਰਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
SP ਨੇ ਦੱਸਿਆ ਕਿ ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਡੈਸ਼ਬੋਰਡ ਵਿੱਚੋਂ 3.04 ਗ੍ਰਾਮ ਚਿਟਾ ਬਰਾਮਦ ਹੋਇਆ। ਕਾਰ ਵਿੱਚ ਡਰਾਈਵਰ ਦੇ ਨਾਲ ਦੋ ਹੋਰ ਲੋਕ ਵੀ ਬੈਠੇ ਸਨ। ਨਸ਼ਾ ਮਿਲਣ ਤੇ ਕਪਿਲ, ਸੁਰਿੰਦਰ ਕੁਮਾਰ ਅਤੇ ਅੰਕੁਰ ਚੌਹਾਨ ਵਾਸੀ ਸ਼ਿਮਲਾ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।