ਚੰਡੀਗੜ੍ਹ-ਸ਼ਿਮਲਾ ਨੈਸ਼ਨਲ ਹਾਈਵੇਅ-5 ‘ਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਲੈਂਡਸਲਾਈਡ ਦੌਰਾਨ ਅਖਬਾਰਾਂ ਲੈ ਕੇ ਜਾ ਰਹੇ ਵਾਹਨ ‘ਤੇ ਪੱਥਰ ਡਿੱਗ ਗਏ। ਇਸ ਹਾਦਸੇ ਵਿੱਚ ਪੰਜਾਬ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂਕਿ ਡ੍ਰਾਈਵਰ ਸਮੇਤ ਤਿੰਨ ਜਣੇ ਜ਼ਖਮੀ ਦੱਸੇ ਜਾ ਰਹੇ ਹਨ। ਸਾਰਿਆਂ ਨੂੰ ਤੁਰੰਤ ਇਲਾਜ ਲਈ ਈਐਸਆਈ ਹਸਪਤਾਲ ਪਰਵਾਣੂ ਲਿਜਾਇਆ ਗਿਆ।

Stones fell on Bolero
ਮਿਲੀ ਜਾਣਕਾਰੀ ਸੋਮਵਾਰ ਤੜਕੇ ਕਰੀਬ 2:30 ਵਜੇ ਪੁਲਿਸ ਥਾਣਾ ਪਰਵਾਣੂ ਅਧੀਨ ਆਉਂਦੇ ਨੈਸ਼ਨਲ ਹਾਈਵੇ ਨੰਬਰ 05 ‘ਤੇ ਆਈ ਲਵ ਹਿਮਾਚਲ ਪਾਰਕ ਨੇੜੇ ਪੰਜਾਬ ਨੰਬਰ ਬੋਲੈਰੋ ਕੈਂਪਰ ਨੰਬਰ ਪੀ.ਬੀ.08ਸੀ.ਪੀ.-9686 ਗੱਡੀ ਅਚਾਨਕ ਜ਼ੋਰਦਾਰ ਪੱਥਰਾਂ ਨਾਲ ਟਕਰਾ ਗਈ। ਇਹ ਬੋਲੈਰੋ ਕੈਂਪਰ ਅਖਬਾਰ ਲੈ ਕੇ ਜਲੰਧਰ ਤੋਂ ਸ਼ਿਮਲਾ ਜਾ ਰਿਹਾ ਸੀ, ਜਿਸ ਵਿੱਚ ਕਈ ਲੋਕ ਸਵਾਰ ਸਨ। ਗੱਡੀ ‘ਤੇ ਪੱਥਰ ਡਿੱਗਣ ਨਾਲ ਦੇਵਰਾਜ ਨਾਂ ਦੇ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ ਅਤੇ ਹਸਪਤਾਲ ‘ਚ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ : ਮੰਦਭਾਗੀ ਖਬਰ, ਕੈਨੇਡਾ ‘ਚ 3 ਪੰਜਾਬੀਆਂ ਦੀ ਸੜਕ ਹਾ.ਦਸੇ ‘ਚ ਹੋਈ ਦਰਦਨਾਕ ਮੌ.ਤ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ.ਪਰਵਾਣੂ ਪ੍ਰਣਵ ਚੌਹਾਨ ਨੇ ਦੱਸਿਆ ਕਿ ਪਹਾੜੀ ਤੋਂ ਡਿੱਗੇ ਪੱਥਰਾਂ ਨਾਲ ਗੱਡੀ ਬੇਕਾਬੂ ਹੋ ਗਈ, ਜਿਸ ਕਾਰਨ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਜ਼ਖਮੀ ਈ.ਐਸ.ਆਈ. ਵਿੱਚ ਜ਼ੇਰੇ ਇਲਾਜ ਹਨ। ਇਸ ਦੇ ਨਾਲ ਹੀ ਹਾਦਸੇ ਵਾਲੀ ਥਾਂ ‘ਤੇ ਪੱਥਰਾਂ ਨੂੰ ਹਟਾਉਣ ਦਾ ਕੰਮ ਚੱਲ ਰਿਹਾ ਹੈ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: