ਹਿਮਾਚਲ ਪ੍ਰਦੇਸ਼ ਦੇ ਮਨਾਲੀ ‘ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸੈਲਾਨੀਆਂ ਨਾਲ ਭਰੀ ਟ੍ਰੈਵਲਰ ਹਾਦਸੇ ਦਾ ਸ਼ਿਕਾਰ ਹੋਈ ਹੈ। ਇਸ ਹਾਦਸੇ ਵਿੱਚ ਇੱਕ ਸੈਲਾਨੀ ਦੀ ਮੌਤ ਹੋ ਗਈ, ਜਦਕਿ ਕਰੀਬ 18 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਨਾਲੀ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀਐਸਪੀ) ਕੇਡੀ ਸ਼ਰਮਾ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ।
ਮਨਾਲੀ ਦੇ DSP ਕੇਡੀ ਸ਼ਰਮਾ ਨੇ ਦੱਸਿਆ ਕਿ ਟੂਰਿਸਟ ਗੱਡੀ ਵਿੱਚ ਸਵਾਰ ਲੋਕ ਮੁੰਬਈ ਦੇ ਵਸਨੀਕ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਅਟਲ ਸੁਰੰਗ ਰੋਹਤਾਂਗ ਦੱਰੇ ਨੇੜੇ ਪੁਲ ਦੇ ਕੋਲ ਡਰਾਈਵਰ ਵੱਲੋਂ ਵਾਹਨ ਤੋਂ ਕੰਟਰੋਲ ਗੁਆ ਦੇਣ ਕਾਰਨ ਵਾਪਰਿਆ। ਉਨ੍ਹਾਂ ਕਿਹਾ ਕਿ ਵਾਹਨ ਵਿੱਚ ਡ੍ਰਾਈਵਰ ਸਮੇਤ ਕੁੱਲ 21 ਸੈਲਾਨੀ ਸਵਾਰ ਸਨ, ਜਿਨ੍ਹਾਂ ‘ਚ 18 ਜ਼ਖਮੀ ਹੋ ਗਏ ਅਤੇ 1 ਦੀ ਸੱਟ ਲੱਗਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ : 14 ਕਰੋੜ ਕੈਸ਼, 8 ਕਿਲੋ ਸੋਨਾ… ਮਹਾਰਾਸ਼ਟਰ ਦੇ ਨਾਂਦੇੜ ‘ਚ IT ਦਾ ਛਾਪਾ, 170 ਕਰੋੜ ਦੀ ਜਾਇਦਾਦ ਬਰਾਮਦ
ਅਧਿਕਾਰੀ ਨੇ ਅੱਗੇ ਦੱਸਿਆ ਕਿ ਜ਼ਖਮੀਆਂ ਨੂੰ ਮਨਾਲੀ ਦੇ ਸਥਾਨਕ ਹਸਪਤਾਲ ਭੇਜਿਆ ਗਿਆ ਹੈ। ਅਟਲ ਸੁਰੰਗ ਮਨਾਲੀ ਨੇੜੇ ਸੋਲਾਂਗ ਘਾਟੀ ਨੂੰ ਲਾਹੌਲ ਅਤੇ ਸਪਿਤੀ ਜ਼ਿਲ੍ਹੇ ਦੇ ਸਿਸੂ ਨਾਲ ਜੋੜਦੀ ਹੈ। ਗ਼ਨੀਮਤ ਰਹੀ ਕਿ ਬੇਕਾਬੂ ਹੋ ਕੇ ਹੋਣ ਮਗਰੋਂ ਬੱਸ ਖਾਈ ਵਿੱਚ ਡਿੱਗਣ ਤੋਂ ਬਚ ਗਈ, ਜਿਸ ਨਾਲ ਵੱਡਾ ਹਾਦਸਾ ਟਲ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: