ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਚੰਬਾ ਜ਼ਿਲ੍ਹੇ ਦੇ ਤੀਸਾ ਸਬ-ਡਿਵੀਜ਼ਨ ਦੇ ਚਾਨਵਾਸ ਇਲਾਕੇ ਵਿੱਚ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਅਤੇ ਇੱਕ ਕਾਰ ਬੇਕਾਬੂ ਹੋ ਕੇ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਚਾਨਵਾਸ ਦੇ ਇੱਕ ਸਰਕਾਰੀ ਸਕੂਲ ਦੇ ਜੇਬੀਟੀ ਅਧਿਆਪਕ ਰਾਜੇਸ਼ ਕੁਮਾਰ ਦੀ ਆਪਣੀ ਪਤਨੀ ਅਤੇ ਦੋ ਬੱਚਿਆਂ ਸਮੇਤ ਇਸ ਹਾਦਸੇ ਵਿੱਚ ਮੌਤ ਹੋ ਗਈ। ਇਸ ਤੋਂ ਇਲਾਵਾ, ਉਸ ਦਾ ਸਾਲਾ, ਜੋ ਕਿ ਡੋਗਰਾ ਰੈਜੀਮੈਂਟ ਦਾ ਸਿਪਾਹੀ ਸੀ, ਦੀ ਵੀ ਜਾਨ ਚਲੀ ਗਈ। ਇਹ ਸਾਰੇ ਲੋਕ ਇੱਕ ਸਵਿਫਟ ਕਾਰ ਵਿੱਚ ਸਫ਼ਰ ਕਰ ਰਹੇ ਸਨ। ਰਾਜੇਸ਼ ਆਪਣੀ ਧੀ ਆਰਤੀ (17) ਅਤੇ ਪੁੱਤਰ (15) ਨੂੰ ਬਨੀਖੇਤ ਤੋਂ ਘਰ ਵਾਪਸ ਲਿਆ ਰਿਹਾ ਸੀ। ਬੱਚੇ ਬਨੀਖੇਤ ਵਿੱਚ ਪੜ੍ਹਦੇ ਸਨ। ਇਸ ਦੌਰਾਨ ਸਾਲਾ ਹੇਮਰਾਜ ਉਰਫ ਫੌਜੀ ਵੀ ਕਾਰ ਵਿੱਚ ਸਫ਼ਰ ਕਰ ਰਿਹਾ ਸੀ। ਇਸ ਤੋਂ ਇਲਾਵਾ ਪਿੰਡ ਦੇ ਇੱਕ ਹੋਰ ਵਿਅਕਤੀ ਨੇ ਵੀ ਕਾਰ ਵਿੱਚ ਲਿਫਟ ਲਈ ਸੀ।

ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨੇ ਹਾਦਸੇ ‘ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਹਾਦਸੇ ‘ਚ 6 ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਪੀੜਤ ਪਰਿਵਾਰ ਨਾਲ ਮੇਰੀ ਦਿਲੋਂ ਹਮਦਰਦੀ ਹੈ, ਪਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ।
ਇਹ ਵੀ ਪੜ੍ਹੋ : ਅਮਰੀਕਾ : ਬਿਜਲੀ ਦੀ ਤਾਰ ਨਾਲ ਟਕਰਾ ਕੇ ਕ੍ਰੈਸ਼ ਹੋਇਆ ਹੈਲੀਕਾਪਟਰ, ਨਦੀ ‘ਚ ਜਾ ਡਿੱਗਿਆ
ਬਨੀਖੇਤ ਤੋਂ ਵਾਪਸ ਆਉਂਦੇ ਹੋਏ ਪਿੰਡ ਤੋਂ ਲਗਭਗ ਇੱਕ ਕਿਲੋਮੀਟਰ ਪਹਿਲਾਂ, ਭੰਜਰਾਡੂ ਤੋਂ ਚਨਵਾਸ ਸ਼ਾਹਵਾ ਸੜਕ ‘ਤੇ ਰਾਤ ਨੂੰ ਸਵਿਫਟ ਕਾਰ ਖੱਡ ਵਿੱਚ ਡਿੱਗ ਗਈ। ਜਿਵੇਂ ਹੀ ਕਾਰ ਡੂੰਘੀ ਖੱਡ ਵਿੱਚ ਡਿੱਗੀ, ਮੌਕੇ ‘ਤੇ ਬਹੁਤ ਰੌਲਾ-ਰੱਪਾ ਪੈ ਗਿਆ। ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਸਾਰੀਆਂ ਲਾਸ਼ਾਂ ਨੂੰ ਖੱਡ ਵਿੱਚੋਂ ਬਾਹਰ ਕੱਢ ਲਿਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਥਾਨਕ ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
























