ਮਸ਼ਹੂਰ ਰੈਪਰ ਹਨੀ ਸਿੰਘ ਇੱਕ ਵਾਰ ਫਿਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਆ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ 12 ਸਾਲ ਬਾਅਦ ਇੱਕ-ਦੂਜੇ ਤੋਂ ਵੱਖ ਹੋ ਗਏ ਹਨ। ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਦੋਹਾਂ ਦੇ ਤਲਾਕ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਖਬਰਾਂ ਮੁਤਾਬਕ ਪਿਛਲੇ ਢਾਈ ਸਾਲਾਂ ਤੋਂ ਚੱਲ ਰਹੇ ਅਦਾਲਤੀ ਕੇਸ ਨੂੰ ਖਤਮ ਕਰਦੇ ਹੋਏ ਤਲਾਕ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਦਰਅਸਲ ਹਨੀ ਸਿੰਘ ‘ਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ ਅਤੇ ਰੈਪਰ ਦੇ ਪਰਿਵਾਰ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਦੀ ਗੱਲ ਵੀ ਕਹੀ ਗਈ ਸੀ।
ਸਾਰੇ ਝਗੜਿਆਂ ਨੂੰ ਖਤਮ ਕਰਨ ਲਈ ਦੋਵਾਂ ਵਿਚਾਲੇ ਸਮਝੌਤਾ ਹੋਇਆ, ਜਿਸ ਤੋਂ ਬਾਅਦ ਦੋਵਾਂ ਧਿਰਾਂ ਨੂੰ ਤਲਾਕ ਦੀ ਡਿਗਰੀ ਦੇ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਸਮਝੌਤੇ ਤੋਂ ਬਾਅਦ ਹਨੀ ਸਿੰਘ ਦੀ ਪਤਨੀ ਨੇ ਘਰੇਲੂ ਹਿੰਸਾ ਦਾ ਮਾਮਲਾ ਵਾਪਸ ਲੈ ਲਿਆ ਹੈ।
ਦਰਅਸਲ ਸਾਲ 2021 ‘ਚ ਰੈਪਰ ਹਨੀ ਸਿੰਘ ਉਸ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਘਰੇਲੂ ਹਿੰਸਾ ਦਾ ਇਲਜ਼ਾਮ ਲਗਾਇਆ ਸੀ, ਜਿਸ ਦੌਰਾਨ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਦੇ ਪਰਿਵਾਰ ‘ਤੇ ਕਈ ਇਲਜ਼ਾਮ ਵੀ ਲਾਏ ਸਨ, ਜਿਸ ‘ਚ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤਸੀਹੇ ਦੇਣ ਦੀ ਗੱਲ ਕਹੀ ਗਈ ਸੀ। ਇਸ ਤੋਂ ਇਲਾਵਾ ਸ਼ਾਲਿਨੀ ਨੇ ਕਿਹਾ ਕਿ ਹਨੀ ਸਿੰਘ ਨੇ ਉਸ ਨਾਲ ਧੋਖਾਧੜੀ ਕੀਤੀ ਹੈ ਅਤੇ ਪੈਸਿਆਂ ਨੂੰ ਲੈ ਕੇ ਵੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ ‘ਚ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ, ਕੇਸ ਦਰਜ ਕਰਨ ਦੀ ਧਮਕੀ ਦੇ ਮੰਗੇ ਪੈਸੇ
ਤੁਹਾਨੂੰ ਦੱਸ ਦੇਈਏ ਕਿ ਹਨੀ ਸਿੰਘ ਅਤੇ ਸ਼ਾਲਿਨੀ ਤਲਵਾਰ ਇੱਕ ਦੂਜੇ ਨੂੰ ਬਚਪਨ ਤੋਂ ਜਾਣਦੇ ਸਨ। ਦੋਵੇਂ ਸਕੂਲ ਤੋਂ ਹੀ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਹਾਲਾਂਕਿ, ਲੰਬੇ ਸਮੇਂ ਤੱਕ ਡੇਟ ਕਰਨ ਤੋਂ ਬਾਅਦ, ਜੋੜੇ ਨੇ ਵਿਆਹ ਕਰਨ ਦਾ ਫੈਸਲਾ ਕੀਤਾ. ਸਾਲ 2011 ‘ਚ ਦੋਹਾਂ ਦਾ ਵਿਆਹ ਗੁਰਦੁਆਰਾ ਸਾਹਿਬ ‘ਚ ਹੋਇਆ ਸੀ। ਹਾਲਾਂਕਿ ਵਿਆਹ ਦੀ ਖਬਰ ਬਾਰੇ ਕਿਸੇ ਨੂੰ ਪਤਾ ਨਹੀਂ ਲੱਗਾ। ਇਸ ਗੱਲ ਦਾ ਖੁਲਾਸਾ ਖੁਦ ਰੈਪਰ ਹਨੀ ਸਿੰਘ ਨੇ ਇਕ ਰਿਐਲਿਟੀ ਸ਼ੋਅ ਦੌਰਾਨ ਕੀਤਾ ਸੀ।
ਦੋਵਾਂ ਵਿਚਾਲੇ ਸਭ ਕੁਝ ਠੀਕ ਚੱਲ ਰਿਹਾ ਸੀ ਪਰ 2021 ‘ਚ ਉਨ੍ਹਾਂ ਦੀ ਕਹਾਣੀ ਨੇ ਨਵਾਂ ਮੋੜ ਲੈ ਲਿਆ ਅਤੇ ਸ਼ਾਲਿਨੀ ਨੇ ਹਨੀ ਸਿੰਘ ‘ਤੇ ਹਮਲੇ ਦਾ ਦੋਸ਼ ਲਗਾਇਆ। ਹੁਣ 2023 ‘ਚ ਅਦਾਲਤ ਨੇ ਦੋਹਾਂ ਦੇ ਤਲਾਕ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ : –