ਮੋਹਾਲੀ ਤੋਂ ਬੇਹਦ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਅੱਜ ਸਵੇਰੇ ਭਿਆਨਕ ਦਰਦਨਾਕ ਹਾਦਸਾ ਵਾਪਰਿਆ। ਇਥੇ ਟਿੱਪਰ ਦੀ ਲਪੇਟ ਚ ਆਉਣ ਨਾਲ ਐਕਟਿਵਾ ਉੱਤੇ ਸਵਾਰ ਪਤੀ-ਪਤਨੀ ਦੀ ਜਾਨ ਚਲੀ ਗਈ ਹੈ।
ਹਾਦਸੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਸਫੇਦ ਰੰਗ ਦੀ ਐਕਟਿਵਾ, ਜੋ ਕਿ ਟਿੱਪਰ ਦੇ ਬਿਲਕੁਲ ਥੱਲੇ ਫਸੀ ਹੋਈ ਹੈ। ਮ੍ਰਿਤਕਾਂ ਦੀ ਪਛਾਣ ਜੈਤੋ ਦੇ ਰਹਿਣ ਵਾਲੇ ਰਜਨੀਸ਼ ਕੁਮਾਰ ਤੇ ਉਸ ਦੀ ਪਤਨੀ ਦੇ ਰੂਪ ਵਿਚ ਹੋਈ ਹੈ, ਜੋ ਸੈਕਟਰ-63 ਚ ਕਰਿਆਨੇ ਦੀ ਦੁਕਾਨ ਕਰਦੇ ਸਨ।
ਇਹ ਵੀ ਪੜ੍ਹੋ : ‘ਅੱਜ ਦੇਸ਼ ਵੀਰ ਸਾਹਿਬਜ਼ਾਦਿਆਂ ਦੇ ਅਮਰ ਬਲਿਦਾਨ ਨੂੰ ਯਾਦ ਕਰ ਰਿਹੈ’- ਵੀਰ ਬਾਲ ਦਿਵਸ ‘ਤੇ ਬੋਲੇ PM ਮੋਦੀ
ਪਤੀ-ਪਤਨੀ ਐਕਟੀਵਾ ਉੱਤੇ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਤਾਂ ਰਸਤੇ ਦੇ ਵਿੱਚ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਤੋ ਬਾਅਦ ਟਿੱਪਰ ਡਰਾਇਵਰ ਗੱਡੀ ਛੱਡ ਕੇ ਫਰਾਰ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –