ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ‘ਤੇ ਹੰਝੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਚਲਾਉਣ ਨੂੰ ਬਹੁਤ ਹੀ ਨਿੰਦਣਯੋਗ ਦੱਸਿਆ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਹਰਸਿਮਰਤ ਬਾਦਲ ਨੇ ਕਿਹਾ ਕਿ ਜਿਸ ਤਰੀਕੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਇੱਕ ਵਾਰ ਫਿਰ ਮਜਬੂਰ ਹੋ ਕੇ ਸੜਕਾਂ ‘ਤੇ ਉਤਰਨਾ ਪਿਆ ਹੈ।
ਉਨ੍ਹਾਂ ਕਿਹਾ ਕਿ 800 ਕਿਸਾਨਾਂ ਦੀ ਸ਼ਹਾਦਤ ਤੋਂ ਬਾਅਦ ਤੋਂ ਬਾਅਦ ਜਦੋਂ ਕਾਲੇ ਕਾਨੂੰਨ ਵਾਪਸ ਲਏ ਗਏ ਤਾਂ ਇਨ੍ਹਾਂ ਕਿਸਾਨਾਂ ਨੂੰ ਇੱਕ ਵਿਸ਼ਵਾਸ ਦਿੱਤਾ ਗਿਆ ਕਿ ਇਨ੍ਹਾਂ ਦੀ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਐੱਮ.ਐੱਸ.ਪੀ. ਲਾਜ਼ਮੀ ਬਣਾਇਆ ਜਾਵੇਗਾ, ਤੇ ਹੋਰ ਮੰਗਾਂ ਸਨ ਪਰ ਬੜੇ ਅਫਸੋਸ ਦੀ ਗੱਲ ਹੈ ਕਿ ਕੇਂਦਰ ਨੇ ਢਾਈ ਸਾਲ ਪਹਿਲਾਂ ਜੋ ਵਾਅਦਾ ਕੀਤਾ ਸੀ ਉਸ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ, ਜਿਸ ਕਰਕੇ ਕਿਸਾਨਾਂ ਨੂੰ ਇੱਕ ਵਾਰ ਫਿਰ ਅੰਦੋਲਨ ਕਰਨਾ ਪਿਆ।
ਇਹ ਵੀ ਪੜ੍ਹੋ : ਇਸਰੋ ਦੀ ਇਕ ਹੋਰ ਵੱਡੀ ਸਫਲਤਾ, ਲਾਂਚ ਕੀਤਾ INSAT-3DS, ਮੌਸਮ ਦੀ ਮਿਲੇਗੀ ਸਟੀਕ ਜਾਣਕਾਰੀਟ
ਸਾਂਸਦ ਨੇ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਆਪਣੀ ਆਵਾਜ਼ ਚੁੱਕਣਾ ਲੋਕਤਾਂਤਰਿਕ ਹੱਕ ਸਾਡੇ ਦੇਸ਼ ਵਿੱਚ ਹੈ। ਉਨ੍ਹਾਂ ਕਿਹਾ ਕਿ ਜਦੋਂ ਸੱਤਾ ਵਿੱਚ ਹੁੰਦੇ ਨੇ ਤਾਂ ਸਾਰੇ ਮੁਕਰ ਜਾਂਦੇ ਹਨ। ਮੈਨੂੰ ਮਾਣ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੋਟਰਾਂ ਦੇ ਕਨੈਕਸ਼ਨ ਦਿੱਤੇ, ਮੋਟਰਾਂ ਦੇ ਬਿੱਲ ਮਾਫ ਕੀਤੇ, ਐੱਮ.ਐੱਸ.ਪੀ. ਲਵਾਉਣ ਲਈ ਲੜਾਈਆਂ ਲੜੀਆਂ। ਭਾਵੇਂ ਨਹਿਰਾਂ ਹੋਣ, ਖਾਲ ਹੋਣ, ਮੰਡੀਕਰਨ ਸਿਸਟਮ ਹੋਵੇ, ਜੋ ਚੀਜ਼ਾਂ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ, ਉਹ ਕਿਸੇ ਨੇ ਨਹੀਂ ਕੀਤਾ। ਮੈਂ ਅਰਦਾਸ ਕਰਦੀ ਹਾਂ ਕਿ ਕੱਲ੍ਹ ਇਸ ਮੁੱਦੇ ਦਾ ਕੋਈ ਹੱਲ ਕਰਨ।