ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਦਾ ਐਨਕਾਊਂਟਰ ਹੋਇਆ। ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਇਹ ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਵਿੱਚ ਵਾਪਰੀ, ਜਿੱਥੇ ਪੁਲਿਸ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ ਸੀ।
ਜਿਸ ਤੋਂ ਬਾਅਦ ਜਦੋਂ ਦਸੂਹਾ ਪੁਲਿਸ ਟੀਮ ਅਵਤਾਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਮੇਵਾ ਮਿਆਣੀ ਦੇ ਘਰ ਪਹੁੰਚੀ ਤਾਂ ਸੁੱਚਾ ਸਿੰਘ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਏਐਸਆਈ ਸਤਨਾਮ ਸਿੰਘ ਅਤੇ ਇੱਕ ਹੋਰ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ।
ਜਵਾਬੀ ਕਾਰਵਾਈ ‘ਚ ਪੁਲਿਸ ਨੇ ਸੁੱਚਾ ਸਿੰਘ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਮਾਰਿਆ ਗਿਆ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।
ਇਹ ਵੀ ਪੜ੍ਹੋ : BJP ਪੰਜਾਬ ‘ਚ ਇਕੱਲੇ ਹੀ ਲੜੇਗੀ ਚੋਣ- ਪਾਰਟੀ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਐਲਾਨ
ਉਥੇ ਹੀ ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਮ੍ਰਿਤਕ ਨਸ਼ਾ ਤਸਕਰ ਦਾ ਪੂਰਾ ਪਰਿਵਾਰ ਹੀ ਨਸ਼ਾ ਵੇਚਣ ਦਾ ਧੰਦਾ ਕਰਦਾ ਸੀ। ਪਿੰਡ ਵਿੱਚ ਰੋਜ਼ਾਨਾ ਹੀ ਨਸ਼ੇੜੀਆਂ ਦੀ ਆਮਦ ਰਹਿੰਦੀ ਸੀ, ਜਿਸ ਕਾਰਨ ਪਿੰਡ ਵਾਸੀ ਵੀ ਇਸ ਪਰਿਵਾਰ ਤੋਂ ਨਾਰਾਜ਼ ਸਨ। ਜਿਸ ਤੋਂ ਬਾਅਦ ਪੁਲਿਸ ਨੇ ਅੱਜ ਸੂਚਨਾ ‘ਤੇ ਕਾਰਵਾਈ ਕੀਤੀ।
ਵੀਡੀਓ ਲਈ ਕਲਿੱਕ ਕਰੋ -: