ਲੁਧਿਆਣਾ : ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਭਾਈ ਰਣਧੀਰ ਨਗਰ ਆਈ ਬਲਾਕ ਵਿੱਖੇ ਗੁਰਿੰਦਰ ਪਾਲ ਸਿੰਘ ਦੀ ਸਮੁੱਚੀ ਟੀਮ ਦੀ ਅਗਵਾਈ ਹੇਠ ਉਮੀਦਵਾਰ ਢਿੱਲੋਂ ਦੇ ਦਾਮਾਦ ਅਮਨਪ੍ਰੀਤ ਸਿੰਘ ਸੰਧੂ ਨੇ ਡੋਰ ਟੂ ਡੋਰ ਪ੍ਰਚਾਰ ਕਰਦਿਆਂ ਇਲਾਕਾ ਨਿਵਾਸੀਆਂ ਨੂੰ ਇੱਕ ਜੂਨ ਨੂੰ ਹੋਣ ਵਾਲੀ ਚੋਣ ਦੌਰਾਨ ਤੱਕੜੀ ਦਾ ਬਟਨ ਦਬਾਕੇ ਰਣਜੀਤ ਸਿੰਘ ਢਿਲੋਂ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ।
ਇਸ ਮੌਕੇ ਰਣਜੀਤ ਸਿੰਘ ਢਿੱਲੋਂ ਦੇ ਦਾਮਾਦ ਅਮਨਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਰਣਜੀਤ ਸਿੰਘ ਢਿੱਲੋਂ ਵੱਲੋਂ ਕੌਂਸਲਰ ਅਤੇ ਪੂਰਬੀ ਹਲਕੇ ਦੇ ਵਿਧਾਇਕ ਦੇ ਕਾਰਜਕਾਲ ਦੌਰਾਨ ਵਿਕਾਸ ਕਾਰਜ ਕਰਕੇ ਹਲਕੇ ਦੀ ਨੁਹਾਰ ਬਦਲਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਪਾਰਟੀ ਹੈ ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀ ਪਾਰਟੀ ਨੂੰ ਜਿਤਾ ਕੇ ਪਾਰਲੀਮੈਂਟ ਵਿੱਚ ਭੇਜੀਏ ਤਾਂ ਜੋ ਪੰਜਾਬ ਦੇ ਹੱਕ ਪ੍ਰਾਪਤ ਕੀਤੇ ਜਾ ਸਕਣ।
ਇਹ ਵੀ ਪੜ੍ਹੋ : ਵੀਜ਼ਾ ਨਾ ਲੱਗਣ ‘ਤੇ ਸ਼ਖਸ ਨੇ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਦੀ ਕਾਰ ਨੂੰ ਲਾਈ ਅੱ/ਗ, ਮੁਲਜ਼ਮ ਗ੍ਰਿਫਤਾਰ
ਇਸ ਮੌਕੇ ਹਿਤੇਸ਼ ਸਿੰਘ ਗਰੇਵਾਲ, ਗੁਰਿੰਦਰਪਾਲ ਸਿੰਘ ਪੱਪੂ ਟੀਮ ਦੇ ਆਗੂਆਂ ਐਡਵੋਕੇਟ ਗਗਨਪ੍ਰੀਤ ਸਿੰਘ, ਨਰਿੰਦਰ ਪਾਲ ਸਿੰਘ ਮੱਕੜ,ਜਸਜੋਤ ਸਿੰਘ, ਮਿੰਕੂ, ਕੁਲਵਿੰਦਰ ਸ਼ਰਮਾ ਕਿੰਦਾ, ਮੈਂਕਟ ਧਾਮੀ, ਮਨਮੋਹਨ ਸਿੰਘ ਮਨੀ, ਸੁਰਜੀਤ ਸਿੰਘ ਅਰੋੜਾ, ਗੁਰਚਰਨ ਸਿੰਘ ਮਿੰਟਾ, ਨਗਿੰਦਰ ਸਿੰਘ, ਰਾਜੇਸ਼ ਗੁਪਤਾ, ਮਨਿੰਦਰ ਸਿੰਘ ਗੋਲਡੀ, ਮਨਮੋਹਨ ਸਿੰਘ ਮੋਹਣੀ, ਰਵਿੰਦਰ ਸਿੰਘ ਬੇਦੀ, ਨਰਾਇਣ ਸਿੰਘ ਦੋਲੋ,ਬਲਜਿੰਦਰ ਸਿੰਘ ਮਠਾੜੂ, ਨਰਿੰਦਰਪਾਲ ਸਿੰਘ ਸੋਨੂੰ, ਅਮਰਿੰਦਰ ਸਿੰਘ ਨਨਾ,ਸਾਹਿਲ ਸਿੰਘ, ਹਰਜਿੰਦਰ ਸਿੰਘ ਹਾਜ਼ਰ ਸਨ। ਉਨ੍ਹਾਂ ਢਿੱਲੋਂ ਨੂੰ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਣ ਦਾ ਭਰੋਸਾ ਦਿੱਤਾ
ਵੀਡੀਓ ਲਈ ਕਲਿੱਕ ਕਰੋ -: