ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਖ਼ਤਮ ਹੋ ਰਹੇ ਹਨ, ਇਸ ਦੇ ਨਾਲ ਹੀ ਹੁਣ ਜ਼ੀਕਾ ਵਾਇਰਸ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਪੁਣੇ ਤੋਂ ਬਾਅਦ ਹੁਣ ਕਰਨਾਟਕ ‘ਚ ਜ਼ੀਕਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਸੋਮਵਾਰ ਨੂੰ ਕਰਨਾਟਕ ਦੇ ਸਿਹਤ ਮੰਤਰੀ ਕੇ. ਸੁਧਾਕਰ ਨੇ ਦੱਸਿਆ ਕਿ ਰਾਏਚੁਰ ਜ਼ਿਲੇ ਦੀ 5 ਸਾਲ ਦੀ ਬੱਚੀ ‘ਚ ਵਾਇਰਸ ਦੀ ਪੁਸ਼ਟੀ ਹੋਈ ਹੈ।
ਜਾਣਕਾਰੀ ਅਨੁਸਾਰ ਸੂਬੇ ‘ਚ ਜ਼ੀਕਾ ਵਾਇਰਸ ਦਾ ਇਹ ਪਹਿਲਾ ਮਾਮਲਾ ਦੱਸਿਆ ਜਾ ਰਿਹਾ ਹੈ। ਇਸਦੇ ਨਾਲ ਹੀ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਚਿੰਤਾ ਦੀ ਕੋਈ ਲੋੜ ਨਹੀਂ ਹੈ। ਸਰਕਾਰ ਵੱਲੋਂ ਸਾਰੇ ਜ਼ਰੂਰੀ ਉਪਾਅ ਕੀਤੇ ਜਾ ਰਹੇ ਹਨ। ਇਸ ਸਬੰਧੀ ਜਲਦੀ ਹੀ ਦਿਸ਼ਾ ਨਿਰਦੇਸ਼ ਵੀ ਜਾਰੀ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ:ਲੁਧਿਆਣਾ ‘ਚ ਸ਼ਰਮਨਾਕ ਘਟਨਾ, 4 ਨੌਜਵਾਨਾਂ ਨੇ ਨਾਬਾਲਗ ਲੜਕੀ ਨਾਲ ਕੀਤਾ ਜ਼ਬਰ-ਜਿਨਾਹ
ਸਿਹਤ ਮੰਤਰੀ ਕੇ. ਸੁਧਾਕਰ ਨੇ ਕਿਹਾ, ‘ਪੁਣੇ ਦੀ ਲੈਬ ਤੋਂ ਮਿਲੀ ਇਕ ਰਿਪੋਰਟ ‘ਚ ਜ਼ੀਕਾ ਵਾਇਰਸ ਦੀ ਪੁਸ਼ਟੀ ਹੋਈ ਹੈ। 5 ਦਸੰਬਰ ਨੂੰ ਸੈਂਪਲ ਇੱਥੋਂ ਭੇਜਿਆ ਗਿਆ ਸੀ। ਪੰਜ ਸਾਲ ਦੀ ਬੱਚੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਫਿਲਹਾਲ ਸਿਹਤ ਵਿਭਾਗ ਵੱਲੋਂ ਬੱਚੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਵਾਇਰਸ ਸਬੰਧੀ ਸਰਕਾਰ ਸਾਵਧਾਨੀ ਵਰਤ ਰਹੀ ਹੈ ਅਤੇ ਕਿਸੇ ਵੀ ਹਸਪਤਾਲ ਵਿੱਚ ਲਾਗ ਦੇ ਸ਼ੱਕੀ ਮਾਮਲੇ ਪਾਏ ਜਾਣ ‘ਤੇ ਜ਼ੀਕਾ ਵਾਇਰਸ ਦੇ ਟੈਸਟ ਲਈ ਸੈਂਪਲ ਭੇਜਣ ਲਈ ਕਿਹਾ ਗਿਆ ਹੈ। ਹੁਣ ਤੱਕ ਇਸ ਵਾਇਰਸ ਦਾ ਇਹ ਸਿਰਫ ਇੱਕ ਮਾਮਲਾ ਹੈ। ਸੂਚਨਾ ਮਿਲਦੇ ਹੀ ਸਾਵਧਾਨੀ ਵਰਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਜ਼ੀਕਾ ਵਾਇਰਸ ਇੱਕ ਬਿਮਾਰੀ ਹੈ ,ਜੋ ਕਿ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਹ ਮੱਛਰ ਦਿਨ ਵੇਲੇ ਹੀ ਜ਼ਿਆਦਾ ਸਰਗਰਮ ਹੁੰਦੇ ਹਨ। ਇਸ ਵਾਇਰਸ ਕਾਰਨ ਮਰੀਜ਼ ਦੇ ਹਸਪਤਾਲ ਵਿਚ ਭਰਤੀ ਹੋਣ ਦੀ ਵੀ ਸੰਭਾਵਨਾ ਹੋ ਸਕਦੀ ਹੈ। ਜੰਕਰਿਓ ਅਨੁਸਾਰ ਕੁਝ ਮਹੀਨੇ ਪਹਿਲਾਂ ਕੇਰਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਵਿੱਚ ਜ਼ੀਕਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਸਨ।